ਦਿੱਲੀ ਫਤਿਹ ਦਿਵਸ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਦਰਬਾਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਮਾਰਚ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸੰਨ 1783 ਈ: ਵਿੱਚ ਭਾਈ ਜੱਸਾ ਸਿੰਘ ਰਾਮਗੜ੍ਹੀਆ ਅਤੇ ਭਾਈ ਬਘੇਲ ਸਿੰਘ ਦੀ ਅਗਵਾਈ ਵਿੱਚ ਦਿੱਲੀ ਫਤਿਹ ਕਰਨ ਦੀ ਯਾਦ ਵਿੱਚ ਦਿੱਲੀ ਫਤਿਹ ਦਿਵਸ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਦਰਬਾਰ ਕਰਵਾਇਆ ਗਿਆ। ਸਵੇਰੇ 9 ਵਜੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਚੱਲਿਆ। ਭਾਈ ਪ੍ਰੀਤਪਾਲ ਸਿੰਘ ਦੇ ਪੰਥਕ ਜਥੇ ਨੇ ਭਾਈ ਜੱਸਾ ਸਿੰਘ ਅਤੇ ਭਾਈ ਬਘੇਲ ਸਿੰਘ ਦੀ ਅਗਵਾਈ ਵਿੱਚ ਦਿੱਲੀ ਫਤਿਹ ਕਰਨ ਅਤੇ ਲਾਲ ਕਿੱਲੇ ’ਤੇ ਖ਼ਾਲਸਾਈ ਨਿਸ਼ਾਨ ਲਹਿਰਾਉਣ ਦਾ ਪੂਰਾ ਪ੍ਰਸੰਗ ਸੰਗਤਾਂ ਨੂੰ ਵਿਸਥਾਰ ਨਾਲ ਸੁਣਾਇਆ। ਸ਼੍ਰੋਮਣੀ ਪ੍ਰਚਾਰਕ ਭਾਈ ਸੰਦੀਪ ਸਿੰਘ ਸ੍ਰੀ ਅਨੰਦਪੁਰ ਸਾਹਿਬ ਨੇ ਪਹਿਲੇ ਸਿੱਖ ਰਾਜ ਦੀ ਸਥਾਪਨਾ ਬਾਰੇ ਸੰਗਤਾਂ ਨੂੰ ਜਾਣੂ ਕਰਵਾਉਂਦਿਆਂ ਨੌਜਵਾਨਾਂ ਨੂੰ ਖੰਡੇ ਭਾਟੇ ਦੇ ਅੰਮ੍ਰਿਤ ਦੀ ਮਹੱਤਤਾ ਦੱਸਦਿਆਂ ਅੰਮ੍ਰਿਤ ਛਕਣ ਲਈ ਪ੍ਰੇਰਿਆ।
ਭਾਈ ਗੁਰਦੀਪ ਸਿੰਘ ਦੇ ਕੀਰਤਨੀ ਜਥੇ ਨੇ ਆਪਣੇ ਰਸ-ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਭਾਈ ਜਸਵੰਤ ਸਿੰਘ, ਸ਼ੇਰੇ ਪੰਜਾਬ ਕਵੀਸ਼ਰੀ ਜਥਾ, ਭਗੜਾਨੇ ਵਾਲਿਆਂ ਦਾ ਕਵੀਸ਼ਰੀ ਜਥਾ, ਭਾਈ ਮਨਦੀਪ ਸਿੰਘ, ਭਾਈ ਸੁਖਦੇਵ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆ ਬੀਬੀਆਂ, ਭਾਈ ਹਰਨੇਕ ਸਿੰਘ, ਭਾਈ ਅਮਰਜੀਤ ਸਿੰਘ ਖ਼ਾਲਸਾ, ਭਾਈ ਰਵਿੰਦਰ ਸਿੰਘ, ਭਾਈ ਮਹਿੰਦਰ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਗੁਰਮੀਤ ਸਿੰਘ ਭਾਈ ਜਸਵੰਤ ਸਿੰਘ, ਭਾਈ ਨਿਤਿਨ ਸਿੰਘ, ਭਾਈ ਸੁਰਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਪ੍ਰਬੰਧਕਾਂ ਨੇ ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਗੁਰੂ ਦਾ ਲੰਗਰ ਸਾਰਾ ਦਿਨ ਅਤੁੱਟ ਵਰਤਿਆ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…