Share on Facebook Share on Twitter Share on Google+ Share on Pinterest Share on Linkedin ਟ੍ਰਾਈਸਿਟੀ ਬੰਦ ਦੇ ਹਿੱਸੇ ਵਜੋਂ ਬੁੱਧਵਾਰ ਨੂੰ ਮੁਹਾਲੀ ਵਿੱਚ ਰਹੇਗਾ ਲੌਕਡਾਊਨ ਮੁੱਖ ਮੰਤਰੀ ਵੱਲੋਂ ਰਾਮਨੌਮੀ ਮੌਕੇ ਇਕੱਤਰਤਾ ਤੋਂ ਸੰਕੋਚ ਕਰਨ ਦੀ ਅਪੀਲ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 19 ਅਪਰੈਲ: ਖਿੱਤੇ ਵਿੱਚ ਵਧ ਰਹੇ ਕੋਵਿਡ ਕੇਸਾਂ ਨੂੰ ਦੇਖਦਿਆਂ ਇਕੱਠ ਤੋਂ ਬਚਣ ਲਈ ਟ੍ਰਾਈਸਿਟੀ ਦੇ ਬਾਕੀ ਹਿੱਸਿਆਂ ਦੇ ਨਾਲ ਮੁਹਾਲੀ ਵਿਖੇ ਵੀ ਰਾਮ ਨੌਮੀ ਮੌਕੇ ਬੁੱਧਵਾਰ ਨੂੰ ਮੁਕੰਮਲ ਲੌਕਡਾਊਨ ਰਹੇਗਾ। ਇਸ ਫੈਸਲੇ ਦਾ ਐਲਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੋਵਿਡ ਸਮੀਖਿਆ ਸਬੰਧੀ ਸੱਦੀ ਉਚ ਪੱਧਰੀ ਮੀਟਿੰਗ ਦੌਰਾਨ ਕੀਤਾ ਗਿਆ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਚੰਡੀਗੜ੍ਹ ਯੂ.ਟੀ. ਦੇ ਸਲਾਹਕਾਰ ਵੱਲੋਂ ਮੁਹਾਲੀ ਵਿੱਚ ਲੌਕਡਾਊਨ ਲਗਾਉਣ ਦੀ ਅਪੀਲ ਕੀਤੀ ਗਈ ਸੀ ਤਾਂ ਜੋ ਸਮੁੱਚੇ ਟ੍ਰਾਈਸਿਟੀ ਵਿੱਚ ਲੌਕਡਾਊਨ ਲਗਾਇਆ ਜਾ ਸਕੇ ਕਿਉਂਕਿ ਮੁਹਾਲੀ ਇਸ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਲੋੜੀਂਦੀ ਨੋਟੀਫਿਕੇਸ਼ਨ ਜਾਰੀ ਹੋ ਜਾਵੇਗੀ। ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਲੋਕਾਂ ਨੂੰ ਕੋਵਿਡ ਕੇਸਾਂ ਦੀ ਵਧਦੀ ਗਿਣਤੀ ਦੇ ਮੱਦੇਨਜ਼ਰ ਅਪੀਲ ਕੀਤੀ ਕਿ ਰਾਮ ਨੌਮੀ ਦੇ ਤਿਉਹਾਰ ਮੌਕੇ ਇਕੱਤਰਤਾ ਅਤੇ ਵੱਡੇ ਜਸ਼ਨਾਂ ਤੋਂ ਸੰਕੋਚ ਕੀਤਾ ਜਾਵੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ