ਹਸਪਤਾਲਾਂ ਵਿੱਚ ਆਕਸੀਜਨ ਦੀ ਸਪਲਾਈ ਸਬੰਧੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ: ਰਾਜੀਵ ਗੁਪਤਾ

ਏਡੀਸੀ ਦੀ ਅਗਵਾਈ ਹੇਠ ਵਿਸ਼ੇਸ਼ ਟੀਮ ਵੱਲੋਂ ਹਾਈਟੈੱਕ ਇੰਡਸਟਰੀਜ਼ ਦੀ ਜਾਂਚ, ਗੈਸ ਸਿਲੰਡਰਾਂ ਤੇ ਵੰਡ ਦੀ ਸਮੀਖਿਆ ਕੀਤੀ

ਮੁਹਾਲੀ ਜ਼ਿਲ੍ਹੇ ਦੇ ਹਸਪਤਾਲਾਂ ਵਿੱਚ ਲੋੜੀਂਦੀ ਅੌਸਤਨ 23 ਮੀਟਰਿਕ ਟਨ ਆਕਸੀਜਨ ਦੀ ਸਪਲਾਈ ਜਾਰੀ

ਆਕਸੀਜਨ ਗੈਸ ਦੀ ਸਪਲਾਈ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨਿਕ ਟੀਮਾਂ ਵੱਲੋਂ 24 ਘੰਟੇ ਰੱਖੀ ਜਾਵੇਗੀ ਤਿੱਖੀ ਨਜ਼ਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਅਪਰੈਲ:
ਕਰੋਨਾ ਮਹਾਮਾਰੀ ਕਾਰਨ ਪੈਦਾ ਹੋਏ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਮੁਹਾਲੀ ਜ਼ਿਲ੍ਹੇ ਦੇ 14 ਹਸਪਤਾਲਾਂ ਵਿੱਚ ਲੋੜੀਂਦੀ ਅੌਸਤਨ 23 ਮੀਟਰਿਕ ਟਨ ਆਕਸੀਜਨ ਅਤੇ 5 ਹਸਪਤਾਲਾਂ ਨੂੰ ਸਟੇਟ ਵੱਲੋਂ ਸਿੱਧੀ ਸਪਲਾਈ ਜਾਰੀ ਹੈ ਅਤੇ ਹਸਪਤਾਲਾਂ ਵਿੱਚ ਆਕਸੀਜਨ ਦੀ ਸਪਲਾਈ ਸਬੰਧੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮੁਹਾਲੀ ਦੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਾਜੀਵ ਗੁਪਤਾ ਨੇ ਕੀਤਾ। ਇਸ ਤੋਂ ਪਹਿਲਾਂ ਉਨ੍ਹਾਂ ਨੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਵੱਲੋਂ ਜ਼ਿਲ੍ਹੇ ਦੇ ਹਸਪਤਾਲਾਂ ਵਿੱਚ ਲੋੜੀਂਦੀ ਆਕਸੀਜਨ ਸਪਲਾਈ ਯਕੀਨੀ ਬਣਾਉਣ ਲਈ ਗਠਿਤ ਵਿਸ਼ੇਸ਼ ਟੀਮ ਨਾਲ ਹਾਈਟੈੱਕ ਇੰਡਸਟਰੀਜ਼ ਮੁਹਾਲੀ ਦਾ ਦੌਰਾ ਕਰਕੇ ਆਕਸੀਜਨ ਸਿਲੰਡਰਾਂ ਅਤੇ ਹੋਰ ਪ੍ਰਬੰਧਾਂ ਦੀ ਜਾਂਚ ਕੀਤੀ। ਟੀਮ ਵਿੱਚ ਪੀਸੀਐਸ ਅਧਿਕਾਰੀ ਪਵਿੱਤਰ ਸਿੰਘ, ਐਸਪੀ ਹਰਬੀਰ ਸਿੰਘ ਅੰਟਾਲ ਅਤੇ ਏਈਟੀਸੀ ਸੁਰਿੰਦਰ ਗਰਗ ਵੀ ਸ਼ਾਮਲ ਸਨ।
ਸ੍ਰੀ ਗੁਪਤਾ ਨੇ ਦੱਸਿਆ ਕਿ ਨੇ ਆਕਸੀਜਨ ਸਟਾਕ ਦਾ ਜਾਇਜ਼ਾ ਲੈਣ ਦੇ ਨਾਲ-ਨਾਲ ਵੱਖ-ਵੱਖ ਹਸਪਤਾਲਾਂ ਨੂੰ ਕੀਤੀ ਜਾ ਰਹੀ ਸਪਲਾਈ ਦੀ ਸਮੀਖਿਆ ਵੀ ਕੀਤੀ ਗਈ ਅਤੇ ਆਕਸੀਜਨ ਗੈੱਸ ਦੇ ਸਿਲੰਡਰਾਂ ਦੇ ਵਜ਼ਨ ਅਤੇ ਪੈ੍ਰਸ਼ਰ ਦੀ ਜਾਂਚ ਕੀਤੀ ਗਈ। ਇੰਡਸਟਰੀ ਦੇ ਨੁਮਾਇੰਦਿਆਂ ਨੂੰ ਇਹ ਹਦਾਇਤ ਕੀਤੀ ਗਈ ਕਿ ਮੈਡੀਕਲ ਕਾਰਜਾਂ ਨਾਲ ਸਬੰਧਤ ਆਕਸੀਜਨ ਦੀ ਕੋਈ ਹੋਰ ਡਾਈਵਰਜਨ ਨਹੀਂ ਹੋਣੀ ਚਾਹੀਦੀ ਅਤੇ ਸਿਲੰਡਰਾਂ ਵਿੱਚ ਉਨ੍ਹਾਂ ਦੀ ਸਮਰੱਥਾ ਮੁਤਾਬਕ ਪੂਰੀ ਗੈੱਸ ਭਰੀ ਜਾਵੇ।
ਏਡੀਸੀ ਨੇ ਦੱਸਿਆ ਕਿ ਜ਼ਿਲ੍ਹੇ ਤੋਂ ਬਾਹਰ ਆਕਸੀਜਨ ਦੀ ਸਪਲਾਈ ਸਬੰਧਤ ਡਿਪਟੀ ਕਮਿਸ਼ਨਰਾਂ ਦੀ ਮੰਗ ਅਨੁਸਾਰ ਆਨ ਡਿਮਾਂਡ ’ਤੇ ਹੀ ਹੋਵੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ ਹਰ ਇੱਕ ਸਿਲੰਡਰ ਦੀ ਸਪਲਾਈ ਰਿਕਾਰਡ ਕੀਤੀ ਜਾ ਰਹੀ ਹੈ। ਪੁਲੀਸ ਅਤੇ ਜੀਐਸਟੀ ਟੀਮਜ਼ ਨੂੰ 24 ਘੰਟੇ ਹਸਪਤਾਲਾਂ ਨੂੰ ਆਕਸੀਜਨ ਦੀ ਸਪਲਾਈ ਦੀ ਨਿਗਰਾਨੀ ਲਈ ਤਾਇਨਾਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਖ-ਵੱਖ ਸਾਧਨਾਂ ਰਾਹੀਂ ਹੋਰ ਖਾਲੀ ਸਿਲੰਡਰਾਂ ਦਾ ਵੀ ਪ੍ਰਬੰਧ ਕੀਤਾ ਜਾ ਰਿਹਾ ਹੈ ਤਾਂ ਜੋ ਕੋਵਿਡ ਸੰਕਟ ਦੌਰਾਨ ਹਸਪਤਾਲਾਂ ਵਿੱਚ ਆਕਸੀਜਨ ਗੈੱਸ ਦੀ ਸਪਲਾਈ ਸਬੰਧੀ ਕੋਈ ਦਿੱਕਤ ਪੇਸ਼ ਨਾ ਆਵੇ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…