Nabaz-e-punjab.com

ਕਰੋਨਾਵਾਇਰਸ: ਮੁਹਾਲੀ ਜ਼ਿਲ੍ਹੇ ਵਿੱਚ 11 ਮੌਤਾਂ, 828 ਨਵੇਂ ਮਾਮਲੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਅਪਰੈਲ:
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਕਰੋਨਾ ਮਹਾਮਾਰੀ ਦਾ ਪ੍ਰਕੋਪ ਲਗਾਤਾਰ ਵਧਦਾ ਜਾ ਰਿਹਾ ਹੈ। ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਮੁਹਾਲੀ ਜ਼ਿਲ੍ਹੇ ਵਿੱਚ ਮੰਗਲਵਾਰ ਨੂੰ ਕਰੋਨਾ ਮਹਾਮਾਰੀ ਦੇ 828 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤਰ੍ਹਾਂ ਸਮੁੱਚੇ ਜ਼ਿਲ੍ਹੇ ਵਿੱਚ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 43 ਹਜ਼ਾਰ 439 ’ਤੇ ਪਹੁੰਚ ਗਈ ਹੈ। ਉਂਜ ਨਾਲ-ਨਾਲ ਕਰੋਨਾ ਪੀੜਤ ਮਰੀਜ਼ ਠੀਕ ਹੋ ਕੇ ਆਪਣੇ ਘਰਾਂ ਵਿੱਚ ਪਰਤ ਰਹੇ ਹਨ। ਅੱਜ ਇਕੱਠੇ 733 ਪੀੜਤ ਮਰੀਜ਼ ਠੀਕ ਹੋ ਕੇ ਆਪਣੇ ਘਰ ਪਹੁੰਚ ਗਏ ਹਨ। ਉਨ੍ਹਾਂ ਦੱਸਿਆ ਕਿ ਅੱਜ 11 ਹੋਰ ਕਰੋਨਾ ਪੀੜਤਾਂ ਦੀ ਮੌਤ ਹੋ ਗਈ ਅਤੇ ਹੁਣ ਤੱਕ 567 ਕਰੋਨਾ ਪੀੜਤ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।
ਡੀਸੀ ਨੇ ਦੱਸਿਆ ਕਿ ਮੁਹਾਲੀ ਸ਼ਹਿਰੀ ਖੇਤਰ ਵਿੱਚ 334 ਵਿਅਕਤੀਆਂ ਰਿਪੋਰਟ ਕਰੋਨਾ ਪਾਜ਼ੇਟਿਵ ਆਈ ਹੈ ਜਦੋਂਕਿ ਬਨੂੜ ਵਿੱਚ 3, ਲਾਲੜੂ ਵਿੱਚ 15, ਕੁਰਾਲੀ ਵਿੱਚ 17, ਬੂਥਗੜ੍ਹ ਵਿੱਚ 29, ਘੜੂੰਆਂ ਵਿੱਚ 41, ਡੇਰਾਬੱਸੀ ਵਿੱਚ 106, ਢਕੋਲੀ ਵਿੱਚ 135 ਅਤੇ ਖਰੜ ਵਿੱਚ 148 ਵਿਅਕਤੀ ਕਰੋਨਾ ਤੋਂ ਪੀੜਤ ਪਾਏ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਸਮੇਂ 8235 ਕਰੋਨਾ ਮਹਾਮਾਰੀ ਦੇ ਨਵੇਂ ਐਕਟਿਵ ਕੇਸ ਹਨ ਅਤੇ ਹੁਣ ਤੱਕ 34 ਹਜ਼ਾਰ 637 ਮਰੀਜ਼ ਸਿਹਤਯਾਬ ਹੋ ਕੇ ਆਪਣੇ ਘਰ ਪਰਤ ਚੁੱਕੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕਰੋਨਾ ਤੋਂ ਬਚਾਅ ਲਈ ਨਿਯਮਾਂ ਦੀ ਪਾਲਣਾ ਕਰਦੇ ਹੋਏ ਆਪਣੇ ਮੂੰਹ ਦੇ ਮਾਸਕ ਪਾਉਣਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਇਕਾਂਤਵਾਸ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ’ਤੇ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ ਪੁਲੀਸ ਨੇ ਨਕਲੀ ਦਵਾਈਆਂ ਬਣਾਉਣ ਵਾਲੀ ਫੈਕਟਰੀ ਦਾ ਪਰਦਾਫਾਸ਼, 3 ਮੁਲਜ਼ਮ ਕਾਬੂ

ਮੁਹਾਲੀ ਪੁਲੀਸ ਨੇ ਨਕਲੀ ਦਵਾਈਆਂ ਬਣਾਉਣ ਵਾਲੀ ਫੈਕਟਰੀ ਦਾ ਪਰਦਾਫਾਸ਼, 3 ਮੁਲਜ਼ਮ ਕਾਬੂ ਮੁਲਜ਼ਮਾਂ ਕੋਲੋਂ ਵੱਡੀ …