Share on Facebook Share on Twitter Share on Google+ Share on Pinterest Share on Linkedin ਨਸ਼ਾ ਤਸਕਰੀ: ਜ਼ਿਲ੍ਹਾ ਸੀਆਈਏ ਸਟਾਫ਼ ਵੱਲੋਂ 260 ਗਰਾਮ ਹੈਰੋਇਨ ਸਣੇ ਦੋ ਮੁਲਜ਼ਮ ਕਾਬੂ ਮੁਹਾਲੀ, ਢਕੋਲੀ, ਜ਼ੀਰਕਪੁਰ, ਚੰਡੀਗੜ੍ਹ ਤੇ ਪੰਚਕੂਲਾ ਵਿੱਚ ਪੱਕੇ ਗਾਹਕਾਂ ਨੂੰ ਸਪਲਾਈ ਕਰਦੇ ਸੀ ਹੈਰੋਇਨ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਅਪਰੈਲ: ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਵਿਸ਼ੇਸ਼ ਮੁਹਿੰਮ ਦੇ ਤਹਿਤ ਦੋ ਵਿਅਕਤੀਆਂ ਨੂੰ 260 ਗਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਗਈ ਹੈ। ਇਸ ਗੱਲ ਦਾ ਖੁਲਾਸਾ ਅੱਜ ਇੱਥੇ ਐਸਐਸਪੀ ਸਤਿੰਦਰ ਸਿੰਘ ਨੇ ਕੀਤਾ। ਉਨ੍ਹਾਂ ਦੱਸਿਆ ਕਿ ਐਸਪੀ (ਡੀ) ਹਰਮਨਦੀਪ ਸਿੰਘ ਹਾਂਸ ਅਤੇ ਡੀਐਸਪੀ (ਡੀ) ਗੁਰਚਰਨ ਸਿੰਘ ਦੀ ਨਿਗਰਾਨੀ ਹੇਠ ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਦੇ ਇੰਚਾਰਜ ਇੰਸਪੈਕਟਰ ਗੁਰਮੇਲ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਦੋ ਨਸ਼ਾ ਤਸਕਰਾਂ ਮਨੋਜ ਸ਼ਰਮਾ ਅਤੇ ਐਸ਼ਵਰਿਆ ਨਾਗਪਾਲ ਨੂੰ 260 ਗਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲੀਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਉਕਤ ਦੋਵੇਂ ਮੁਲਜ਼ਮ ਆਪਣੇ ਗਾਹਕਾਂ ਨੂੰ ਹੈਰੋਇਨ ਦੀ ਸਪਲਾਈ ਦੇਣ ਆ ਰਹੇ ਹਨ। ਐਸਐਸਪੀ ਨੇ ਦੱਸਿਆ ਕਿ ਪੁਲੀਸ ਨੇ ਪਿੰਡ ਪੀਰ ਮੁਛੱਲਾ ਨੇੜੇ ਨਾਕਾਬੰਦੀ ਕਰਕੇ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਅਤੇ ਤਲਾਸ਼ੀ ਲੈਣ ’ਤੇ ਉਨ੍ਹਾਂ ਕੋਲੋਂ 260 ਗਰਾਮ ਹੈਰੋਇਨ ਬਰਾਮਦ ਕੀਤੀ ਗਈ। ਪੁੱਛਗਿੱਛ ਵਿੱਚ ਇਹ ਗੱਲ ਸਾਹਮਣੇ ਆਈ ਕਿ ਮਨੋਜ ਸ਼ਰਮਾ ਵਾਸੀ ਗੰਗਾ ਬਾਗ ਉਮਰਾਗੇਟ (ਹਿਸਾਰ) ਹਾਲ ਵਾਸੀ ਕਿਰਾਏਦਾਰ ਸ਼ਿਵ ਨਗਰ, ਪੀਰ ਮੁਛੱਲਾ (ਜ਼ੀਰਕਪੁਰ) ਵਿੱਚ ਰਹਿ ਕੇ ਆਪਣੇ ਸਾਥੀ ਐਸ਼ਵਰਿਆ ਨਾਗਪਾਲ ਵਾਸੀ ਪਾਇਨ ਹੋਮਸ ਸੁਸਾਇਟੀ ਢਕੋਲੀ ਆਪਣੇ ਗਾਹਕਾਂ ਨੂੰ ਮੁਹਾਲੀ, ਢਕੋਲੀ, ਜ਼ੀਰਕਪੁਰ, ਚੰਡੀਗੜ੍ਹ ਅਤੇ ਪੰਚਕੂਲਾ ਵਿੱਚ ਹੈਰੋਇਨ ਦੀ ਸਪਲਾਈ ਕਰਦੇ ਸਨ। ਪੁਲੀਸ ਅਨੁਸਾਰ ਮੁਲਜ਼ਮਾਂ ਦੱਸਿਆ ਕੇ ਉਹ ਕਾਫ਼ੀ ਸਮੇਂ ਤੋਂ ਉੱਤਮ ਨਗਰ ਨਵੀਂ ਦਿੱਲੀ ਤੋਂ ਨਾਇਜੀਰੀਅਨਾਂ ਤੋਂ ਹੈਰੋਇਨ ਲੈ ਕੇ ਅੱਗੇ ਵੇਚਣ ਦਾ ਧੰਦਾ ਕਰਦੇ ਆ ਰਹੇ ਹਨ। ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਕਈ ਪਰਚੇ ਦਰਜ ਹਨ। ਐਸਐਸਪੀ ਨੇ ਦੱਸਿਆ ਕਿ ਮੁਲਜ਼ਮਾਂ ਕੋਲੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਇਸ ਦੌਰਾਨ ਨਸ਼ਾ ਤਸਕਰੀ ਕਰਨ ਵਾਲੇ ਮੁੱਖ ਤਸਕਰਾਂ ਬਾਰੇ ਹੋਰ ਅਹਿਮ ਜਾਣਕਾਰੀ ਮਿਲਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਵੱਡੇ ਸਮਗਲਰਾਂ ਨੂੰ ਗ੍ਰਿਫ਼ਤਾਰ ਕਰਕੇ ਹੈਰੋਇਨ ਸਪਲਾਈ ਚੈਨ ਨੂੰ ਤੋੜਿਆ ਜਾ ਸਕੇ। ਮੁਲਜ਼ਮਾਂ ਖ਼ਿਲਾਫ਼ ਢਕੋਲੀ ਥਾਣੇ ਵਿੱਚ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ