ਮੁਹਾਲੀ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਪਹਿਲੇ ਦਿਨ 1663 ਮੀਟਰਿਕ ਟਨ ਕਣਕ ਦੀ ਖ਼ਰੀਦ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਅਪਰੈਲ:
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਦੀਆਂ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਸ਼ੁਰੂ ਹੋਈ ਤੇ ਪਹਿਲੇ ਦਿਨ ਮੰਡੀਆਂ ਵਿੱਚ ਕਰੀਬ 2505 ਮੀਟਰਿਕ ਟਨ ਕਣਕ ਦੀ ਆਮਦ ਹੋਈ, ਜਿਸ ’ਚੋਂ 1663 ਮੀਟਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖ਼ੁਰਾਕ ਸਪਲਾਈ ਕੰਟਰੋਲਰ ਸ੍ਰੀਮਤੀ ਸ਼ਿਫਾਲੀ ਚੋਪੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੰਡੀਆਂ ਵਿੱਚ ਕਿਸਾਨਾਂ ਨੂੰ ਖਰੀਦ ਪ੍ਰਕਿਰਿਆ ਦੌਰਾਨ ਕੋਈ ਵੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।
ਜ਼ਿਲ੍ਹੇ ਵਿਚਲੀਆਂ 25 ਮੰਡੀਆਂ ਵਿੱਚ 01 ਲੱਖ 23 ਹਜ਼ਾਰ ਮੀਟ੍ਰਿਕ ਟਨ ਤੋਂ ਵੱਧ ਕਣਕ ਦੀ ਆਮਦ ਦੀ ਆਸ ਹੈ। ਮੰਡੀਆਂ ਵਿੱਚ ਹੱਥ ਥੋਣ, ਮਾਸਕ ਅਤੇ ਸਾਫ਼ ਸਫ਼ਾਈ ਦਾ ਉਚੇਚਾ ਪ੍ਰਬੰਧ ਹੈ। ਜ਼ਿਲ੍ਹਾ ਖ਼ੁਰਾਕ ਸਪਲਾਈ ਕੰਟਰੋਲਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕੋਰੋਨਾ ਦੇ ਕੇਸਾਂ ਦੇ ਮੱਦੇਨਜ਼ਰ ਜ਼ਿਲ੍ਹੇ ਵਿਚਲੀਆਂ ਮੰਡੀਆਂ ਵਿੱਚ ਕਰੋਨਾ ਤੋਂ ਬਚਾਅ ਸਬੰਧੀ ਉਚੇਚੇ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕਣਕ ਦੀ ਖ਼ਰੀਦ ਸਬੰਧੀ ਮੰਡੀਆਂ ਵਿੱਚ ਆਉਣ ਵਾਲੇ ਵਿਅਕਤੀਆਂ ਨੂੰ ਕਰੋਨਾ ਤੋਂ ਬਚਾਇਆ ਜਾ ਸਕੇ।
ਜ਼ਿਲ੍ਹਾ ਖ਼ੁਰਾਕ ਸਪਲਾਈ ਕੰਟਰੋਲਰ ਨੇ ਹਰ ਉਸ ਵਿਅਕਤੀ, ਜਿਸ ਨੇ ਮੰਡੀਆਂ ਵਿੱਚ ਆਉਣਾ ਹੈ ਜਾਂ ਖ਼ਰੀਦ ਨਾਲ ਸਬੰਧਤ ਹੈ, ਨੂੰ ਅਪੀਲ ਕੀਤੀ ਕਿ ਉਹ ਕਰੋਨਾ ਤੋਂ ਬਚਾਅ ਸਬੰਧੀ ਸਾਰੀਆਂ ਸਾਵਧਾਨੀਆਂ ਦੀ ਇਨ ਬਿਨ ਪਾਲਣਾ ਯਕੀਨੀ ਬਨਾਉਣ ਤਾਂ ਜੋ ਉਨ੍ਹਾਂ ਦਾ ਖੁਦ ਦਾ ਵੀ ਕੋਰੋਨਾ ਤੋਂ ਬਚਾਅ ਹੋ ਸਕੇ ਤੇ ਕਰੋਨਾ ਨੂੰ ਅੱਗੇ ਫੈਲਣ ਤੋਂ ਰੋਕਿਆ ਜਾ ਸਕੇ ਅਤੇ ਕਣਕ ਦੀ ਖ਼ਰੀਦ ਨੂੰ ਸੁਚੱਜੇ ਢੰਗ ਨਾਲ ਨੇਪਰੇ ਚੜ੍ਹਾਇਆ ਜਾ ਸਕੇ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…