ਅੌਰਤਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ: ਕੁਲਵਿੰਦਰ ਕੌਰ  

ਵਾਰਡ ਨੰਬਰ-15 ਵਿੱਚ ਕੁਲਵਿੰਦਰ ਕੌਰ ਨੇ ਭਖਾਇਆ ਚੋਣ ਪ੍ਰਚਾਰ

 
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਫਰਵਰੀ:                              
ਇੱਥੋਂ ਦੇ ਵਾਰਡ ਨੰਬਰ-15 ਵਿੱਚ ਕੁਲਵਿੰਦਰ ਕੌਰ ਦੇ ਚੋਣ ਪ੍ਰਚਾਰ ਨੂੰ ਵਾਰਡ ਵਾਸੀਆਂ ਵੱਲੋਂ ਭਰਵਾਂ ਸਮਰਥਨ ਮਿਲ ਰਿਹਾ ਹੈ। ਅੱਜ ਇੱਥੇ ਫੇਜ਼-10 ਸਥਿਤ ਹਾਊਸਫੈੱਡ ਦੀ ਕੁਆਰਟਰਾਂ ਵਿੱਚ ਵੱਡੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਕੁਲਵਿੰਦਰ ਕੌਰ ਨੇ ਕਿਹਾ ਕਿ ਉਨ੍ਹਾਂ ਨੂੰ ਮਾਣ ਹੈ ਕਿ ਉਨ੍ਹਾਂ ਦੇ ਵਾਰਡ ਦੇ  ਨਿਵਾਸੀ ਉਨ੍ਹਾਂ ਨੂੰ ਭਰਵਾਂ ਸਮਰਥਨ ਦੇ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਜੇਕਰ ਉਹ ਉਨ੍ਹਾਂ ਨੂੰ ਜਿਤਾ ਕੇ ਮਿਉਂਸਪਲ ਕੌਂਸਲ ਵਿੱਚ ਭੇਜਦੇ ਹਨ ਤਾਂ ਉਹ ਸਭ ਤੋਂ ਪਹਿਲਾਂ ਇਸ ਗੱਲ ਨੂੰ ਯਕੀਨੀ ਬਣਾਉਣਗੇ ਕਿ ਉਹ ਆਪਣੀ ਸ਼ਹਿਰ ਦੀਆਂ ਅੌਰਤਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਉਹ ਆਪਣੇ ਵਾਰਡ ਦੇ ਨਾਲ ਨਾਲ ਹੋਰਨਾਂ ਉਹ ਵਾਰਡਾਂ ਦੇ ਵਿੱਚ ਵੀ ਸੀਸੀਟੀਵੀ ਕੈਮਰੇ ਲਗਾਉਣਗੇ।  
ਉਨ੍ਹਾਂ ਕਿਹਾ ਕਿ ਸ਼ਹਿਰ ਨੂੰ ਸਾਫ਼ ਸੁਥਰਾ ਰੱਖਣਾ ਅਤੇ ਆਪਣੀ ਵਾਰਡ ਨੂੰ ਸਾਫ਼ ਸੁਥਰਾ ਰੱਖਣਾ ਉਨ੍ਹਾਂ ਦੀ ਪਹਿਲ ਹੋਵੇਗੀ। ਹਾਊਸ ਟੈਕਸ, ਅਵਾਰਾ ਪਸ਼ੂਆਂ ਦੀ ਭਰਮਾਰ, ਵਾਰਡ ਦੀਆਂ ਮਹਿਲਾਵਾਂ ਦੀ ਲਈ ਲਾਇਬਰੇਰੀ ਅਤੇ ਜਿੰਮ ਦੀ ਸਥਾਪਨਾ ਉਨ੍ਹਾਂ ਦੇ ਕੁਝ ਅਹਿਮ ਕੰਮ ਹੋਣਗੇ। ਇਸ ਮੌਕੇ ਉਨ੍ਹਾਂ ਦੇ ਹਸਬੈਂਡ ਮੋਹਨ ਸਿੰਘ ਨੇ ਵਾਰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ 14 ਫਰਵਰੀ ਨੂੰ ਟਰੈਕਟਰ ਚੋਣ ਨਿਸ਼ਾਨ ਉੱਤੇ ਮੋਹਰ ਲਗਾ ਕਿ ਕੁਲਵਿੰਦਰ ਕੌਰ ਨੂੰ ਜੇਤੂ ਬਣਾਉਣ। ਇਸ ਮੌਕੇ ਮੋਹਨ ਸਿੰਘ, ਗੁਰਤੇਜ ਸਿੰਘ ਕਾਹਲੋਂ, ਰਣਜੀਤ ਸਿੰਘ, ਜਸਵਿੰਦਰ ਸਿੰਘ, ਰਾਜੀਵ ਵਸ਼ਿਸ਼ਟ, ਕਵਾਲ ਪ੍ਰੀਤ, ਬਰਜਿੰਦਰ ਰਾਵਤ, ਰਿਤੇਸ਼ ਰਾਣਾ, ਇੰਦਰਾ ਚੌਹਾਨ, ਬ੍ਰਿਜੇਸ਼ ਸਿੰਘਲ, ਦਿਨੇਸ਼ ਰਾਣਾ, ਕੁਲਦੀਪ ਕੌਰ ਅਤੇ ਸਤਨਾਮ ਕੌਰ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In Campaign

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…