ਚੋਣ ਪ੍ਰਚਾਰ ਦੇ ਆਖਰੀ ਦਿਨ ਬੀਬੀ ਕਮਲਜੀਤ ਕੌਰ ਸੋਹਾਣਾ ਨੇ ਲਾਇਆ ਪੂਰਾ ਜੋਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਫਰਵਰੀ:
ਮੁਹਾਲੀ ਨਗਰ ਨਿਗਮ ਦੀਆਂ ਚੋਣਾਂ ਸਬੰਧੀ ਅੱਜ ਚੋਣ ਪ੍ਰਚਾਰ ਦੇ ਆਖਰੀ ਦਿਨ ਵਾਰਡ ਨੰਬਰ-40 ਤੋਂ ਆਜ਼ਾਦ ਗਰੁੱਪ ਅਤੇ ਆਮ ਆਦਮੀ ਪਾਰਟੀ ਦੀ ਸਾਂਝੀ ਉਮੀਦਵਾਰ ਬੀਬੀ ਕਮਲਜੀਤ ਕੌਰ ਸੋਹਾਣਾ ਨੇ ਆਪਣੇ ਸਮਰਥਕਾਂ ਨਾਲ ਚੋਣ ਪ੍ਰਚਾਰ ਦਾ ਆਖੀਰੀ ਗੇੜਾ ਲਗਾਉਂਦਿਆਂ ਵਿਕਾਸ ਦੇ ਨਾਂ ’ਤੇ ਵੋਟਾਂ ਮੰਗੀਆਂ। ਇਸ ਦੌਰਾਨ ਉਨ੍ਹਾਂ ਨੂੰ ਇਲਾਕੇ ਦੇ ਲੋਕਾਂ ਅਤੇ ਵੋਟਰਾਂ ਦਾ ਭਰਪੂਰ ਸਮਰਥਨ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਜੋ ਪਹਿਲਾਂ ਕਿਹਾ ਸੀ ਉਹ ਕਰਕੇ ਵਿਖਾਇਆ ਹੈ ਅਤੇ ਹੁਣ ਜੋ ਵਾਅਦੇ ਕੀਤੇ ਜਾ ਰਹੇ ਹਨ, ਉਹ ਸਾਰੇ ਪੂਰੇ ਕੀਤੇ ਜਾਣਗੇ।
ਬੀਬੀ ਕਮਲਜੀਤ ਕੌਰ ਨੇ ਕਿਹਾ ਕਿ ਚੋਣ ਪ੍ਰਚਾਰ ਦੇ ਨਾਲ-ਨਾਲ ਸਾਡਾ ਫਰਜ਼ ਇਹ ਵੀ ਹੈ ਕਿ ਅਸੀ ਲੋਕਾਂ ਨੂੰ ਵੋਟ ਪਾਉਣ ਲਈ ਪ੍ਰੇਰਿਤ ਕਰੀਏ। ਮੈਂ ਚਾਹੁੰਦੀ ਹਾਂ ਕਿ ਜ਼ਿਆਦਾ ਤੋਂ ਜ਼ਿਆਦਾ ਲੋਕ ਉਨ੍ਹਾਂ ਨੂੰ ਆਪਣੀ ਵੋਟ ਪਾ ਕੇ ਕਾਮਯਾਬ ਬਣਾਉਣ। ਉਨ੍ਹਾਂ ਨੇ ਆਪਣੇ ਵਾਰਡ ਦੇ ਵਸਨੀਕਾਂ ਨੂੰ ਟਰੈਕਟਰ ਚਲਾਉਂਦੇ ਕਿਸਾਨ ਨੂੰ ਵੋਟ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪਿਛਲੇ ਦਿਨਾਂ ਦੌਰਾਨ ਚੋਣ ਪ੍ਰਚਾਰ ਕਰਦਿਆਂ ਪਿੰਡ ਵਾਸੀਆਂ ਅਤੇ ਸੈਕਟਰਾਂ ਦੇ ਵਸਨਹੀਕਾਂ ਅਤੇ ਕਲੋਨੀ ਵਾਸਹੀਆਂ ਤੋਂ ਮਿਲੇ ਪਿਆਰ ਅਤੇ ਸਮਰਥਨ ਨੂੰ ਦੇਖ ਕੇ ਉਨ੍ਹਾਂ ਨੂੰ ਪੂਰਾ ਭਰੋਸਾ ਹੈ ਕਿ ਸਥਾਨਕ ਵਸਨੀਕ ਆਉਣ ਵਾਲੀ 14 ਫਰਵਰੀ ਨੂੰ ਆਪਣਾ ਪਿਆਰ ਬਰਕਰਾਰ ਰੱਖਦੇ ਹੋਏ ਭਾਰੀ ਬਹੁਮਤ ਨਾਲ ਮਤਦਾਨ ਕਰਕੇ ਉਨ੍ਹਾਂ ਦੇ ਹੱਕ ਵਿੱਚ ਫਤਵਾ ਦੇਣਗੇ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…