Share on Facebook Share on Twitter Share on Google+ Share on Pinterest Share on Linkedin ਕਰੋਨਾਵਾਇਰਸ: ਮੁਹਾਲੀ ਜ਼ਿਲ੍ਹੇ ਵਿੱਚ 8 ਹੋਰ ਮੌਤਾਂ, 326 ਨਵੇਂ ਮਾਮਲੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਅਪਰੈਲ: ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਲਗਾਤਾਰ ਕਰੋਨਾ ਮਹਾਮਾਰੀ ਦਾ ਪ੍ਰਕੋਪ ਵਧਦਾ ਜਾ ਰਿਹਾ ਹੈ। ਜਿਸ ਕਾਰਨ ਇਕ ਵਾਰ ਫਿਰ ਤੋਂ ਲੋਕ ਭੈਅ ਭੀਤ ਹੋ ਗਏ ਹਨ। ਮੰਗਲਵਾਰ ਨੂੰ ਅੱਠ ਹੋਰ ਕਰੋਨਾ ਪੀੜਤਾਂ ਨੇ ਦਮ ਤੋੜ ਦਿੱਤਾ ਹੈ। ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਅੱਜ ਕਰੋਨਾ ਮਹਾਮਾਰੀ ਦੇ 326 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤਰ੍ਹਾਂ ਸਮੁੱਚੇ ਜ਼ਿਲ੍ਹੇ ਵਿੱਚ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 29037 ’ਤੇ ਪਹੁੰਚ ਗਈ ਹੈ। ਉਂਜ ਨਾਲ-ਨਾਲ ਕਰੋਨਾ ਪੀੜਤ ਮਰੀਜ਼ ਠੀਕ ਹੋ ਕੇ ਆਪਣੇ ਘਰਾਂ ਵਿੱਚ ਵੀ ਪਰਤ ਰਹੇ ਹਨ। ਅੱਜ 220 ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਛੁੱਟੀ ਦੇ ਕੇ ਘਰ ਭੇਜ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਅੱਜ ਅੱਠ ਹੋਰ ਕਰੋਨਾ ਪੀੜਤ ਮਰੀਜ਼ਾਂ ਦੀ ਮੌਤ ਹੋ ਗਈ ਹੈ ਅਤੇ ਹੁਣ ਤੱਕ 458 ਕਰੋਨਾ ਪੀੜਤ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਇਕੱਲੇ ਮੁਹਾਲੀ ਸ਼ਹਿਰੀ ਖੇਤਰ ਵਿੱਚ 146 ਵਿਅਕਤੀਆਂ ਰਿਪੋਰਟ ਕਰੋਨਾ ਪਾਜ਼ੇਟਿਵ ਆਈ ਹੈ ਜਦੋਂਕਿ ਬਨੂੜ ਵਿੱਚ 2, ਕੁਰਾਲੀ ਵਿੱਚ 4, ਡੇਰਾਬੱਸੀ ਵਿੱਚ 5, ਬੂਥਗੜ੍ਹ ਵਿੱਚ 7, ਘੜੂੰਆਂ ਵਿੱਚ 13, ਖਰੜ ਵਿੱਚ 49 ਅਤੇ ਢਕੋਲੀ ਵਿੱਚ 100 ਵਿਅਕਤੀ ਕਰੋਨਾ ਤੋਂ ਪੀੜਤ ਪਾਏ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਸਮੇਂ 3913 ਕਰੋਨਾ ਮਹਾਮਾਰੀ ਦੇ ਨਵੇਂ ਐਕਟਿਵ ਕੇਸ ਹਨ ਅਤੇ ਹੁਣ ਤੱਕ 24 ਹਜ਼ਾਰ 666 ਮਰੀਜ਼ ਸਿਹਤਯਾਬ ਹੋ ਕੇ ਆਪਣੇ ਘਰ ਪਰਤ ਚੁੱਕੇ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਕਰੋਨਾ ਦੀ ਦੂਜੀ ਲਹਿਰ ਦਾ ਪ੍ਰਕੋਪ ਵਧਣ ਦਾ ਖ਼ਦਸ਼ਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕਰੋਨਾ ਤੋਂ ਬਚਾਅ ਲਈ ਨਿਯਮਾਂ ਦੀ ਪਾਲਣਾ ਕਰਦੇ ਹੋਏ ਆਪਣੇ ਮੂੰਹ ਦੇ ਮਾਸਕ ਪਾਉਣਾ ਯਕੀਨੀ ਬਣਾਉਣ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ