Share on Facebook Share on Twitter Share on Google+ Share on Pinterest Share on Linkedin ਨੌਜਵਾਨਾਂ ਨੂੰ ਨਸ਼ੇ ਦੀ ਦਲਦਲ ’ਚੋਂ ਕੱਢ ਕੇ ਰੁਜ਼ਗਾਰ ਦੇਣ ਲਈ ਮਿਸ਼ਨ ਰੈੱਡ ਸਕਾਈ ਸ਼ੁਰੂ: ਡੀਸੀ ਗਿਰੀਸ਼ ਦਿਆਲਨ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਮਾਰਚ: ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਦਲਦਲ ਵਿੱਚ ਫਸ ਚੁੱਕੇ ਨੌਜਵਾਨਾਂ ਨੂੰ ਨਸ਼ਾ ਮੁਕਤ ਕਰਕੇ ਉਨ੍ਹਾਂ ਨੂੰ ਰੋਜ਼ਗਾਰ ਦਿਵਾਉਣ ਲਈ ਮਿਸ਼ਨ ਰੈੱਡ ਸਕਾਈ ਸ਼ੁਰੂ ਕੀਤਾ ਗਿਆ ਹੈ। ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਵੱਲੋਂ ਅੱਜ ਇਸ ਮਿਸ਼ਨ ਦਾ ਆਗਾਜ਼ ਕੀਤਾ ਗਿਆ। ਇਸ ਮਿਸ਼ਨ ਤਹਿਤ ਵੱਖ-ਵੱਖ ਵਿਭਾਗਾਂ ਦੇ 50 ਅਫ਼ਸਰਾਂ ਨੂੰ ਮਿਸ਼ਨ ਰੈਂਡ ਸਕਾਈ ਅਫ਼ਸਰ ਨਿਯੁਕਤ ਕੀਤਾ ਗਿਆ। ਇਸ ਸਬੰਧੀ ਵਧੇਰੇ ਜਾਣਕਰੀ ਦਿੰਦਿਆਂ ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਮਿਸ਼ਨ ਰੈੱਡ ਸਕਾਈ ਅਧੀਨ ਡਰਗ ਐਡੀਕਟਾਂ ਦੀ ਚੋਣ ਕਰਕੇ ਉਨ੍ਹਾਂ ਦੀ ਕੌਂਸਲਿੰਗ ਕੀਤੀ ਜਾਵੇਗੀ ਅਤੇ ਬਾਅਦ ਵਿੱਚ ਉਨ੍ਹਾਂ ਦੀ ਯੋਗਤਾ ਅਨੁਸਾਰ ਨੌਕਰੀ ਅਤੇ ਸਵੈ ਰੁਜ਼ਗਾਰ ਲਈ ਉਨ੍ਹਾਂ ਦੀ ਪਰਖ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇੱਕ ਮਿਸ਼ਨ ਰੈੱਡ ਸਕਾਈ ਅਫ਼ਸਰ ਨੂੰ 10 ਨੌਜਵਾਨ ਦਿੱਤੇ ਜਾਣਗੇ, ਜੋ ਇਨ੍ਹਾਂ ਨੌਜਵਾਨਾਂ ਦਾ ਡਾਟਾ ਤਿਆਰ ਕਰਕੇ ਜਿਲਾਂ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਮੁਹਾਲੀ ਨੂੰ ਦੇਣਗੇ ਅਤੇ 4255 ਵੱਲੋਂ ਯੋਗ ਨੌਜਵਾਨਾਂ ਨੂੰ, ਜੋ ਨੌਕਰੀ ਕਰਨਾ ਚਾਹੁੰਦੇ ਹਨ ਜਾਂ ਸਕਿੱਲ ਟਰੇਨਿੰਗ ਲੈਣਾ ਚਾਹੁੰਦੇ ਹਨ, ਉਨ੍ਹਾਂ ਨੂੰ ਟਰੇਨਿੰਗ ਦਿਵਾ ਕੇ ਨੌਕਰੀ ਤੇ ਲਗਵਾਇਆ ਜਾਵੇਗਾ। ਜਿਹੜੇ ਨੌਜਵਾਨ ਸਕਿੱਲ ਟਰੇਨਿੰਗ ਪ੍ਰਾਪਤ ਕਰ ਚੁੱਕੇ ਹਨ ਅਤੇ ਆਪਣਾ ਕਾਰੋਬਾਰ ਸ਼ੁਰੂ ਕਰਨਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਕਾਰੋਬਾਰ ਸ਼ੁਰੂ ਕਰਨ ਲਈ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਸਵੈ ਰੋਜ਼ਗਾਰ ਸਕੀਮਾਂ ਅਧੀਨ ਲੋਨ ਮੁਹੱਈਆ ਕਰਵਾਇਆ ਜਾਵੇਗਾ। ਇਸ ਮੌਕੇ ਰਾਜੀਵ ਗੁਪਤਾ ਏਡੀਸੀ (ਵਿਕਾਸ), ਸੰਦੀਪ ਕੁਮਾਰ ਰੁਜ਼ਗਾਰ ਅਫ਼ਸਰ, ਮਨਜੇਸ਼ ਸ਼ਰਮਾ ਡਿਪਟੀ ਸੀਈਓ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਸ਼ਾਮਲ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ