ਮੁਹਾਲੀ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 81550 ਮੀਟਰਿਕ ਟਨ ਕਣਕ ਦੀ ਸਰਕਾਰੀ ਖ਼ਰੀਦ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਅਪਰੈਲ:
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਦੀਆਂ ਸਮੂਹ ਅਨਾਜ ਮੰਡੀਆਂ ਵਿੱਚ ਕਣਕ ਦੀ ਆਮਦ ਜ਼ੋਰਾਂ ’ਤੇ ਹੈ। ਮੌਸਮ ਦੀ ਬੇਰੁਖ਼ੀ ਨੂੰ ਦੇਖਦੇ ਹੋਏ ਕਣਕ ਦੀ ਵਾਢੀ ਦੇ ਕੰਮ ਵਿੱਚ ਵੀ ਤੇਜ਼ੀ ਲਿਆਂਦੀ ਗਈ ਗਈ ਹੈ। ਜ਼ਿਲ੍ਹੇ ਦੀਆਂ ਸਮੂਹ ਅਨਾਜ ਮੰਡੀਆਂ ਅਤੇ ਸੀਜ਼ਨਲ ਆਰਜ਼ੀ ਖ਼ਰੀਦ ਕੇਂਦਰਾਂ ਵਿੱਚ ਕਣਕ ਦੀ ਨਿਰਵਿਘਨ ਖ਼ਰੀਦ ਪ੍ਰਕਿਰਿਆ ਲਗਾਤਾਰ ਜਾਰੀ ਹੈ।
ਜ਼ਿਲ੍ਹਾ ਖ਼ੁਰਾਕ ਤੇ ਸਪਲਾਈ ਕੰਟਰੋਲਰ ਰੇਨੂੰ ਬਾਲਾ ਨੇ ਦੱਸਿਆ ਕਿ ਮੁਹਾਲੀ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ ਕਰੀਬ 83360 ਮੀਟਰਿਕ ਟਨ ਕਣਕ ਦੀ ਆਮਦ ਹੋਈ ਹੈ। ਜਿਸ ’ਚੋਂ 81550 ਮੀਟਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪਨਗ੍ਰੇਨ ਨੇ 22980 ਮੀਟਰਿਕ ਟਨ, ਪਨਸਪ ਨੇ 20301 ਮੀਟਰਿਕ ਟਨ, ਵੇਅਰਹਾਊਸ ਨੇ 10003 ਮੀਟਰਿਕ ਟਨ, ਮਾਰਕਫੈੱਡ ਨੇ 18263 ਮੀਟਰਿਕ ਟਨ, ਐਫ਼ਸੀਆਈ ਨੇ 9703 ਮੀਟਰਿਕ ਟਨ ਅਤੇ ਵਪਾਰੀਆਂ ਨੇ 300 ਮੀਟਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੁਹਾਲੀ ਜ਼ਿਲ੍ਹੇ ਵਿਚਲੀਆਂ 25 ਮੰਡੀਆਂ ਵਿੱਚ 1 ਲੱਖ 23 ਹਜ਼ਾਰ ਮੀਟਰਿਕ ਟਨ ਤੋਂ ਵੱਧ ਕਣਕ ਦੀ ਆਮਦ ਦੀ ਹੋਣ ਦੀ ਸੰਭਾਵਨਾ ਹੈ।
ਜ਼ਿਲ੍ਹਾ ਖ਼ੁਰਾਕ ਤੇ ਸਪਲਾਈ ਕੰਟਰੋਲਰ ਨੇ ਦੱਸਿਆ ਕਿ ਸਮੁੱਚੇ ਮੁਹਾਲੀ ਜ਼ਿਲ੍ਹੇ ਵਿੱਚ ਕਰੋਨਾ ਮਹਾਮਾਰੀ ਦੇ ਕੇਸਾਂ ਦੇ ਮੱਦੇਨਜ਼ਰ ਮੰਡੀਆਂ ਵਿੱਚ ਕਰੋਨਾ ਤੋਂ ਬਚਾਅ ਸਬੰਧੀ ਉਚੇਚੇ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕਣਕ ਦੀ ਖ਼ਰੀਦ ਸਬੰਧੀ ਮੰਡੀਆਂ ਵਿੱਚ ਆਉਣ ਵਾਲੇ ਕਿਸਾਨਾਂ ਅਤੇ ਹੋਰਨਾਂ ਵਿਅਕਤੀਆਂ ਨੂੰ ਇਸ ਮਹਾਮਾਰੀ ਤੋਂ ਬਚਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਹੱਥ ਧੋਣ, ਮਾਸਕ ਅਤੇ ਸਾਫ਼ ਸਫ਼ਾਈ ਦਾ ਉਚੇਚਾ ਪ੍ਰਬੰਧ ਹੈ।
ਇੱਥੇ ਇਹ ਜ਼ਿਕਰਯੋਗ ਹੈ ਕਿ ਮੰਡੀਆਂ ਵਿੱਚ ਆਉਣ ਵਾਲੇ ਜਾਂ ਖ਼ਰੀਦ ਨਾਲ ਸਬੰਧਤ ਹਰ ਵਿਅਕਤੀ ਨੂੰ ਲਾਊਡ ਸਪੀਕਰ ਰਾਹੀਂ ਲਗਾਤਾਰ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਕਰੋਨਾ ਤੋਂ ਬਚਾਅ ਸਬੰਧੀ ਸਾਰੀਆਂ ਸਾਵਧਾਨੀਆਂ ਦੀ ਇਨ ਬਿਨ ਪਾਲਣਾ ਯਕੀਨੀ ਬਨਾਉਣ ਤਾਂ ਜੋ ਉਨ੍ਹਾਂ ਦਾ ਖ਼ੁਦ ਦਾ ਵੀ ਕਰੋਨਾ ਤੋਂ ਬਚਾਅ ਹੋ ਸਕੇ ਅਤੇ ਮਹਾਮਾਰੀ ਨੂੰ ਅੱਗੇ ਫੈਲਣ ਤੋਂ ਰੋਕਿਆ ਜਾ ਸਕੇ। ਅਜਿਹਾ ਕਰਨ ਨਾਲ ਕਣਕ ਦੀ ਖ਼ਰੀਦ ਨੂੰ ਸੁਚੱਜੇ ਢੰਗ ਨਾਲ ਨੇਪਰੇ ਚੜ੍ਹਿਆ ਜਾ ਸਕੇਗਾ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…