Share on Facebook Share on Twitter Share on Google+ Share on Pinterest Share on Linkedin ਸਿਵਲ ਸਰਜਨ ਮੁਹਾਲੀ ਵੱਲੋਂ ਘੜੂੰਆਂ ਵਿੱਚ ਕੋਵਿਡ ਟੀਕਾਕਰਨ ਦਾ ਮੁਆਇਨਾ 45 ਸਾਲ ਤੋਂ ਵੱਧ ਉਮਰ ਦਾ ਹਰ ਵਿਅਕਤੀ ਕੋਵਿਡ ਟੀਕਾ ਜ਼ਰੂਰ ਲਗਵਾਏ: ਡਾ. ਆਦਰਸ਼ਪਾਲ ਕੌਰ ਡੈਵਿਟ ਵਰਮਾ ਨਬਜ਼-ਏ-ਪੰਜਾਬ ਬਿਊਰੋ, ਖਰੜ, 24 ਅਪਰੈਲ: ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਨੇ ਅੱਜ ਘੜੂੰਆਂ ਦੇ ਪ੍ਰਾਇਮਰੀ ਹੈਲਥ ਸੈਂਟਰ ਵਿਚ ਜਾ ਕੇ ਕੋਵਿਡ ਟੀਕਾਕਰਨ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਇਸ ਸਿਹਤ ਕੇਂਦਰ ਵਿਚ ਟੀਕਾਕਰਨ ਦਾ ਕੰਮ ਤਸੱਲੀਬਖ਼ਸ਼ ਢੰਗ ਨਾਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਟੀਕਾਕਰਨ ਅਤੇ ਸੈਂਪੱਲੰਗ ਦਾ ਕੰਮ ਜੰਗੀ ਪੱਧਰ ‘ਤੇ ਚੱਲ ਰਿਹਾ ਹੈ। ਸਿਹਤ ਵਿਭਾਗ ਯਕੀਨੀ ਬਣਾ ਰਿਹਾ ਹੈ ਕਿ 45 ਸਾਲ ਤੋਂ ਉਪਰਲੇ ਹਰ ਵਿਅਕਤੀ ਦਾ ਟੀਕਾਕਰਨ ਹੋਵੇ। ਸਿਵਲ ਸਰਜਨ ਨੇ ਕਿਹਾ ਕਿ ਸਿਹਤ ਅਤੇ ਪਰਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕੋਵਿਡ-19 ਦੇ ਫੈਲਾਅ ਨੂੰ ਰੋਕਣ ਅਤੇ ਮਰੀਜ਼ਾਂ ਦੀ ਸਾਂਭ-ਸੰਭਾਲ ਲਈ ਵੀ ਜ਼ਿਲ੍ਹਾ ਸਿਹਤ ਵਿਭਾਗ ਲਗਾਤਾਰ ਉਪਰਾਲੇ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਥੇ ਮਾਸਕ ਪਾਉਣਾ, ਵਾਰ-ਵਾਰ ਹੱਥ ਧੋਣਾ ਅਤੇ ਦੋ ਗਜ਼ ਦੀ ਦੂਰੀ ਰਖਣਾ ਇਸ ਮਹਾਂਮਾਰੀ ਤੋਂ ਬਚਣ ਦਾ ਤਰੀਕਾ ਹੈ, ਉਥੇ ਕੋਵਿਡ ਦਾ ਟੀਕਾ ਵੀ ਇਸ ਬੀਮਾਰੀ ਨਾਲ ਲੜਨ ਦੀ ਤਾਕਤ ਦਿੰਦਾ ਹੈ। ਵੱਧ ਤੋਂ ਵੱਧ ਟੀਕਾਕਰਨ ‘ਤੇ ਜ਼ੋਰ ਦਿੰਦਿਆਂ ਸਿਵਲ ਸਰਜਨ ਨੇ ਆਖਿਆ ਕਿ ਕੋਵਿਡ ਵੈਕਸੀਨ ਦਾ ਕੋਈ ਮਾੜਾ ਅਸਰ ਨਹੀਂ ਪੈਂਦਾ ਤੇ ਜਿਹੜੇ ਲੋਕ ਹਾਲੇ ਵੀ ਝਿਜਕ ਵਿਖਾ ਰਹੇ ਹਨ, ਉਨ੍ਹਾਂ ਨੂੰ ਬਿਨਾਂ ਕਿਸੇ ਡਰ-ਭੈਅ ਟੀਕਾਕਰਨ ਕਰਵਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਮਹਾਮਾਰੀ ਤੋਂ ਬਚਣ ਲਈ ਟੀਕਾਕਰਨ ਬਹੁਤ ਜ਼ਰੂਰੀ ਹੈ। ਕੋਵਿਡ ਵੈਕਸੀਨ ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਬਿਲਕੁਲ ਮੁਫ਼ਤ ਦਿਤੀ ਜਾ ਰਹੀ ਹੈ। ਡਾ. ਆਦਰਸ਼ਪਾਲ ਕੌਰ ਨੇ ਲੋਕਾਂ ਨੂੰ ਮੁੜ ਅਪੀਲ ਕੀਤੀ ਕਿ ਉਹ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਨ। ਮਾਸਕ ਪਾਉਣਾ, ਵਾਰ-ਵਾਰ ਹੱਥ ਧੋਣੇ ਅਤੇ ਦੋ ਗਜ਼ ਦੀ ਦੂਰੀ ਰਖਣਾ ਬਹੁਤ ਜ਼ਰੂਰੀ ਹੈ। ਜ਼ਰੂਰੀ ਕੰਮ ਪੈਣ ‘ਤੇ ਹੀ ਘਰੋਂ ਬਾਹਰ ਨਿਕਲਿਆ ਜਾਵੇ ਅਤੇ ਭੀੜ ਵਿੱਚ ਜਾਣ ਤੋਂ ਗੁਰੇਜ਼ ਕੀਤਾ ਜਾਵੇ। ਕਿਸੇ ਵੀ ਜਾਣਕਾਰੀ ਜਾਂ ਸਿਹਤ ਸਮੱਸਿਆ ਸਬੰਧੀ ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 104 ‘ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ਐਸਐਮਓ ਡਾ. ਸੁਰਿੰਦਰਪਾਲ ਕੌਰ ਵੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ