ਕਾਂਗਰਸ ਪਾਰਟੀ ਦਾ ਮੇਅਰ ਬਣਦਿਆਂ ਹੀ ਬਦਲੀ ਮੁਹਾਲੀ ਸ਼ਹਿਰ ਦੀ ਸਿਆਸੀ ਫਿਜ਼ਾ: ਬਲਜੀਤ ਕੌਰ

ਹੁਣ ਜੀਤੀ ਸਿੱਧੂ ਦੇ ਹੱਥੋਂ ਹੋਵੇਗਾ ਮੁਹਾਲੀ ਸ਼ਹਿਰ ਦਾ ਸਰਵਪੱਖੀ ਵਿਕਾਸ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਅਪਰੈਲ:
ਨਗਰ ਨਿਗਮ ਮੋਹਾਲੀ ਵਿੱਚ ਅੱਜ ਕਾਂਗਰਸੀ ਕੌਂਸਲਰ ਅਮਰਜੀਤ ਸਿੰਘ ਜੀਤੀ ਸਿੱਧੂ ਦੇ ਮੇਅਰ ਬਣਦਿਆਂ ਹੀ ਮੁਹਾਲੀ ਸ਼ਹਿਰ ਦੀ ਸਿਆਸੀ ਫਿਜ਼ਾ ਇੱਕਦਮ ਬਦਲ ਗਈ ਹੈ ਅਤੇ ਹੁਣ ਨਵੇਂ ਮੇਅਰ ਜੀਤੀ ਸਿੱਧੂ ਦੇ ਹੱਥੋਂ ਮੁਹਾਲੀ ਸ਼ਹਿਰ ਦਾ ਸਰਵਪੱਖੀ ਵਿਕਾਸ ਹੋਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਾਰਡ ਨੰਬਰ-7 ਤੋਂ ਕਾਂਗਰਸੀ ਕੌਂਸਲਰ ਬੀਬੀ ਬਲਜੀਤ ਕੌਰ ਨੇ ਨਗਰ ਨਿਗਮ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਚੁਣੇ ਜਾਣ ਉਪਰੰਤ ਪੱਤਰਕਾਰਾਂ ਨਾਲ ਕਰਦਿਆਂ ਕੀਤਾ। ਉਨ੍ਹਾਂ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ, ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ ਅਤੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੂੰ ਵਧਾਈ ਵੀ ਦਿੱਤੀ।
ਬੀਬੀ ਬਲਜੀਤ ਕੌਰ ਨੇ ਕਿਹਾ ਕਿ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਯੋਗ ਅਗਵਾਈ ਹੇਠ ਸ਼ਹਿਰ ਮੋਹਾਲੀ ਵਿੱਚ ਵੱਡੇ ਪੱਧਰ ’ਤੇ ਕਰਵਾਏ ਗਏ ਵਿਕਾਸ ਕਾਰਜਾਂ ਉਤੇ ਮੁਹਰ ਲਗਾਉਂਦਿਆਂ ਮੋਹਾਲੀ ਸ਼ਹਿਰ ਦੇ ਲੋਕਾਂ ਨੇ ਵੱਡੇ ਬਹੁਮਤ ਨਾਲ ਕਾਂਗਰਸੀ ਉਮੀਦਵਾਰਾਂ ਨੂੰ ਜਿਤਾਇਆ ਜਿਸ ਉਪਰੰਤ ਕਾਂਗਰਸ ਪਾਰਟੀ ਪੂਰਨ ਬਹੁਮਤ ਨਾਲ ਆਪਣਾ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਬਣਾਉਣ ਵਿੱਚ ਕਾਮਯਾਬ ਹੋਈ।
ਮੇਅਰ ਦੀ ਚੋਣ ਉਤੇ ਕਿੰਤੂ ਪ੍ਰੰਤੂ ਕਰਨ ਵਾਲੇ ਕੌਂਸਲਰਾਂ ਉਤੇ ਤਿੱਖਾ ਪ੍ਰਤੀਕਰਮ ਦਿੰਦਿਆਂ ਬੀਬੀ ਬਲਜੀਤ ਕੌਰ ਨੇ ਕਿਹਾ ਕਿ ਕਾਂਗਰਸ ਪਾਰਟੀ ਕੋਲ ਪੂਰਨ ਬਹੁਮਤ ਹੋਣ ਨਾਲ ਤਿੰਨੋਂ ਅਹੁਦਿਆਂ ਦੀ ਚੋਣ ਕੀਤੀ ਗਈ ਹੈ ਜਦਕਿ ਵਿਰੋਧੀ ਧਿਰ ਦੇ ਕੌਂਸਲਰਾਂ ਵੱਲੋਂ ਕੀਤੇ ਜਾ ਰਹੇ ਕਿੰਤੂ ਪ੍ਰੰਤੂ ਉਨ੍ਹਾਂ ਦੀ ਬੁਖਲਾਹਟ ਤੋਂ ਇਲਾਵਾ ਕੁਝ ਵੀ ਨਹੀਂ। ਕੌਂਸਲਰ ਬੀਬੀ ਬਲਜੀਤ ਕੌਰ ਨੇ ਸ਼ਹਿਰ ਦੇ ਲੋਕਾਂ ਨੂੰ ਵੀ ਵਧਾਈ ਦਿੰਦਿਆਂ ਕਿਹਾ ਕਿ ਮੋਹਾਲੀ ਸ਼ਹਿਰ ਵਿੱਚ ਵਿਕਾਸ ਕਾਰਜਾਂ ਵਿੱਚ ਹੋਰ ਜ਼ਿਆਦਾ ਤੇਜ਼ੀ ਆਵੇਗੀ ਅਤੇ ਸ਼ਹਿਰ ਦਾ ਵਿਕਾਸ ਬਿਨਾਂ ਭੇਦਭਾਵ ਤੋਂ ਕੀਤਾ ਜਾਵੇਗਾ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…