Share on Facebook Share on Twitter Share on Google+ Share on Pinterest Share on Linkedin ਸੀਜੀਸੀ ਝੰਜੇੜੀ ਕੈਂਪਸ ਨੇ ਲੋੜਵੰਦਾਂ ਨੂੰ ਖਾਣ ਪੀਣ ਦਾ ਸਮਾਨ ਵੰਡਿਆਂ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਅਪਰੈਲ: ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ (ਸੀਜੀਸੀ) ਦੇ ਝੰਜੇੜੀ ਕੈਂਪਸ ਵੱਲੋਂ ਐਨਐਸਐਸ ਦੇ ਬੈਨਰ ਹੇਠ ਰੋਜ਼ਾਨਾ ਦਿਹਾੜੀ ਮਜ਼ਦੂਰਾਂ ਦੇ ਘਰਾਂ ਵਿੱਚ ਸਾਰੀਆਂ ਨਿਰਧਾਰਿਤ ਸਾਵਧਾਨੀਆਂ ਦਾ ਪਾਲਨ ਕਰਦਿਆਂ ਜ਼ਰੂਰਤਮੰਦਾਂ ਲਈ ਖਾਣਾ, ਪਾਣੀ ਅਤੇ ਬੱਚਿਆਂ ਲਈ ਖਾਣ ਪੀਣ ਦਾ ਸਮਾਨ ਵੰਡਿਆ ਗਿਆ। ਇਸ ਮੌਕੇ ਸੀਜੀਸੀ ਗਰੁੱਪ ਦੇ ਪ੍ਰਧਾਨ ਰਛਪਾਲ ਸਿੰਘ ਧਾਲੀਵਾਲ ਨੇ ਆਪਣੇ ਵਿਚਾਰ ਸਾਂਝੇ ਕਰਦਿਆ ਕਿਹਾ ਕਿ ਰੋਜ਼ਾਨਾ ਮਜ਼ਦੂਰੀ ਕਰਨ ਵਾਲੇ ਲੋਕ ਸਮਾਜ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਦੇ ਯੋਗਦਾਨ ਨੂੰ ਘੱਟ ਨਹੀਂ ਸਮਝਿਆ ਜਾ ਸਕਦਾ। ਉਹਨਾਂ ਕਿਹਾ ਕਿ ਇਸ ਮੁਸ਼ਕਿਲ ਸਮੇਂ ਵਿੱਚ ਸਾਨੂੰ ਵੱਧ ਤੋਂ ਵੱਧ ਲੋੜਵੰਦਾਂ ਦੀ ਮਦਦ ਲਈ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਬੇਸ਼ੱਕ ਸਮੇਂ ਨਾਲ ਕੰਮ ਧੰਦੇ ਚੱਲ ਪਏ ਹਨ ਪਰ ਫਿਰ ਵੀ ਹਾਲੇ ਇਨ੍ਹਾਂ ਜ਼ਰੂਰਤਮੰਦਾਂ ਦੀਆਂ ਬੁਨਿਆਦੀ ਲੋੜਾਂ ਖਾਣਾ ਵੀ ਪੂਰਾ ਨਹੀਂ ਹੋ ਪਾ ਰਿਹਾ ਜਿਸਦੇ ਲਈ ਸਾਨੂੰ ਵੱਧ ਤੋਂ ਵੱਧ ਉਪਰਾਲੇ ਕਰਨੇ ਚਾਹੀਦੇ ਹਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ