Nabaz-e-punjab.com

ਮਾਸਕ ਨਾ ਪਾਉਣ ’ਤੇ 366 ਚਲਾਨ, ਨਾਈਟ ਕਰਫ਼ਿਊ ਦੀ ਉਲੰਘਣਾ ਸਬੰਧੀ 15 ਕੇਸ ਦਰਜ

ਐਸਐਸਪੀ ਸਤਿੰਦਰ ਸਿੰਘ ਵੱਲੋਂ ਕੋਵਿਡ ਸਬੰਧੀ ਹਦਾਇਤਾਂ ਤੇ ਕਾਨੂੰਨ ਦੀ ਪਾਲਣਾ ਕਰਨ ਦੀ ਅਪੀਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਅਪਰੈਲ:
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਕਰੋਨਾ ਮਹਾਮਾਰੀ ਦੇ ਲਗਾਤਾਰ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਪੁਲੀਸ ਨੇ ਕੋਵਿਡ ਸਬੰਧੀ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਸ਼ਿਕੰਜਾ ਕੱਸ ਦਿੱਤਾ ਹੇ। ਪਿਛਲੇ 24 ਘੰਟਿਆਂ ਦੌਰਾਨ ਪੁਲੀਸ ਨੇ ਮਾਸਕ ਨਾ ਪਾਉਣ ਦੇ ਦੋਸ਼ ਵਿੱਚ 366 ਵਿਅਕਤੀਆਂ ਦੇ ਚਲਾਨ ਕੀਤੇ ਗਏ ਹਨ ਜਦੋਂਕਿ ਰਾਤ ਦੇ ਕਰਫ਼ਿਊ ਦੀ ਉਲੰਘਣਾ ਸਬੰਧੀ 15 ਪਰਚੇ ਦਰਜ ਕੀਤੇ ਗਏ ਹਨ ਅਤੇ 66 ਵਾਹਨ ਜ਼ਬਤ ਵੀ ਕੀਤੇ ਗਏ ਹਨ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਐਸਐਸਪੀ ਸਤਿੰਦਰ ਸਿੰਘ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਕਰੋਨਾ ਤੋਂ ਬਚਾਅ ਸਬੰਧੀ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਇੰਨਬਿੰਨ ਪਾਲਣਾ ਯਕੀਨੀ ਬਣਾਈ ਜਾਵੇ।
ਐਸਐਸਪੀ ਨੇ ਕਿਹਾ ਕਿ ਮੌਜੂਦਾ ਹਾਲਾਤ ਨੂੰ ਧਿਆਨ ਵਿੱਚ ਰੱਖਦਿਆਂ ਇਹ ਜ਼ਰੂਰੀ ਹੈ ਕਿ ਕਰੋਨਾ ਸਬੰਧੀ ਸਾਰੀਆਂ ਸਾਵਧਾਨੀਆਂ ਜਿਵੇਂ ਕਿ ਮਾਸਕ ਪਾਉਣ, ਵਾਰ ਵਾਰ ਹੱਥ ਧੋਣੇ ਅਤੇ ਸੋਸ਼ਲ ਡਿਸਟੈਂਸ ਰੱਖਣ ਦੀ ਪਾਲਣਾ ਕੀਤੀ ਜਾਵੇ ਅਤੇ ਸੂਬਾ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਇੰਨਬਿੰਨ ਪਾਲਣਾ ਕੀਤੀ ਜਾਵੇ। ਉਨ੍ਹਾਂ ਸਖ਼ਤ ਲਹਿਜ਼ੇ ਵਿੱਚ ਕਿਹਾ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਬਿਲਕੁਲ ਬਖ਼ਸ਼ਿਆ ਨਹੀਂ ਜਾਵੇਗਾ।
ਪੁਲੀਸ ਦੀਆਂ ਟੀਮਾਂ ਵੱਲੋਂ ਵੱਖ-ਵੱਖ ਥਾਵਾਂ ਉੱਤੇ ਮਾਸਕ ਪਾਉਣ, ਸਮਾਜਿਕ ਦੂਰੀ ਸਬੰਧੀ ਚੈਕਿੰਗ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਜਿਹੜੇ ਲੋਕਾਂ ਨੂੰ ਕਰੋਨਾ ਦੇ ਮੱਦੇਨਜ਼ਰ ਇਕਾਂਤਵਾਸ ਕੀਤਾ ਗਿਆ ਹੈ, ਉਨ੍ਹਾਂ ’ਤੇ ਵੀ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ ਅਤੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਤੈਅ ਗਿਣਤੀ ਤੋਂ ਵੱਧ ਲੋਕ ਇਕੱਠ ਹੋਣ ’ਤੇ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਜਿਹੜੇ ਹਾਲ ਜਾਂ ਹੋਟਲ ਜਿੱਥੇ ਤੈਅ ਗਿਣਤੀ ਤੋਂ ਵੱਧ ਲੋਕ ਇਕੱਠੇ ਹੋਣਗੇ, ਉਨ੍ਹਾਂ ਲੋਕਾਂ ਦੇ ਨਾਲ ਨਾਲ ਹੋਟਲ ਜਾਂ ਹਾਲ ਦੇ ਮਾਲਕ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਾਬੰਦੀਆਂ ਲੋਕਾਂ ਦੀ ਭਲਾਈ ਲਈ ਹਨ। ਇਨ੍ਹਾਂ ਦੀ ਪਾਲਣਾ ਕਰਕੇ ਕਰੋਨਾ ਨੂੰ ਮਾਤ ਦੇਣ ਵਿੱਚ ਸਰਕਾਰ ਨੂੰ ਸਹਿਯੋਗ ਦਿੱਤਾ ਜਾਵੇ ਅਤੇ ਕੋਵਿਡ ਵੈਕਸੀਨੇਸ਼ਨ ਜ਼ਰੂਰ ਲਗਵਾਈ ਜਾਵੇ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…