ਸਮਾਜ ਸੇਵਾ ਬਦਲੇ ਪੂਜਾ ਓਬਰਾਏ ਦਾ ਵਿਸ਼ੇਸ਼ ਸਨਮਾਨ

25 ਹਜ਼ਾਰ ਲੋੜਵੰਦ ਵਿਅਕਤੀਆਂ ਦੇ ਅੱਖਾਂ ਦੇ ਮੁਫ਼ਤ ਅਪਰੇਸ਼ਨ ਕਰਵਾਏ: ਪੂਜਾ ਓਬਰਾਏ

ਨਬਜ਼-ਏ-ਪੰਜਾਬ ਬਿਊਰੋ, ਮੁੰਬਈ, 10 ਮਾਰਚ:
ਸਮਾਜ ਸੇਵੀ ਸੰਸਥਾ ਖ਼ੁਸ਼ੀਆਂ ਸੇਵਾ ਮੁੰਬਈ ਦੀ ਸੰਚਾਲਕ ਸ੍ਰੀਮਤੀ ਪੂਜਾ ਓਬਰਾਏ ਨੂੰ ਮਾਨਵਤਾ ਦੀ ਸੇਵਾ ਲਈ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਨੂੰ ਇਹ ਸਨਮਾਨ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ਡਾ. ਅੰਬੇਦਕਰ ਭਵਨ ਮੁੰਬਈ ਵਿੱਚ ਆਯੋਜਿਤ ਇਕ ਪ੍ਰਭਾਵਸ਼ਾਲੀ ਸਮਾਰੋਹ ਦੌਰਾਨ ਐਨਜੀਓ ਦੇ ਚੇਅਰਮੈਨ ਸਤੀਸ਼ ਚੌਹਾਨ ਵੱਲੋਂ ਦਿੱਤਾ ਗਿਆ। ਇਸ ਦੌਰਾਨ ਕਈ ਹੋਰਨਾਂ ਅੌਰਤਾਂ ਦਾ ਵੀ ਸਨਮਾਨ ਕੀਤਾ ਗਿਆ।
ਸ੍ਰੀਮਤੀ ਪੂਜਾ ਓਬਰਾਏ ਨੇ ਦੱਸਿਆ ਕਿ ਉਨ੍ਹਾਂ ਦੀ ਸੰਸਥਾ 1994-95 ਤੋਂ ਸਮਾਜ ਸੇਵਾ ਨੂੰ ਸਮਰਪਿਤ ਕਾਰਜ ਕਰਦੀ ਆ ਰਹੀ ਹੈ ਅਤੇ ਹੁਣ ਤੱਕ ਕਰੀਬ ਇਕ ਲੱਖ ਤੋਂ ਵੱਧ ਲੋੜਵੰਦ ਰੋਗੀਆਂ ਦੀਆਂ ਅੱਖਾਂ ਦਾ ਮੁਫ਼ਤ ਚੈਕਅੱਪ ਕੀਤਾ ਜਾ ਚੁੱਕਾ ਅਤੇ ਸੰਸਥਾ ਵੱਲੋਂ ਦਵਾਈਆਂ ਵੀ ਮੁਫ਼ਤ ਦਿੱਤੀਆਂ ਜਾਂਦੀਆਂ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ ਉਨ੍ਹਾਂ ਦੀ ਸੰਸਥਾ ਲਗਪਗ 25 ਹਜ਼ਾਰ ਲੋੜਵੰਦ ਵਿਅਕਤੀਆਂ ਦੇ ਅੱਖਾਂ ਦੇ ਮੁਫ਼ਤ ਅਪਰੇਸ਼ਨ ਕੀਤੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਇਹ ਸਾਰੇ ਅਪਰੇਸ਼ਨ ਨਾਇਰ ਹਸਪਤਾਲ ਮੁੰਬਈ ਦੀ ਅੱਖਾਂ ਦੀ ਸਰਜਨ ਡਾ. ਸਰੋਜ ਸਚਦੇਵਾ ਦੀ ਅਗਵਾਈ ਵਾਲੀ ਮੈਡੀਕਲ ਟੀਮ ਵੱਲੋਂ ਕੀਤੇ ਗਏ ਹਨ। ਸ੍ਰੀਮਤੀ ਓਬਰਾਏ ਨੇ ਦੱਸਿਆ ਕਿ ਹਰੇਕ ਮਹੀਨੇ ਦੇ ਪਹਿਲੇ ਹਫ਼ਤੇ ਅਤੇ ਅਖੀਰਲੇ ਹਫ਼ਤੇ ਅੱਖਾਂ ਦਾ ਚੈੱਕਅਪ ਅਤੇ ਮੁਫ਼ਤ ਅਪਰੇਸ਼ਨ ਕੀਤੇ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਕਰੋਨਾ ਮਹਾਮਾਰੀ ਦੇ ਚੱਲਦਿਆਂ ਲੌਕਡਾਊਨ ਦੌਰਾਨ ਵੀ ਉਨ੍ਹਾਂ ਦੀ ਸੰਸਥਾ ਨੇ ਲੋੜਵੰਦਾਂ ਦੀ ਮਦਦ ਕੀਤੀ ਹੈ ਅਤੇ ਸਮਾਜ ਸੇਵਾ ਦਾ ਸਿਲਸਿਲਾ ਭਵਿੱਖ ਵਿੱਚ ਵੀ ਨਿਰੰਤਰ ਜਾਰੀ ਰਹੇਗਾ।

Load More Related Articles
Load More By Nabaz-e-Punjab
Load More In Awareness/Campaigns

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…