Nabaz-e-punjab.com

ਸੇਵਾ ਕੇਂਦਰਾਂ ਦੀਆਂ ਸੇਵਾਵਾਂ ਲਈ ਮੁਲਾਕਾਤ ਦਾ ਸਮਾਂ ਅਗੇਤਾ ਲੈਣਾ ਲਾਜ਼ਮੀ: ਡੀਸੀ

ਸੇਵਾ ਕੇਂਦਰ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਖੁੱਲ੍ਹਣਗੇ

ਨਬਜ਼-ਏ-ਪੰਜਾਬ, ਮੁਹਾਲੀ, 1 ਮਈ:
ਜਿਲਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਸੇਵਾ ਕੇਂਦਰਾਂ ਦੀਆਂ ਸੇਵਾਵਾਂ ਪ੍ਰਾਪਤ ਕਰਨ ਲਈ ਹੁਣ ਬਿਨੈਕਾਰਾਂ ਨੂੰ ਅਗੇਤਾ ਸਮਾਂ ਲੈਣਾ ਪਵੇਗਾ।
ਮੁਹਾਲੀ ਦੇ ਡਿਪਟੀ ਕਮਿਸਨਰ ਗਿਰੀਸ਼ ਦਿਆਲਨ ਨੇ ਕਿਹਾ ਹੈ ਕਿ ਕਰੋਨਾ ਮਹਾਮਾਰੀ ਦੇ ਫੈਲਾਅ ਨੂੰ ਰੋਕਣ ਲਈ ਹਦਾਇਤਾਂ ਨੂੰ ਮੱਦੇਨਜਰ ਰੱਖਦੇ ਹੋਏ ਸੇਵਾ ਕੇਂਦਰਾਂ ਦੇ ਸਮੇਂ ਵਿੱਚ ਤਬਦੀਲੀ ਕੀਤੀ ਗਈ ਹੈ।
ਸੇਵਾ ਕੇਂਦਰਾਂ ਦੇ ਖੁੱਲ੍ਹਣ ਦਾ ਸਮਾਂ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸੇਵਾ ਕੇਂਦਰਾਂ ਦੇ ਸਟਾਫ਼ ਅਤੇ ਕੰਮਕਾਜ ਲਈ ਆਉਣ ਵਾਲੇ ਨਾਗਰਿਕਾਂ ਦੀ ਸਿਹਤ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਸੇਵਾ ਕੇਂਦਰਾਂ ਵਿਚ ਕੀਤੀ ਜਾਂਦੀ ਫੀਸ ਦੀ ਅਦਾਇਗੀ ਵੀ ਡਿਜੀਟਲ ਢੰਗ ਨਾਲ/ਪੀਓਐਸ ਮਸ਼ੀਨਾਂ ਰਾਹੀਂ ਹੋਵੇਗੀ।
ਸੇਵਾ ਕੇਂਦਰਾਂ ਦੇ ਸਮੁੱਚੇ ਸਟਾਫ਼ ਲਈ ਵੈਕਸੀਨੇਸਨ ਸਰਟੀਫਿਕੇਟ ਲਾਜ਼ਮੀ ਕੀਤਾ ਗਿਆ ਹੈ। ਵੈਕਸੀਨੇਸਨ ਸਰਟੀਫਿਕੇਟ ਤੋਂ ਬਿਨ੍ਹਾਂ ਕਿਸੇ ਵੀ ਸਟਾਫ਼ ਮੈਂਬਰ ਨੂੰ ਸੇਵਾ ਕੇਂਦਰਾਂ ਅੰਦਰ ਕੰਮ ਕਰਨ ਦੀ ਅਗਿਆ ਨਹੀਂ ਹੋਵੇਗੀ।
ਉਨ੍ਹਾਂ ਕਿਹਾ ਕਿ ਸੇਵਾ ਕੇਂਦਰਾਂ ਵਿਚੋਂ ਕੋਈ ਵੀ ਸੇਵਾ ਲੈਣ ਲਈ ਅਗੇਤੀ ਪ੍ਰਵਾਨਗੀ ਲੈਣੀ ਲਾਜ਼ਮੀ ਹੋਵੇਗੀ। ਅਗੇਤੀ ਪ੍ਰਵਾਨਗੀ ਤੋਂ ਬਿਨ੍ਹਾਂ ਕਿਸੇ ਵੀ ਬਿਨੈਕਾਰ ਨੂੰ ਸੇਵਾ ਪ੍ਰਦਾਨ ਨਹੀਂ ਕੀਤੀ ਜਾਵੇਗੀ। ਅਗੇਤੀ ਪ੍ਰਵਾਨਗੀ ਮੋਬਾਈਲ ਐਪ ਐਮਸੇਵਾ ਜਾ ਕੋਵਾ ਤੇ ਲਈ ਜਾ ਸਕਦੀ ਹੈ ਜਾਂ ਵੈਬਸਾਈਟ dgrpg.punjab.gov.in/sewa-kendras/ ਜਾਂ ਮੋਬਾਈਲ ਨੰਬਰ 8968593812, 8968593813 ‘ਤੇ ਸੰਪਰਕ
ਕਰਕੇ ਲਈ ਜਾ ਸਕਦੀ ਹੈ।
ਸੇਵਾ ਕੇਂਦਰਾਂ ਅੰਦਰ ਸਟਾਫ਼ ਅਤੇ ਨਾਗਰਿਕਾਂ ਲਈ ਮਾਸਕ ਪਾਉਣਾ ਅਤਿ ਲਾਜਮੀ ਹੈ। ਸੇਵਾ ਕੇਂਦਰਾਂ ਦੇ ਅੰਦਰ ਸੇਵਾ ਕਾਉਂਟਰਾਂ ਦੀ ਗਿਣਤੀ ਅਨੁਸਾਰ ਹੀ ਪ੍ਰਾਰਥੀ ਜਾ ਸਕਣਗੇ। ਬਾਕੀ ਪ੍ਰਾਰਥੀਆਂ ਨੂੰ ਸੇਵਾ ਕੇਂਦਰ ਦੇ ਬਾਹਰ ਉਡੀਕ ਕਰਨੀ ਹੋਵੇਗੀ। ਦਸਤਾਵੇਜ਼ ਹਾਸਲ ਕਰਨ ਲਈ ਪ੍ਰਾਰਥੀਆਂ ਨੂੰ ਕੋਰੀਅਰ ਸਰਵਿਸ ਲੈਣ ਲਈ ਉਤਸ਼ਾਹਿਤ ਕੀਤਾ ਜਾਵੇਗਾ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ ਪੁਲੀਸ ਨੇ ਨਕਲੀ ਦਵਾਈਆਂ ਬਣਾਉਣ ਵਾਲੀ ਫੈਕਟਰੀ ਦਾ ਪਰਦਾਫਾਸ਼, 3 ਮੁਲਜ਼ਮ ਕਾਬੂ

ਮੁਹਾਲੀ ਪੁਲੀਸ ਨੇ ਨਕਲੀ ਦਵਾਈਆਂ ਬਣਾਉਣ ਵਾਲੀ ਫੈਕਟਰੀ ਦਾ ਪਰਦਾਫਾਸ਼, 3 ਮੁਲਜ਼ਮ ਕਾਬੂ ਮੁਲਜ਼ਮਾਂ ਕੋਲੋਂ ਵੱਡੀ …