ਕੌਮੀ ਲੋਕ ਅਦਾਲਤ ਵਿੱਚ 842 ਕੇਸਾਂ ਦਾ ਨਿਪਟਾਰਾ, 49,91,12,829 ਕੀਮਤ ਦੇ ਐਵਾਰਡ ਪਾਸ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਅਪਰੈਲ:
ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਨਵੀਂ ਦਿੱਲੀ ਵੱਲੋਂ ਭੇਜੇ ਪ੍ਰੋਗਰਾਮ ਅਨੁਸਾਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ ਅਤੇ ਹਾਈ ਕੋਰਟ ਦੇ ਜਸਟਿਸ ਅਜੈ ਤਿਵਾੜੀ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਆਰਐਸ ਰਾਏ ਦੀ ਅਗਵਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅੱਜ ਕੌਮੀ ਲੋਕ ਅਦਾਲਤ ਲਗਾਈ ਗਈ। ਇਸ ਕੌਮੀ ਲੋਕ ਅਦਾਲਤ ਵਿੱਚ 2781 ਕੇਸ ਸੁਣਵਾਈ ਲਈ ਰੱਖੇ ਗਏ। ਜਿਨ੍ਹਾਂ ’ਚੋਂ 842 ਕੇਸਾਂ ਦਾ ਦੋਵਾਂ ਧਿਰਾਂ ਦੀ ਆਪਸੀ ਸਹਿਮਤੀ ਨਾਲ ਮੌਕੇ ’ਤੇ ਹੀ ਨਿਪਟਾਰਾ ਕਰਕੇ 49,91,12,829 ਕੀਮਤ ਦੇ ਐਵਾਰਡ ਪਾਸ ਕੀਤੇ ਗਏ।
ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਤੇ ਸੈਸ਼ਨ ਜੱਜ ਆਰਐਸ ਰਾਏ ਨੇ ਦੱਸਿਆ ਕਿ ਕੌਮੀ ਲੋਕ ਅਦਾਲਤ ਦੌਰਾਨ ਜ਼ਿਲ੍ਹਾ ਅਦਾਲਤ ਕੰਪਲੈਕਸ ਵਿੱਚ 13 ਬੈਂਚਾਂ ਦਾ ਗਠਨ ਕੀਤਾ ਗਿਆ। ਇਨ੍ਹਾਂ ਬੈਂਚਾਂ ਦੀ ਪ੍ਰਧਾਨਗੀ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਸੰਦੀਪ ਕੁਮਾਰ ਸਿੰਗਲਾ, ਪਰਮਿੰਦਰ ਸਿੰਘ, ਦਵਿੰਦਰ ਕੁਮਾਰ ਗੁਪਤਾ, ਅਵਤਾਰ ਸਿੰਘ ਬਾਰਦਾ, ਸ੍ਰੀਮਤੀ ਸ਼ਿਖਾ ਗੋਇਲ, ਵਧੀਕ ਸਿਵਲ ਜੱਜ (ਸੀਨੀਅਰ ਡਵੀਜ਼ਨ) ਸ੍ਰੀਮਤੀ ਰੁਚੀ ਕੰਬੋਜ, ਸਿਵਲ ਜੱਜ (ਜੂਨੀਅਰ ਡਵੀਜਨ) ਦੇਵਨੂਰ ਸਿੰਘ, ਸਿਵਲ ਜੱਜ (ਜੂਨੀਅਰ ਡਵੀਜਨ) ਰਵਤੇਸ਼ ਇੰਦਰਜੀਤ ਸਿੰਘ, ਸਿਵਲ ਜੱਜ (ਜੂਨੀਅਰ ਡਵੀਜ਼ਨ) ਸ੍ਰੀਮਤੀ ਪਪਨੀਤ, ਸਿਵਲ ਜੱਜ (ਜੂਨੀਅਰ ਡਵੀਜ਼ਨ) ਸ੍ਰੀਮਤੀ ਖਯਾਤੀ ਗੋਇਲ, ਸਿਵਲ ਜੱਜ (ਜੂਨੀਅਰ ਡਵੀਜ਼ਨ) ਸ੍ਰੀਮਤੀ ਰਸਵੀਨ ਕੌਰ, ਸਥਾਈ ਲੋਕ ਅਦਾਲਤ ਦੇ ਚੇਅਰਮੈਨ ਕਮਲ ਕਾਂਤ ਅਤੇ ਕਰਮਜੀਤ ਸਿੰਘ ਸੁੱਲਰ ਪ੍ਰਜਾਈਡਿੰਗ ਅਫ਼ਸਰ ਇੰਡਸਟਰੀਅਲ ਟ੍ਰਿਬਿਊਨਲ ਨੇ ਕੀਤੀ।
ਇੰਜ ਹੀ ਸਬ-ਡਵੀਜ਼ਨ ਡੇਰਾਬੱਸੀ ਵਿਖੇ 2 ਬੈਂਚ ਸਿਵਲ ਜੱਜ (ਜੂਨੀਅਰ ਡਵੀਜ਼ਨ) ਗੌਰਵ ਦੱਤਾ ਅਤੇ ਸਿਵਲ ਜੱਜ (ਜੂਨੀਅਰ ਡਵੀਜ਼ਨ) ਜਗਮੀਤ ਸਿੰਘ ਅਤੇ ਸਬ-ਡਵੀਜ਼ਨ ਖਰੜ ਵਿਖੇ 3 ਬੈਂਚ ਅਡੀਸ਼ਨਲ ਸਿਵਲ ਜੱਜ (ਸੀਨੀਅਰ ਡਵੀਜ਼ਨ) ਸ੍ਰੀਮਤੀ ਸ਼ਿਲਪੀ ਗੁਪਤਾ, ਸਿਵਲ ਜੱਜ (ਜੂਨੀਅਰ ਡਵੀਜਨ) ਸ੍ਰੀਮਤੀ ਨਿਧੀ ਸੈਣੀ ਅਤੇ ਸਿਵਲ ਜੱਜ (ਜੂਨੀਅਰ ਡਵੀਜਨ) ਸ੍ਰੀਮਤੀ ਸੁਦੀਪਾ ਕੌਰ ਦੀ ਅਗਵਾਈ ਵਿੱਚ ਗਠਿਤ ਕੀਤੇ ਗਏ।
ਇਸ ਕੌਮੀ ਲੋਕ ਅਦਾਲਤ ਵਿੱਚ ਇੱਕ ਅਜਿਹਾ ਕੇਸ ਸਾਹਮਣੇ ਆਇਆ। ਜਿਸ ਵਿੱਚ ਮਨਦੀਪ ਕੌਰ ਵੱਲੋਂ ਆਪਣੀ ਪਤੀ ਮਨਦੀਪ ਸਿੰਘ ਵਿਰੁੱਧ ਅਧੀਨ ਧਾਰਾ 13 ਆਫ਼ ਹਿੰਦੂ ਮੈਰਿਜ ਐਕਟ ਅਧੀਨ 14.07.2020 ਨੂੰ ਦਾਇਰ ਕੀਤਾ ਗਿਆ ਸੀ ਅਤੇ ਨਾਲ ਹੀ ਮਨਦੀਪ ਕੌਰ ਵੱਲੋਂ ਅਧੀਨ ਧਾਰਾ 125 ਸੀ.ਆਰ.ਪੀ.ਸੀ. ਅਧੀਨ ਵੀ ਪਟੀਸ਼ਨ ਦਾਇਰ ਕੀਤੀ ਗਈ ਸੀ। ਇਨ੍ਹਾਂ ਕੇਸਾਂ ਵਿੱਚ ਸ੍ਰੀਮਤੀ ਸ਼ਿਖਾ ਗੋਇਲ ਪ੍ਰਿੰਸੀਪਲ ਜੱਜ, ਫੈਮਲੀ ਕੋਰਟ ਅਤੇ ਬੈਂਚ ਦੇ ਮੈਂਬਰਾਂ ਦੀਆਂ ਭਰਪੂਰ ਕੋਸ਼ਿਸ਼ਾਂ ਸਦਕਾ ਇਸ ਪਰਿਵਾਰ ਨੂੰ ਸਮਝਾ ਕੇ ਮੁੜ ਇਕੱਠਿਆਂ ਕੀਤਾ ਗਿਆ ਅਤੇ ਦੋਵੇਂ ਪਾਰਟੀਆਂ ਵੱਲੋਂ ਇੱਕ ਦੂਜੇ ਖ਼ਿਲਾਫ਼ ਦਰਜ ਕੇਸ ਵਾਪਸ ਲੈ ਕੇ ਮੁੜ ਇਕੱਠਿਆਂ ਰਹਿਣਾ ਦਾ ਫੈਸਲਾ ਕੀਤਾ ਗਿਆ।

Load More Related Articles
Load More By Nabaz-e-Punjab
Load More In General News

Check Also

ਸੜਕਾਂ ’ਤੇ ਰੁਲ ਰਿਹੈ ਪੰਜਾਬ ਦਾ ਭਵਿੱਖ ਨੌਜਵਾਨ ਵਰਗ, PSSSB ਬੋਰਡ ਦੇ ਬਾਹਰ ਰੋਸ ਮੁਜ਼ਾਹਰਾ

ਸੜਕਾਂ ’ਤੇ ਰੁਲ ਰਿਹੈ ਪੰਜਾਬ ਦਾ ਭਵਿੱਖ ਨੌਜਵਾਨ ਵਰਗ, PSSSB ਬੋਰਡ ਦੇ ਬਾਹਰ ਰੋਸ ਮੁਜ਼ਾਹਰਾ ਸੀਨੀਅਰ ਸਹਾਇਕ-…