ਮੁਹਾਲੀ ਵਿੱਚ ਅਗਲਾ ਮੇਅਰ ਕਾਂਗਰਸ ਪਾਰਟੀ ਦਾ ਹੋਵੇਗਾ: ਸਿੱਧੂ

ਬਲਬੀਰ ਸਿੱਧੂ ਨੇ ਆਪਣੇ ਪਰਿਵਾਰਕ ਮੈਂਬਰਾਂ ਨਾਲ ਪੋਲਿੰਗ ਬੂਥ ’ਤੇ ਜਾ ਕੇ ਵੋਟ ਪਾਈ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਫਰਵਰੀ:
ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਉਨ੍ਹਾਂ ਦੇ ਛੋਟੇ ਭਰਾ ਅਮਰਜੀਤ ਸਿੰਘ ਜੀਤ ਸਿੱਧੂ ਜੋ ਇੱਥੋਂ ਦੇ ਵਾਰਡ ਨੰਬਰ-10 ਤੋਂ ਕਾਂਗਰਸੀ ਉਮੀਦਵਾਰ ਹਨ, ਨੇ ਐਤਵਾਰ ਨੂੰ ਆਪਣੇ ਬਾਕੀ ਪਰਿਵਾਰਕ ਮੈਂਬਰਾਂ ਨਾਲ ਸੇਂਟ ਸੋਲਜਰ ਸਕੂਲ ਫੇਜ਼-7 ਵਿਖੇ ਆਪਣੀ ਵੋਟ ਦੇ ਅਧਿਕਾਰ ਦਾ ਇਸਤੇਮਾਲ ਕੀਤਾ। ਵੋਟ ਪਾਉਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਬਲਬੀਰ ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵਿਜ਼ਨ ਅਤੇ ਗੁੱਡ ਗਵਰਨੈਂਸ ਤਹਿਤ ਪੰਜਾਬ ਵਿੱਚ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਸਬੰਧੀ ਕਾਂਗਰਸ ਦੇ ਹੱਕ ਵਿੱਚ ਪੂਰੀ ਲਹਿਰ ਹੈ।
ਸ੍ਰੀ ਸਿੱਧੂ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਨਗਰ ਨਿਗਮ ਚੋਣਾਂ ਵਿਕਾਸ ਦੇ ਮੁੱਦੇ ’ਤੇ ਲੜੀਆਂ ਹਨ ਅਤੇ ਪਿਛਲੇ ਚਾਰ ਸਾਲਾਂ ਵਿੱਚ ਵਿਕਾਸ ਪੱਖੋਂ ਮੁਹਾਲੀ ਨੂੰ ਨਮੂਨੇ ਦਾ ਸ਼ਹਿਰ ਬਣਾਉਣ ਲਈ ਕੋਈ ਕਸਰ ਨਹੀਂ ਛੱਡੀ ਗਈ ਹੈ ਅਤੇ ਵਿਕਾਸ ਕੰਮਾਂ ਲਈ ਦਿਲ ਖੋਲ੍ਹ ਕੇ ਗਰਾਂਟਾਂ ਦਿੱਤੀਆਂ ਗਈਆਂ ਹਨ ਅਤੇ ਸਿਹਤ ਸੇਵਾਵਾਂ ਵਿੱਚ ਵੱਡੇ ਪੱਧਰ ’ਤੇ ਸੁਧਾਰ ਲਿਆਂਦਾ ਗਿਆ ਹੈ। ਜਿਸ ਦੇ ਚੱਲਦਿਆਂ ਮੁਹਾਲੀ ਦੇ ਸਾਰੇ 50 ਵਾਰਡਾਂ ਵਿੱਚ ਕਾਂਗਰਸ ਦੇ ਉਮੀਦਵਾਰ ਹੂੰਝਾਫੇਰ ਜਿੱਤ ਹਾਸਲ ਕਰਨਗੇ ਅਤੇ ਅਗਲਾ ਮੇਅਰ ਕਾਂਗਰਸ ਦਾ ਹੋਵੇਗਾ। ਸਿਹਤ ਮੰਤਰੀ ਨੇ ਅੱਜ ਮਤਦਾਨ ਦੌਰਾਨ ਸ਼ਹਿਰ ਵਿੱਚ ਅਮਨ ਸ਼ਾਂਤੀ ਬਣਾਈ ਰੱਖਣ ਲਈ ਆਮ ਲੋਕਾਂ ਦਾ ਧੰਨਵਾਦ ਕੀਤਾ ਅਤੇ ਮੁਹਾਲੀ ਸਿਵਲ ਤੇ ਪੁਲੀਸ ਪ੍ਰਸ਼ਾਸਨ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕੀਤੀ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…