ਆਪ ਆਗੂ ਸ਼ੇਰਗਿੱਲ ਵੱਲੋਂ ਅਦਾਕਾਰਾ ਕੰਗਨਾ ਰਨੌਤ ਤੇ ਭਾਜਪਾ ਆਗੂ ਰਮੇਸ਼ ਵਿਧੂੜੀ ਖ਼ਿਲਾਫ਼ ਕੇਸ ਦਾਇਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਮਾਰਚ:
ਭਾਜਪਾ ਦੇ ਸੰਸਦ ਮੈਂਬਰ ਰਮੇਸ਼ ਵਿਧੂੜੀ ਅਤੇ ਬਹੁ-ਚਰਚਿਤ ਅਦਾਕਾਰਾ ਕੰਗਨਾ ਰਨੌਤ ਵੱਲੋਂ ਪਿਛਲੇ ਦਿਨੀਂ ਕਿਸਾਨ ਵਿਰੋਧੀ ਕਾਲੇ ਖੇਤੀ ਕਾਨੂੰਨਾਂ ਨੂੰ ਲੈ ਕੇ ਦਿੱਲੀ ਦੀਆਂ ਬਰੂਹਾਂ ’ਤੇ ਸੰਘਰਸ਼ ਕਰ ਰਹੇ ਅੰਨਦਾਤਾ ਵਿਰੁੱਧ ਗਲਤ ਸ਼ਬਦਾਵਲੀ ਦੀ ਵਰਤੋਂ ਕਰਨ ਦਾ ਗੰਭੀਰ ਨੋਟਿਸ ਲੈਂਦਿਆਂ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਨਰਿੰਦਰ ਸਿੰਘ ਸ਼ੇਰਗਿੱਲ ਨੇ ਮੁਹਾਲੀ ਅਦਾਲਤ ਵਿੱਚ ਕੇਸ ਦਰਜ ਕਰਵਾਇਆ ਹੈ। ਅੱਜ ਮੁਹਾਲੀ ਅਦਾਲਤ ਵਿੱਚ ਸੁਣਵਾਈ ਲਈ ਪਹੁੰਚੇ ਆਪ ਆਗੂ ਨੇ ਕਿਹਾ ਕਿ ਭਾਜਪਾ ਆਗੂ ਰਮੇਸ਼ ਵਿਧੂੜੀ ਨੇ ਸੰਘਰਸ਼ਸ਼ੀਲ ਕਿਸਾਨਾਂ ਖ਼ਿਲਾਫ਼ ਗਲਤ ਸ਼ਬਦਾਵਲੀ ਦੀ ਵਰਤੋਂ ਕੀਤੀ ਗਈ ਸੀ। ਇੰਜ ਹੀ ਅਦਾਕਾਰਾ ਕੰਗਨਾ ਰਨੌਤ ਵੱਲੋਂ ਵੀ ਕਿਸਾਨ ਸੰਘਰਸ਼ ਵਿੱਚ ਸ਼ਾਮਲ ਬਜੁਰਗ ਅੌਰਤਾਂ ਪ੍ਰਤੀ ਗਲਤ ਟਿੱਪਣੀ ਕੀਤੀ ਗਈ ਸੀ। ਆਪ ਆਗੂ ਵੱਲੋਂ ਇਨ੍ਹਾਂ ਦੋਵਾਂ ਦੇ ਖ਼ਿਲਾਫ਼ ਅਦਾਲਤ ਵਿੱਚ ਕੇਸ ਦਾਇਰ ਕੀਤਾ ਗਿਆ ਹੈ।
ਸ੍ਰੀ ਸ਼ੇਰਗਿੱਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਕਿਸਾਨਾਂ ਦੇ ਨਾਲ ਚਟਾਨ ਵਾਂਗ ਖੜੀ ਹੈ। ਜੇਕਰ ਲੋੜ ਪਈ ਤਾਂ ਉਹ ਕਿਸਾਨਾਂ ਦੇ ਖ਼ਿਲਾਫ਼ ਬੋਲਣ ਵਾਲਿਆਂ ਨੂੰ ਕਾਨੂੰਨ ਅਨੁਸਾਰ ਸਖ਼ਤ ਸਜਾ ਦਿਵਾਉਣ ਲਈ ਸੁਪਰੀਮ ਕੋਰਟ ਦਾ ਬੂਹਾ ਖੜਕਾਉਣ ਤੋਂ ਵੀ ਗੁਰੇਜ਼ ਨਹੀਂ ਕਰਨਗੇ। ਇਸ ਮੌਕੇ ਉਨ੍ਹਾਂ ਦੇ ਵਕੀਲ ਹਰਦੀਪ ਸਿੰਘ ਵਧਵਾ ਨੇ ਕਿਹਾ ਕਿ ਭਾਜਪਾ ਆਗੂ ਰਮੇਸ਼ ਵਿਧੂੜੀ ਅਤੇ ਅਦਾਕਾਰਾ ਕੰਗਨਾ ਰਨੌਤ ਖ਼ਿਲਾਫ਼ ਕੇਸ ਦਾਇਰ ਕੀਤਾ ਗਿਆ ਹੈ ਅਤੇ ਜਲਦੀ ਹੀ ਅਦਾਲਤ ਵੱਲੋਂ ਇਨ੍ਹਾਂ ਦੋਵਾਂ ਨੂੰ ਸੰਮਨ ਭੇਜੇ ਜਾਣਗੇ। ਇਸ ਮੌਕੇ ਆਪ ਆਗੂ ਗੁਰਤੇਜ ਸਿੰਘ ਪੰਨੂੰ, ਪ੍ਰਭਦੀਪ ਕੌਰ, ਰਵਿੰਦਰ ਮਿੱਤਲ ਅਤੇ ਹੋਰ ਆਗੂ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਏਡਿਡ ਸਕੂਲਾਂ ਦੀਆਂ ਮੰਗਾਂ ਨਾ ਮੰਨਣ ’ਤੇ ਡੀਪੀਆਈ ਦਫ਼ਤਰ ਦਾ ਘਿਰਾਓ ਕਰਨ ਦਾ ਐਲਾਨ

ਏਡਿਡ ਸਕੂਲਾਂ ਦੀਆਂ ਮੰਗਾਂ ਨਾ ਮੰਨਣ ’ਤੇ ਡੀਪੀਆਈ ਦਫ਼ਤਰ ਦਾ ਘਿਰਾਓ ਕਰਨ ਦਾ ਐਲਾਨ ਅਧਿਆਪਕ ਤੇ ਕਰਮਚਾਰੀ ਯੂਨੀ…