ਤੇਲ ਕੀਮਤਾਂ ’ਚ ਵਾਧੇ ਖ਼ਿਲਾਫ਼ ਪੰਜਾਬ ਵਿਧਾਨ ਸਭਾ ਦਾ ਘਿਰਾਓ ਕਰੇਗਾ ਅਕਾਲੀ ਦਲ: ਚੰਦੂਮਾਜਰਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਫਰਵਰੀ:
ਸ਼੍ਰੋਮਣੀ ਅਕਾਲੀ ਦਲ ਵੱਲੋਂ ਲਗਾਤਾਰ ਵੱਧ ਰਹੀਆਂ ਤੇਲ ਦੀਆਂ ਕੀਮਤਾਂ ਨੂੰ ਨੱਥ ਪਾਉਣ ਲਈ 1 ਮਾਰਚ ਨੂੰ ਪੰਜਾਬ ਵਿਧਾਨ ਸਭਾ ਦਾ ਘਿਰਾਓ ਕੀਤਾ ਜਾਵੇਗਾ। ਇਹ ਜਾਣਕਾਰੀ ਸਾਬਕਾ ਸੰਸਦ ਮੈਂਬਰ ਤੇ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਪ੍ਰੇਮ ਸਿੰਘ ਚੰਦੂਮਾਜਰਾ ਨੇ ਦਿੱਤੀ। ਇਸ ਤੋਂ ਪਹਿਲਾਂ ਉਨ੍ਹਾਂ ਨੇ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਵਿਖੇ ਜ਼ਿਲ੍ਹਾ ਅਕਾਲੀ ਦਲ ਦੀ ਦਿਹਾਤੀ ਅਤੇ ਸ਼ਹਿਰੀ ਇਕਾਈ ਦੇ ਅਹੁਦੇਦਾਰਾਂ ਅਤੇ ਸਰਗਰਮ ਵਰਕਰਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਰਸੋਈ ਗੈਸ ਅਤੇ ਤੇਲ ਦੀਆਂ ਕੀਮਤਾਂ ਵਧਣ ਕਾਰਨ ਮਹਿੰਗਾਈ ਨੇ ਲੋਕਾਂ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰ ਲੋਕਾਂ ਉੱਤੇ ਵਾਧੂ ਐਕਸਾਈਜ਼ ਅਤੇ ਵੈਟ ਲਗਾ ਕੇ ਸ਼ਰੇ੍ਹਆਮ ਲੋਕਾਂ ਦੀਆਂ ਜੇਬਾਂ ’ਤੇ ਡਾਕਾ ਮਾਰਿਆ ਜਾ ਰਿਹਾ ਹੈ।
ਸ੍ਰੀ ਚੰਦੂਮਾਜਰਾ ਨੇ ਕਿਹਾ ਕਿ ਕਾਂਗਰਸ ਵੱਲੋਂ ਤੇਲ ਦੀਆਂ ਕੀਮਤਾਂ ਖ਼ਿਲਾਫ਼ ਰਾਜ ਭਵਨ ਦਾ ਵਿਰੋਧ ਕਰਨਾ ਹਾਸੋਹੀਣਾ ਜਾਪ ਰਿਹਾ ਹੈ। ਉਨ੍ਹਾਂ ਪੰਜਾਬ ਦੇ ਆਪਣੇ ਤਨਖ਼ਾਹ ਕਮਿਸ਼ਨ ਹੋਣ ਦੇ ਬਾਵਜੂਦ ਕੈਪਟਨ ਸਰਕਾਰ ਵੱਲੋਂ ਪੰਜਾਬ ਦੇ ਮੁਲਾਜ਼ਮ ਵਰਗ ’ਤੇ ਕੇਂਦਰੀ ਤਨਖ਼ਾਹ ਕਮਿਸ਼ਨ ਥੋਪਣ ਅਤੇ ਵਿਭਾਗਾਂ ਦੇ ਕੀਤੇ ਜਾ ਰਹੇ ‘ਪੁਨਰ ਗਠਨ’ ਦੇ ਨਾਂ ’ਤੇ ਮੁਲਾਜ਼ਮਾਂ ਦੀ ਕੀਤੀ ਜਾ ਰਹੀ ਛਾਂਟੀ ਦੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਪੰਜਾਬ ਦੇ ਮੁਲਾਜ਼ਮ ਵਰਗ ਨਾਲ ਹੋ ਰਹੀ ਧੱਕੇਸ਼ਾਹੀ ਨੂੰ ਬਰਦਾਸ਼ਤ ਨਹੀਂ ਕਰੇਗਾ।
ਇਸ ਮੌਕੇ ਸਿਮਰਨਜੀਤ ਸਿੰਘ ਚੰਦੂਮਾਜਰਾ, ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਚਰਨਜੀਤ ਸਿੰਘ ਕਾਲੇਵਾਲ, ਯੂਥ ਅਕਾਲੀ ਦਲ ਸ਼ਹਿਰੀ ਦੇ ਪ੍ਰਧਾਨ ਹਰਮਨਪ੍ਰੀਤ ਸਿੰਘ ਪ੍ਰਿੰਸ, ਇਸਤਰੀ ਅਕਾਲੀ ਦਲ ਸ਼ਹਿਰੀ ਦੀ ਪ੍ਰਧਾਨ ਬੀਬੀ ਮਨਮੀਤ ਕੌਰ ਲੀਮਾ, ਗੁਰਮੀਤ ਸਿੰਘ ਬਾਕਰਪੁਰ, ਜਥੇਦਾਰ ਕਰਤਾਰ ਸਿੰਘ ਤਸਿੰਬਲੀ, ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਜਸਵੀਰ ਸਿੰਘ ਜੱਸਾ ਭਾਗੋਮਾਜਰਾ, ਸਰਕਲ ਪ੍ਰਧਾਨ ਹਰਵਿੰਦਰ ਸਿੰਘ, ਦਲਵਿੰਦਰ ਸਿੰਘ, ਅਵਤਾਰ ਸਿੰਘ, ਓਐਸਡੀ ਹਰਦੇਵ ਸਿੰਘ ਹਰਪਾਲਪੁਰ, ਕੇਸਰ ਬਲੌਂਗੀ, ਗੁਰਮੀਤ ਸਿੰਘ ਸ਼ਾਮਪੁਰ, ਜੱਸਾ ਕੁਰੜੀ ਸਮੇਤ ਕਈ ਪਿੰਡਾਂ ਦੇ ਪੰਚ-ਸਰਪੰਚ ਅਤੇ ਮੁਹਾਲੀ ਦੇ ਅਹੁਦੇਦਾਰ ਅਤੇ ਵਰਕਰ ਮੌਜੂਦ ਸਨ।

Load More Related Articles
Load More By Nabaz-e-Punjab
Load More In Business

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…