ਵਿਕਾਸ ਪੱਖੋਂ ਪਿੰਡਾਂ ਦੀ ਨੁਹਾਰ ਬਦਲਣ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ: ਸਿੱਧੂ

ਸਿਹਤ ਮੰਤਰੀ ਬਲਬੀਰ ਸਿੱਧੂ ਵੱਲੋਂ ਪਿੰਡ ਬਠਲਾਣਾ ਵਿੱਚ ਵੱਖ-ਵੱਖ ਵਿਕਾਸ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ

ਪਿੰਡ ਦੇ ਵਿਕਾਸ ਵਿੱਚ ਪਾਏ ਜਾ ਰਹੇ ਯੋਗਦਾਨ ਲਈ ਮੰਤਰੀ ਨੇ ਕੀਤੀ ਮੋਹਨ ਸਿੰਘ ਬਠਲਾਣਾ ਦੀ ਭਰਵੀਂ ਸ਼ਲਾਘਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਅਪਰੈਲ:
ਪੰਜਾਬ ਦੇ ਪਿੰਡਾਂ ਵਿੱਚ ਵਿਕਾਸ ਕਾਰਜ ਜੰਗੀ ਪੱਧਰ ਉਤੇ ਜਾਰੀ ਹਨ। ਪਿੰਡਾਂ ਵਿੱਚ ਵੱਖ-ਵੱਖ ਵਿਕਾਸ ਕਾਰਜ ਪੂਰੇ ਹੋ ਚੁੱਕੇ ਹਨ ਤੇ ਰਹਿੰਦੇ ਵਿਕਾਸ ਕਾਰਜ ਜਲਦ ਪੂਰੇ ਹੋ ਜਾਣਗੇ। ਪਿੰਡਾਂ ਨੂੰ ਵਿਕਾਸ ਪੱਖੋਂ ਮਿਸਾਲ ਬਨਾਉਣ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਪਿੰਡ ਬਠਲਾਣਾ ਵਿਖੇ ਮੁਕੰਮਲ ਹੋ ਚੁੱਕੇ ਵਿਕਾਸ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਕਰਨ ਅਤੇ ਮੌਜੂਦਾ ਸਮੇਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਪਿੰਡ ਪੰਜਾਬ ਦਾ ਆਧਾਰ ਹਨ ਅਤੇ ਪਿੰਡਾਂ ਨੂੰ ਸਹੂਲਤਾਂ ਦੇਣ ਸਬੰਧੀ ਫੰਡਾਂ ਦਾ ਘਾਟ ਨਹੀਂ ਆਉਣ ਦਿੱਤੀ ਜਾਵੇਗੀ।
ਜ਼ਿਕਰਯੋਗ ਹੈ ਕਿ ਪਿੰਡ ਦੇ ਸਰਕਾਰੀ ਸਕੂਲ ਵਿੱਚ ਗਰਾਊਂਡ ਤਿਆਰ ਕਰਵਾਇਆ ਗਿਆ ਹੈ ਅਤੇ ਇੰਟਰਲਾਕ ਟਾਈਲਾਂ ਲਾਈਆਂ ਗਈਆਂ ਹਨ। ਇੰਜ ਹੀ ਬਾਲਮੀਕ ਭਾਈਚਾਰੇ ਦੀ ਧਰਮਸ਼ਾਲਾ ਦੀ ਮੁੜ ਉਸਾਰੀ ਕਰਵਾ ਕੇ ਸਮਾਰਟ ਧਰਮਸ਼ਾਲਾ ਬਣਾਈ ਗਈ ਹੈ। ਪਿੰਡ ਦੇ ਸ਼ਮਸ਼ਾਨਘਾਟਾਂ ਵਿੱਚ ਭਰਤ ਪਾਇਆ ਗਿਆ। ਪਿੰਡ ਵਿੱਚ ਪਾਰਕ ਅਤੇ ਸ਼ੈੱਡ ਬਣਾਇਆ ਗਿਆ ਹੈ। ਟੋਭੇ ਦੀ ਸਫ਼ਾਈ ਕਰਵਾਉਣ ਦੇ ਨਾਲ-ਨਾਲ ਇਸ ਸਬੰਧੀ ਹੋਰ ਕੰਮ ਵੀ ਕਰਵਾਏ ਗਏ ਹਨ। ਕੈਬਨਿਟ ਮੰਤਰੀ ਨੇ ਪਿੰਡ ਵਿੱਚ ਉਸਾਰੀ ਅਧੀਨ ਕਮਿਊਨਿਟੀ ਸੈਂਟਰ ਦੇ ਨਵੀਨੀਕਰਨ ਦੇ ਕੰਮ ਅਤੇ ਪਿੰਡ ਦੀ ਫਿਰਨੀ ਉੱਤੇ ਲੱਗ ਰਹੀਆਂ ਇੰਟਰਲਾਕ ਟਾਈਲਾਂ ਦੇ ਪ੍ਰਾਜੈਕਟ ਦਾ ਜਾਇਜ਼ਾ ਲਿਆ।

ਇਸ ਮੌਕੇ ਸ੍ਰੀ ਸਿੱਧੂ ਨੇ ਦੱਸਿਆ ਕਿ ਪਿੰਡ ਵਿੱਚ ਮੁਸਲਿਮ ਭਾਈਚਾਰੇ ਲਈ ਧਰਮਸ਼ਾਲਾ ਲਈ ਜਗ੍ਹਾ ਵੀ ਮੁਹੱਈਆ ਕਰਵਾਈ ਗਈ ਹੈ। ਉਨ੍ਹਾਂ ਦੱਸਿਆ ਕਿ ਪਿੰਡ ਵਾਲਿਆਂ ਦੀ ਮੰਗ ਮੁਤਾਬਕ ਕੂੜੇ ਦੇ ਪ੍ਰਬੰਧਨ ਲਈ ਦੋ ਟਰਾਲੀਆਂ ਵੀ ਮੁਹੱਈਆ ਕਰਵਾਈਆਂ ਗਈਆਂ ਹਨ। ਸ੍ਰੀ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਨੂੰ ਮਾੜੇ ਵਿੱਤੀ ਹਲਾਤ ਵਿੱਚੋਂ ਕੱਢ ਕੇ ਤਰੱਕੀ ਦੇ ਰਾਹ ਪਾਇਆ ਹੈ ਅਤੇ ਕਰੋਨਾ ਸੰਕਟ ਦੇ ਬਾਵਜੂਦ ਪੂਰੀਆਂ ਸਾਵਧਾਨੀਆਂ ਵਰਤਦਿਆਂ ਵਿਕਾਸ ਪ੍ਰਾਜੈਕਟ ਜਾਰੀ ਰੱਖੇ ਹਨ। ਪੰਜਾਬ ਸਰਕਾਰ ਵੱਲੋਂ ਸੂਬੇ ਦਾ ਕਰਵਾਇਆ ਵਿਕਾਸ ਆਪਣੀ ਕਹਾਣੀ ਆਪ ਬਿਆਨ ਕਰ ਰਿਹਾ ਹੈ। ਆਉਂਦੇ ਕੁਝ ਮਹਿਨਿਆਂ ਵਿੱਚ ਪਿੰਡਾਂ ਦਾ ਮਿਸਾਲੀ ਵਿਕਾਸ ਕਰਕੇ ਦਿਖਾਇਆ ਜਾਵੇਗਾ। ਮੰਤਰੀ ਨੇ ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰ ਅਤੇ ਬਲਾਕ ਕਾਂਗਰਸ ਕਮੇਟੀ ਦਿਹਾਤੀ ਦੇ ਪ੍ਰਧਾਨ ਮੋਹਨ ਸਿੰਘ ਬਠਲਾਣਾ ਵੱਲੋਂ ਪਿੰਡ ਦੇ ਵਿਕਾਸ ਵਿੱਚ ਪਾਏ ਜਾ ਰਹੇ ਯੋਗਦਾਨ ਲਈ ਉਨ੍ਹਾਂ ਦੀ ਭਰਵੀਂ ਸ਼ਲਾਘਾ ਕੀਤੀ।
ਇਸ ਮੌਕੇ ਸਿਹਤ ਮੰਤਰੀ ਦੇ ਸਿਆਸੀ ਸਕੱਤਰ ਅਤੇ ਮਾਰਕੀਟ ਕਮੇਟੀ ਦੇ ਚੈਅਰਮੈਨ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਸੀਨੀਅਰ ਆਗੂ ਜੀ.ਐਸ. ਰਿਆੜ, ਬੀਡੀਪੀਓ ਖਰੜ ਹਿਤੇਨ ਕਪਿਲਾ, ਪੰਚਾਇਤ ਅਫ਼ਸਰ ਵਿਨੋਦ ਜੋਸ਼ੀ, ਸਰਪੰਚ ਸਿਮਰਜੀਤ ਕੌਰ ਪਿੰਡ ਬਠਲਾਣਾ, ਕਰਮਜੀਤ ਸਿੰਘ ਬਠਲਾਣਾ, ਗੁਰਵਿੰਦਰ ਸਿੰਘ ਬੜੀ , ਅਮਰਜੀਤ ਸਿੰਘ ਪੰਚ, ਸੁਖਵਿੰਦਰ ਕੌਰ ਸੁਖੀ ਪੰਚ, ਬਸੀਰ ਖਾਨ ਪੰਚ, ਲਖਮੀਰ ਕੌਰ ਪੰਚ, ਕਪਤਾਨ ਸਿੰਘ ਪੰਚ, ਹਰਵਿੰਦਰ ਸਿੰਘ ਪੰਚ, ਸਤਨਾਮ ਸਿੰਘ ਬਠਲਾਣਾ, ਵਜ਼ੀਰ ਸਿੰਘ ਸਾਬਕਾ ਪੰਚ ਪਿੰਡ ਬਠਲਾਣਾ, ਗੁਰਦੀਪ ਸਿੰਘ ਸਰਪੰਚ ਪਿੰਡ ਦੈੜੀ, ਹਰਭਜਨ ਸਿੰਘ ਪ੍ਰਧਾਨ, ਸੰਤ ਸਿੰਘ ਅਤੇ ਹੋਰ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In Awareness/Campaigns

Check Also

ਪਾਰਕ ਗਰੁੱਪ ਵੱਲੋਂ 450 ਬਿਸਤਰਿਆਂ ਦਾ ਸੁਪਰ ਸਪੈਸ਼ਲਿਟੀ ਹਸਪਤਾਲ ਸ਼ੁਰੂ ਕਰਨ ਦਾ ਐਲਾਨ

ਪਾਰਕ ਗਰੁੱਪ ਵੱਲੋਂ 450 ਬਿਸਤਰਿਆਂ ਦਾ ਸੁਪਰ ਸਪੈਸ਼ਲਿਟੀ ਹਸਪਤਾਲ ਸ਼ੁਰੂ ਕਰਨ ਦਾ ਐਲਾਨ ਨਬਜ਼-ਏ-ਪੰਜਾਬ ਬਿਊਰੋ, …