Nabaz-e-punjab.com

ਕਰੋਨਾਵਾਇਰਸ: ਮੁਹਾਲੀ ਜ਼ਿਲ੍ਹੇ ਵਿੱਚ 5 ਮੌਤਾਂ, 697 ਨਵੇਂ ਮਾਮਲੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਅਪਰੈਲ:
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਕਰੋਨਾ ਮਹਾਮਾਰੀ ਦੀ ਦੂਜੀ ਲਹਿਰ ਦੇ ਚੱਲਦਿਆਂ ਲਗਾਤਾਰ ਕਰੋਨਾ ਮਾਮਲਿਆਂ ’ਚ ਵਾਧਾ ਹੁੰਦਾ ਜਾ ਰਿਹਾ ਹੈ। ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਮੁਹਾਲੀ ਜ਼ਿਲ੍ਹੇ ਵਿੱਚ ਮੰਗਲਵਾਰ ਨੂੰ ਕਰੋਨਾ ਮਹਾਮਾਰੀ ਦੇ 697 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤਰ੍ਹਾਂ ਸਮੁੱਚੇ ਜ਼ਿਲ੍ਹੇ ਵਿੱਚ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 37 ਹਜ਼ਾਰ 562 ’ਤੇ ਪਹੁੰਚ ਗਈ ਹੈ। ਉਂਜ ਨਾਲ-ਨਾਲ ਕਰੋਨਾ ਪੀੜਤ ਮਰੀਜ਼ ਠੀਕ ਹੋ ਕੇ ਆਪਣੇ ਘਰਾਂ ਵਿੱਚ ਪਰਤ ਰਹੇ ਹਨ। ਅੱਜ 527 ਪੀੜਤ ਮਰੀਜ਼ ਠੀਕ ਹੋ ਕੇ ਆਪਣੇ ਘਰ ਪਹੁੰਚ ਗਏ ਹਨ। ਉਨ੍ਹਾਂ ਦੱਸਿਆ ਕਿ ਅੱਜ ਪੰਜ ਹੋਰ ਕਰੋਨਾ ਪੀੜਤਾਂ ਦੀ ਮੌਤ ਹੋ ਗਈ ਅਤੇ ਹੁਣ ਤੱਕ 511 ਕਰੋਨਾ ਪੀੜਤ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।
ਉਨ੍ਹਾਂ ਦੱਸਿਆ ਕਿ ਮੁਹਾਲੀ ਸ਼ਹਿਰੀ ਖੇਤਰ ਵਿੱਚ 333 ਵਿਅਕਤੀਆਂ ਰਿਪੋਰਟ ਕਰੋਨਾ ਪਾਜ਼ੇਟਿਵ ਆਈ ਹੈ ਜਦੋਂਕਿ ਬਨੂੜ ਵਿੱਚ 6, ਲਾਲੜੂ ਵਿੱਚ 14, ਕੁਰਾਲੀ ਵਿੱਚ 15, ਬੂਥਗੜ੍ਹ ਵਿੱਚ 19, ਡੇਰਾਬੱਸੀ ਵਿੱਚ 30, ਘੜੂੰਆਂ ਵਿੱਚ 41, ਖਰੜ ਵਿੱਚ 89 ਅਤੇ ਢਕੋਲੀ ਵਿੱਚ 150 ਵਿਅਕਤੀ ਕਰੋਨਾ ਤੋਂ ਪੀੜਤ ਪਾਏ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਸਮੇਂ 6555 ਕਰੋਨਾ ਮਹਾਮਾਰੀ ਦੇ ਨਵੇਂ ਐਕਟਿਵ ਕੇਸ ਹਨ ਅਤੇ ਹੁਣ ਤੱਕ 30 ਹਜ਼ਾਰ 496 ਮਰੀਜ਼ ਸਿਹਤਯਾਬ ਹੋ ਕੇ ਆਪਣੇ ਘਰ ਪਰਤ ਚੁੱਕੇ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਕਰੋਨਾ ਦੀ ਦੂਜੀ ਲਹਿਰ ਦਾ ਪ੍ਰਕੋਪ ਵਧਣ ਦਾ ਖ਼ਦਸ਼ਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕਰੋਨਾ ਤੋਂ ਬਚਾਅ ਲਈ ਨਿਯਮਾਂ ਦੀ ਪਾਲਣਾ ਕਰਦੇ ਹੋਏ ਆਪਣੇ ਮੂੰਹ ਦੇ ਮਾਸਕ ਪਾਉਣਾ ਯਕੀਨੀ ਬਣਾਉਣ। ਉਨ੍ਹਾਂ ਦੱਸਿਆ ਕਿ ਕਰੋਨਾ ਤੋਂ ਬਚਾਅ ਲਈ ਕੋਵਿਡ ਨਿਯਮਾਂ ਪਾਲਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਕਾਂਤਵਾਸ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ’ਤੇ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…