nabaz-e-punjab.com

ਸੁਪਰੀਮ ਕੋਰਟ ਵੱਲੋਂ ਭਾਜਪਾ ਆਗੂ ਸੈਹਬੀ ਆਨੰਦ ਨੂੰ ਵੱਡੀ ਰਾਹਤ, ਚੋਣ ਲੜਨ ਦੀ ਦਿੱਤੀ ਇਜਾਜ਼ਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਫਰਵਰੀ:
ਸੁਪਰੀਮ ਕੋਰਟ ਨੇ ਇੱਥੋਂ ਦੇ ਵਾਰਡ ਨੰਬਰ-12 ਤੋਂ ਭਾਜਪਾ ਦੇ ਉਮੀਦਵਾਰ ਸੈਹਬੀ ਆਨੰਦ ਨੂੰ ਵੱਡੀ ਰਾਹਤ ਦਿੰਦਿਆਂ ਉਨ੍ਹਾਂ (ਭਾਜਪਾ ਆਗੂ) ਨੂੰ 14 ਫਰਵਰੀ ਨੂੰ ਹੋਣ ਵਾਲੀ ਮੁਹਾਲੀ ਨਗਰ ਨਿਗਮ ਚੋਣ ਲੜਨ ਦੀ ਇਜਾਜ਼ਤ ਦੇ ਦਿੱਤੀ ਹੈ। ਸੈਹਬੀ ਆਨੰਦ ਨੇ ਕਿਹਾ ਕਿ ਮੁਹਾਲੀ ਦੇ ਰਿਟਰਨਿੰਗ ਅਫ਼ਸਰ ਨੇ ਉਨ੍ਹਾਂ ਨਾਮਜ਼ਦਗੀ ਪੱਤਰ ਤਸਦੀਕ ਕਰਤਾ ਦੇ ਫਾਰਮ ਉੱਤੇ ਦਸਖ਼ਤ ਨਾ ਹੋਣ ਕਾਰਨ ਰੱਦ ਕਰ ਦਿੱਤੇ ਗਏ ਸਨ।
ਇਸ ਸਬੰਧੀ ਭਾਜਪਾ ਆਗੂ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਰਿਟਰਨਿੰਗ ਅਫ਼ਸਰ ਦੇ ਫੈਸਲੇ ਨੂੰ ਚੁਨੌਤੀ ਦਿੰਦਿਆਂ ਇਨਸਾਫ਼ ਦੀ ਗੁਹਾਰ ਲਗਾਈ ਗਈ ਸੀ ਅਤੇ ਉੱਚ ਅਦਾਲਤ ਨੇ ਰਿਟਰਨਿੰਗ ਅਫ਼ਸਰ ਨੂੰ ਆਦੇਸ਼ ਦਿੱਤੇ ਗਏ ਸੀ ਕਿ ਪਟੀਸ਼ਨਰ ਦੇ ਨਵੇਂ ਸਿਰਿਓਂ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ ਜਾਣ ਅਤੇ ਤਸਦੀਕ ਕਰਤਾ ਵਿਅਕਤੀ ਦੇ ਦਸਖ਼ਤ ਕਰਵਾਏ ਜਾਣ। ਉਨ੍ਹਾਂ ਕਿਹਾ ਕਿ ਰਿਟਰਨਿੰਗ ਅਫ਼ਸਰ ਨੇ ਫਾਰਮ ਲੈ ਕੇ ਦਸਖ਼ਤ ਕਰਵਾ ਲਏ ਗਏ ਸਨ ਪ੍ਰੰਤੂ ਬਾਅਦ ਵਿੱਚ ਉੱਚ ਅਦਾਲਤ ਨੇ ਬੀਤੇ ਦਿਨੀਂ ਉਨ੍ਹਾਂ (ਸੈਹਬੀ ਆਨੰਦ) ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਸੀ। ਜਿਸ ਕਾਰਨ ਨੇ ਉਨ੍ਹਾਂ ਨੇ ਸੁਪਰੀਮ ਕੋਰਟ ਦਾ ਬੂਹਾ ਖੜਕਾਉਂਦਿਆਂ ਪਟੀਸ਼ਨ ਦਾਇਰ ਕੀਤੀ ਗਈ। ਜਿਸ ’ਤੇ ਸੁਣਵਾਈ ਕਰਦਿਆਂ ਅੱਜ ਸੁਪਰੀਮ ਕੋਰਟ ਨੇ ਭਾਜਪਾ ਆਗੂ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਉਨ੍ਹਾਂ ਨੂੰ 14 ਫਰਵਰੀ ਨੂੰ ਹੋਣ ਵਾਲੀ ਨਗਰ ਨਿਗਮ ਦੀ ਚੋਣ ਲੜਨ ਦੀ ਇਜਾਜ਼ਤ ਦੇ ਦਿੱਤੀ ਗਈ ਹੈ।
ਭਾਜਪਾ ਆਗੂ ਸੈਹਬੀ ਆਨੰਦ ਨੇ ਕਿਹਾ ਕਿ ਚੋਣ ਅਧਿਕਾਰੀ ਨੇ ਹੁਕਮਰਾਨ ਕਾਂਗਰਸ ਪਾਰਟੀ ਦੇ ਆਗੂਆਂ ਦੇ ਇਸ਼ਾਰੇ ’ਤੇ ਉਸ ਦੇ ਪੇਪਰ ਰੱਦ ਕੀਤੇ ਗਏ ਸੀ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਕਰਵਾ ਕੇ ਕਾਂਗਰਸ ਨੇ ਚੋਣਾਂ ਤੋਂ ਪਹਿਲਾਂ ਹੀ ਆਪਣੀ ਹਾਰ ਮੰਨ ਲਈ ਹੈ, ਕਿਉਂਕਿ ਪਿਛਲੇ ਪੰਜ ਸਾਲਾਂ ਵਿੱਚ ਉਨ੍ਹਾਂ ਨੇ ਬਿਨਾਂ ਕਿਸੇ ਪੱਖਪਾਤ ਤੋਂ ਇਲਾਕੇ ਦਾ ਸਰਬਪੱਖੀ ਵਿਕਾਸ ਅਤੇ ਲੋਕਾਂ ਨੂੰ ਪਹਿਲ ਦੇ ਆਧਾਰ ’ਤੇ ਬੁਨਿਆਦੀ ਸਹੂਲਤਾਂ ਪ੍ਰਦਾਨ ਕੀਤੀਆਂ ਗਈਆਂ ਹਨ। ਜਿਸ ਕਾਰਨ ਲੋਕਾਂ ਦੇ ਮਿਲ ਰਹੇ ਸਮਰਥਨ ਅਤੇ ਸਹਿਯੋਗ ਕਾਰਨ ਵਿਰੋਧੀਆਂ ਦੀ ਨੀਂਦ ਅਤੇ ਚੈਨ ਉੱਡ ਗਿਆ ਹੈ।

Load More Related Articles
Load More By Nabaz-e-Punjab
Load More In Court

Check Also

ਹਾਈ ਕੋਰਟ ਵੱਲੋਂ ਭਾਜਪਾ ਦੇ ਮੇਅਰ ਜੀਤੀ ਸਿੱਧੂ ਨੂੰ ਵੱਡੀ ਰਾਹਤ, ਕੌਂਸਲਰ ਵਜੋਂ ਮੈਂਬਰਸ਼ਿਪ ਬਹਾਲ

ਹਾਈ ਕੋਰਟ ਵੱਲੋਂ ਭਾਜਪਾ ਦੇ ਮੇਅਰ ਜੀਤੀ ਸਿੱਧੂ ਨੂੰ ਵੱਡੀ ਰਾਹਤ, ਕੌਂਸਲਰ ਵਜੋਂ ਮੈਂਬਰਸ਼ਿਪ ਬਹਾਲ ਨਬਜ਼-ਏ-ਪੰਜ…