Nabaz-e-punjab.com

ਕੋਟਕਪੂਰਾ ਗੋਲੀਕਾਂਡ ਦੀ ਰਿਪੋਰਟ ਖਾਰਜ ਹੋਣ ਨਾਲ ਕੈਪਟਨ ਤੇ ਬਾਦਲਾਂ ਦੀ ਯਾਰੀ ਜੱਗ ਜ਼ਾਹਰ ਹੋਈ: ਬੱਬੀ ਬਾਦਲ

ਪੰਜਾਬ ਦੀ ਲੁੱਟ ਨੂੰ ਰੋਕਣ ਲਈ ਚੌਥਾ ਸਿਆਸੀ ਫਰੰਟ ਸਮੇਂ ਦੀ ਮੁੱਖ ਲੋੜ: ਟਕਸਾਲੀ ਆਗੂ

ਸੂਬੇ ਦੀ ਤਰੱਕੀ ਲਈ ਕਾਂਗਰਸ, ਬਾਦਲ ਦਲ ਤੇ ਭਾਜਪਾ ਨੂੰ ਪੰਜਾਬ ਦੀ ਸਿਆਸਤ ਤੋਂ ਲਾਂਭੇ ਕਰਨਾ ਜ਼ਰੂਰੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਅਪਰੈਲ:
ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਯੂਥ ਵਿੰਗ ਦੇ ਪ੍ਰਧਾਨ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਪੰਜਾਬ ਤੇ ਪੰਥ ਹਿਤੈਸ਼ੀ ਲੋਕਾਂ ਅਤੇ ਹਮਖ਼ਿਆਲੀ ਸਿਆਸੀ ਪਾਰਟੀਆਂ ਦੇ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਨਿੱਜੀ ਹਿੱਤਾਂ ਨੂੰ ਲਾਂਭੇ ਕਰਕੇ ਪੰਜਾਬ ਦੀ ਰਵਾਇਤੀ ਪਾਰਟੀਆਂ ਵੱਲੋਂ ਕੀਤੀ ਜਾ ਰਹੀ ਪੰਜਾਬ ਦੀ ਸਿਆਸੀ ਲੁੱਟ ਨੂੰ ਰੋਕਣ ਲਈ ਚੌਥੇ ਫਰੰਟ ਦਾ ਉਭਾਰ ਕਰਨ ਤਾਂ ਜੋ ਪੰਜਾਬ ਦੀ ਜਵਾਨੀ ਅਤੇ ਕਿਸਾਨੀ ਸਮੇਤ ਸਾਰੇ ਵਰਗ ਨੂੰ ਬਚਾਇਆ ਜਾ ਸਕੇ। ਅੱਜ ਇੱਥੇ ਸ੍ਰੀ ਬੱਬੀ ਬਾਦਲ ਨੇ ਕਿਹਾ ਕਾਂਗਰਸ, ਬਾਦਲ ਦਲ ਤੇ ਭਾਜਪਾ ਨੂੰ ਪੰਜਾਬ ’ਚੋਂ ਹਰਾਉਣ ਲਈ ਚੌਥਾ ਸਿਆਸੀ ਫਰੰਟ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਮੁਲਕ ਨੂੰ ਸਰਮਾਏਦਾਰ ਸਿਸਟਮ ਵਿੱਚ ਧੱਕ ਕੇ ਕਾਲੇ ਕਾਨੂੰਨਾਂ ਨੂੰ ਅੰਨਦਾਤਾ ਤੇ ਧੱਕੇ ਨਾਲ ਥੋਪ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਿੱਥੇ ਕਿਸਾਨ ਜਥੇਬੰਦੀਆਂ ਦਿੱਲੀ ਦੇ ਬਾਰਡਰਾਂ ਤੇ ਪੰਜਾਬ ਦੀ ਖੇਤੀ ਨੂੰ ਬਚਾਉਣ ਲਈ ਲੱਗੀਆਂ ਹੋਈਆਂ ਹਨ ਪਰ ਦੂਜੇ ਪਾਸੇ ਬਾਦਲ ਦਲ ਥਾਂ-ਥਾਂ ਰੈਲੀਆਂ ਕਰਕੇ ਕਿਸਾਨੀ ਸੰਘਰਸ਼ ਦਾ ਮਜ਼ਾਕ ਉਡਾ ਰਿਹਾ ਹੈ। ਕਿਸਾਨੀ ਸੰਘਰਸ਼ ਵਿੱਚ ਸਾਥ ਦੇਣ ਦੀ ਬਜਾਏ ਪੰਜਾਬ ਦੀ ਲੋਕ-ਸ਼ਕਤੀ ਨੂੰ ਗਲਤ ਦਿਸ਼ਾ ਦੇ ਕੇ ਕਿਸਾਨੀ ਸੰਘਰਸ਼ ਨੂੰ ਵੱਡੀ ਢਾਹ ਲਾ ਰਿਹਾ ਹੈ।
ਸ੍ਰੀ ਬੱਬੀ ਬਾਦਲ ਨੇ ਦੋਸ਼ ਲਾਇਆ ਕਿ ਕੈਪਟਨ ਤੇ ਬਾਦਲ ਆਪਸ ਵਿੱਚ ਮਿਲੇ ਹੋਏ ਹਨ ਜਿਨ੍ਹਾਂ ਨੇ ਕਿਸਾਨਾਂ ਦੇ ਸੰਘਰਸ਼ ਨੂੰ ਢਾਹ ਲਾਉਣ ਦੇ ਨਾਲ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਜਾਂਚ ਕਰ ਰਹੇ ਇਮਾਨਦਾਰ ਅਫਸਰ ਕੁੰਵਰ ਵਿਜੈ ਪ੍ਰਤਾਪ ਦੀ ਕੋਟਕਪੂਰਾ ਜਾਂਚ ਨੂੰ ਉੱਚ ਅਦਾਲਤ ’ਚੋਂ ਖਾਰਜ ਕਰਵਾ ਦਿੱਤਾ। ਉਨ੍ਹਾਂ ਕਿਹਾ ਕਿ ਕਾਂਗਰਸ, ਬਾਦਲ ਦਲ ਅਤੇ ਭਾਜਪਾ ਨੇ ਮਿਲ ਕੇ ਅਪਣੇ ਨਿੱਜੀ ਹਿੱਤਾਂ ਲਈ ਪੰਜਾਬ ਨੂੰ ਬਰਬਾਦੀ ਵੱਲ ਧੱਕ ਦਿੱਤਾ ਹੈ। ਜਿਸ ਦਾ ਪੰਜਾਬ ਦੇ ਲੋਕ ਰਵਾਇਤੀ ਪਾਰਟੀਆਂ ਕੋਲੋਂ ਅੱਜ ਵੀ ਜਵਾਬ ਮੰਗਦੇ ਹਨ। ਉਨ੍ਹਾਂ ਸਮੂਹ ਪੰਜਾਬੀਆਂ ਨੂੰ ਅਪੀਲ ਕਰਦਿਆਂ ਕਿਹਾ ਆਉ ਆਪੋ ਆਪਣਾ ਬਣਦਾ ਯੋਗਦਾਨ ਪਾਈਏ ਤੇ ਪੰਜਾਬ ਵਿੱਚ ਚੌਥਾ ਸਿਆਸੀ ਮੁਹਾਜ਼ ਉਸਾਰ ਕੇ ਕਾਂਗਰਸ, ਬਾਦਲ ਦਲ ਤੇ ਭਾਜਪਾ ਦਾ ਪੰਜਾਬ ’ਚੋਂ ਸਫ਼ਾਇਆ ਕਰਕੇ ਲੋਕਾਂ ਦੀਆਂ ਭਾਵਨਾਵਾਂ ਵਾਲੇ ਨਵੇਂ ਪੰਜਾਬ ਦੀ ਸਿਰਜਣਾ ਕਰੀਏ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…