Nabaz-e-punjab.com

ਕਰੋਨਾਵਾਇਰਸ: ਮੁਹਾਲੀ ਜ਼ਿਲ੍ਹੇ ਵਿੱਚ 107 ਹੋਰ ਨਵੇਂ ਮਾਮਲੇ, 244 ਨੂੰ ਮਿਲੀ ਛੁੱਟੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਮਾਰਚ:
ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਮੁਹਾਲੀ ਜ਼ਿਲ੍ਹੇ ਵਿੱਚ ਸੋਮਵਾਰ ਨੂੰ ਕਰੋਨਾ ਮਹਾਮਾਰੀ ਦੇ 107 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤਰ੍ਹਾਂ ਸਮੁੱਚੇ ਜ਼ਿਲ੍ਹੇ ਵਿੱਚ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 20 ਹਜ਼ਾਰ 971 ’ਤੇ ਪਹੁੰਚ ਗਈ ਹੈ। ਉਂਜ ਨਾਲ-ਨਾਲ ਕਰੋਨਾ ਪੀੜਤ ਮਰੀਜ਼ ਠੀਕ ਹੋ ਕੇ ਆਪਣੇ ਘਰਾਂ ਵਿੱਚ ਵੀ ਪਰਤ ਰਹੇ ਹਨ। ਅੱਜ 244 ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਛੁੱਟੀ ਦੇ ਕੇ ਘਰ ਭੇਜ ਦਿੱਤਾ ਹੈ ਜਦੋਂਕਿ ਹੁਣ ਤੱਕ 390 ਕਰੋਨਾ ਪੀੜਤ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।
ਸ੍ਰੀ ਦਿਆਲਨ ਨੇ ਦੱਸਿਆ ਕਿ ਮੁਹਾਲੀ ਸ਼ਹਿਰੀ ਖੇਤਰ ਵਿੱਚ 87 ਵਿਅਕਤੀਆਂ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ, ਜਦੋਂਕਿ ਬਨੂੜ ਵਿੱਚ ਇਕ, ਡੇਰਾਬੱਸੀ, ਖਰੜ ਤੇ ਘੜੂੰਆਂ ਵਿੱਚ 2-2, ਕੁਰਾਲੀ ਵਿੱਚ 3 ਅਤੇ ਢਕੌਲੀ ਤੇ ਲਾਲੜੂ ਵਿੱਚ 5-5 ਵਿਅਕਤੀ ਕਰੋਨਾ ਤੋਂ ਪੀੜਤ ਪਾਏ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਸਮੇਂ ਮੁਹਾਲੀ ਜ਼ਿਲ੍ਹੇ ਵਿੱਚ 859 ਕਰੋਨਾ ਮਹਾਮਾਰੀ ਦੇ ਨਵੇਂ ਕੇਸ ਐਕਟਿਵ ਹਨ ਅਤੇ ਹੁਣ ਤੱਕ 19 ਹਜ਼ਾਰ 722 ਕਰੋਨਾ ਪੀੜਤ ਮਰੀਜ਼ ਸਿਹਤਯਾਬ ਹੋ ਕੇ ਆਪਣੇ ਘਰ ਪਰਤ ਚੁੱਕੇ ਹਨ ਜਦੋਂਕਿ ਉਨ੍ਹਾਂ ਕਿਹਾ ਕਿ ਮੌਸਮ ਵਿੱਚ ਤਬਦੀਲੀ ਕਾਰਨ ਫਿਰ ਤੋਂ ਕਰੋਨਾ ਮਹਾਮਾਰੀ ਦਾ ਪ੍ਰਕੋਪ ਵਧਣ ਦਾ ਖ਼ਦਸ਼ਾ ਹੈ। ਉਨ੍ਹਾਂ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਕਰੋਨਾ ਤੋਂ ਬਚਾਅ ਲਈ ਨਿਯਮਾਂ ਦੀ ਪਾਲਣਾ ਕਰਦੇ ਹੋਏ ਆਪਣੇ ਮੂੰਹ ਦੇ ਮਾਸਕ ਪਾਉਣਾ ਯਕੀਨੀ ਬਣਾਉਣ।

Load More Related Articles
Load More By Nabaz-e-Punjab
Load More In Banks

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…