ਢੀਂਡਸਾ ਤੇ ਬ੍ਰਹਮਪੁਰਾ ਵੱਲੋਂ ਸੋਮਵਾਰ ਨੂੰ ਨਵੀਂ ਸਿਆਸੀ ਪਾਰਟੀ ਐਲਾਨ ਕਰਨ ਦੀ ਸੰਭਾਵਨਾ

ਹਮਖ਼ਿਆਲ ਸੋਚ ਰੱਖਣ ਵਾਲੇ ਲੋਕ ਸ਼ਾਮਲ ਹੋ ਸਕਦੇ ਨੇ ਸੀਨੀਅਰ ਅਕਾਲੀ ਆਗੂਆਂ ਨਾਲ: ਪੀਰ ਮੁਹੰਮਦ

ਢੀਂਡਸਾ ਤੇ ਬ੍ਰਹਮਪੁਰਾ ਨੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਸ਼ਾਨਦਾਰ ਜਿੱਤ ਲਈ ਵਧਾਈ ਦਿੱਤੀ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 1 ਮਈ:
ਸੀਨੀਅਰ ਅਕਾਲੀ-ਟਕਸਾਲੀ ਆਗੂ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਸੁਖਦੇਵ ਸਿੰਘ ਢੀਂਡਸਾ, ਵਲੋਂ ਆਪੋ-ਆਪਣੇ ਰਾਜਨੀਤਕ ਦਲਾਂ ਨੂੰ ਭੰਗ ਕਰਨ ਮਗਰੋਂ, ਹੁਣ ਭਲਕੇ 3 ਮਈ ਸੋਮਵਾਰ ਨੂੰ ਇੱਕ ਨਵੀਂ ਰਾਜਨੀਤਕ ਪਾਰਟੀ ਦਾ ਐਲਾਨ ਕਰਨ ਦੀ ਸੰਭਾਵਨਾ ਹੈ। ਇਹ ਦੋਵੇਂ ਆਗੂ ਪਹਿਲਾਂ ਹੀ ਆਪੋ ਆਪਣੀਆਂ ਸਿਆਸੀ ਪਾਰਟੀਆਂ ਨੂੰ ਭੰਗ ਕਰਨ ਦਾ ਐਲਾਨ ਕਰ ਚੁੱਕੇ ਹਨ ਅਤੇ ਹੁਣ ਪੰਜਾਬ ਦੀ ਤਰੱਕੀ ਅਤੇ ਖ਼ੁਸ਼ਹਾਲੀ ਦੇ ਮੁੱਦੇ ਫਿਰ ਤੋਂ ਇਕ ਹੋਣ ਜਾ ਰਹੇ ਹਲ। ਅੱਜ ਇੱਥੇ ਜਾਰੀ ਬਿਆਨ ਜਾਰੀ ਕਰਦਿਆਂ ਸੀਨੀਅਰ ਅਕਾਲੀ-ਟਕਸਾਲੀ ਆਗੂ ਕਰਨੈਲ ਸਿੰਘ ਪੀਰ ਮੁਹੰਮਦ ਵਲੋਂ ਵੀ ਇਸ ਗੱਲ ਦੀ ਪੁਸ਼ਟੀ ਕੀਤੀ ਗਈ ਹੈ ਕਿ ਦੋਵੇਂ ਨੇਤਾ ਸੋਮਵਾਰ ਨੂੰ ਇਕ ਨਵੀਂ ਰਾਜਨੀਤਿਕ ਪਾਰਟੀ ਦਾ ਐਲਾਨ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਦੋਵਾਂ ਰਵਾਇਤੀ ਪਾਰਟੀਆਂ ਕਾਂਗਰਸ ਅਤੇ ਬਾਦਲਾਂ ਦੇ ਚੁੰਗਲ ਤੋਂ ਆਜ਼ਾਦ ਕਰਵਾਉਣ ਲਈ ਇਹ ਇੱਕ ਸਲਾਹੁਣਯੋਗ ਕਦਮ ਹੈ ਜੋ ਦਹਾਕਿਆਂ ਤੋਂ ਰਾਜ ਕਰ ਰਹੀਆਂ ਹਨ ਅਤੇ ਇਹ ਪੰਜਾਬ ਨੂੰ ਤਬਾਹ ਕਰ ਰਹੇ ਹਨ। ਇਸ ਨਵੀਂ ਰਾਜਨੀਤਿਕ ਪਾਰਟੀ ਵਿੱਚ ਨਵਜੋਤ ਸਿੰਘ ਸਿੱਧੂ, ਸੁਖਪਾਲ ਸਿੰਘ ਖਹਿਰਾ, ਬੈਂਸ ਭਰਾਵਾਂ, ਪ੍ਰਗਟ ਸਿੰਘ ਅਤੇ ਧਰਮਵੀਰ ਗਾਂਧੀ ਵਰਗੇ ਕੁੱਝ ਹੋਰ ਸੀਨੀਅਰ ਨੇਤਾਵਾਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ।
ਸ੍ਰੀ ਕਰਨੈਲ ਸਿੰਘ ਪੀਰ ਮੁਹੰਮਦ ਨੇ ਅੱਗੇ ਕਿਹਾ ਕਿ ਦੋਵੇਂ ਸੀਨੀਅਰ ਨੇਤਾ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਸੁਖਦੇਵ ਸਿੰਘ ਢੀਂਡਸਾ ਸਿਧਾਂਤਕ ਤੌਰ ‘ਤੇ ਨਵੀਂ ਰਾਜਨੀਤਿਕ ਪਾਰਟੀ ਬਣਾਉਣ ਲਈ ਸਹਿਮਤ ਹੋ ਗਏ ਹਨ ਅਤੇ ਪੰਜਾਬ ਦੇ ਲੋਕਾਂ ਵਿਚ ਵੀ ਇਸ ਗੱਲ ਦਾ ਭਾਰੀ ਉਤਸ਼ਾਹ ਹੈ। ਲੋਕ ਹੁਣ ਬਾਦਲਾਂ ਅਤੇ ਕਾਂਗਰਸ ਤੋਂ ਖਹਿੜਾ ਛੁਡਾਉਣਾ ਚਾਹੁੰਦੇ ਹਨ ਅਤੇ ਇਹ ਫ਼ੈਸਲਾ ਸੂਬੇ ਦੇ ਹਿੱਤ ਵਿੱਚ ਹੋਵੇਗਾ। ਇਸ ਦਲ ਵਿੱਚ ਬਹੁਜਨ ਸਮਾਜ ਪਾਰਟੀ (ਬਸਪਾ), ਆਮ ਆਦਮੀ ਪਾਰਟੀ (ਆਪ) ‘ਅਤੇ ਹੋਰ ਹਮਖ਼ਿਆਲ ਸੋਚ ਰੱਖਣ ਵਾਲੀਆਂ ਪਾਰਟੀਆਂ ਦੇ ਸਾਰੇ ਆਗੂ ਸਾਂਝੇ ਪਲੇਟਫਾਰਮ ਤੇ ਆਉਣਗੇ ਅਤੇ ਇੱਕ ਨਵਾਂ ਸਿਆਸੀ ਫਰੰਟ ਤਿਆਰ ਕਰਨਗੇ ਜੋ ਦੇ ਲੋਕਾਂ ਦੀ ਸੇਵਾ ਕਰੇਗਾ।
ਸ੍ਰ. ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਕਿ ਪੰਜਾਬ ਦੀ ਬਿਹਤਰੀ ਲਈ ਹੁਣ ਕੁੱਝ ਕਰਨ ਦਾ ਇਹ ਢੁਕਵਾਂ ਸਮਾਂ ਹੈ। ਇਸ ਲਈ ਦੋਹੇਂ ਨੇਤਾ ਰਵਾਇਤੀ ਰਾਜਨੀਤਿਕ ਪਾਰਟੀਆਂ ਵਿਰੁੱਧ ਲੜਨ ਲਈ ਸਾਰੀਆਂ ਇੱਕ ਸਮਾਨ ਸੋਚ ਰੱਖਣ ਵਾਲੀਆਂ ਪਾਰਟੀਆਂ ਨੂੰ ਇੱਕ ਸਾਂਝਾ ਮੰਚ ਪ੍ਰਦਾਨ ਕਰਨ ਲਈ ਬਹੁਤ ਗੰਭੀਰ ਹਨ।
ਅਕਾਲੀ ਆਗੂਆਂ ਵੱਲੋਂ ਕਾਂਗਰਸ ਵਿੱਚ ਤਾਜ਼ਾ ਘਟਨਾਕ੍ਰਮ ਬਾਰੇ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ ਜੋ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਵਿਚਾਲੇ ਸ਼ਬਦੀ ਜੰਗ ਚਲ ਰਹੀ ਹੈ। ਹਾਈ ਕੋਰਟ ਵੱਲੋਂ ਬਹਿਬਲ ਅਤੇ ਕੋਟਕਪੂਰਾ ਗੋਲੀਬਾਰੀ ਅਤੇ ਬੇਅਦਬੀ ਘਟਨਾਵਾਂ ਦੀ ਜਾਂਚ ਕਰ ਰਹੀ ਐਸਆਈਟੀ ਨੂੰ ਰੱਦ ਕਰਨ ਤੋਂ ਬਾਅਦ, ਨਵਜੋਤ ਸਿੰਘ ਸਿੱਧੂ ਨੇ ਲੋਕਾਂ ਨੂੰ ਇਨਸਾਫ਼ ਨਾ ਮਿਲਣ ਕਾਰਨ ਮੁੱਖ ਮੰਤਰੀ’ ਕੈਪਟਨ ਅਮਰਿੰਦਰ ਸਿੰਘ ’ਤੇ ਕਈ ਵਾਰ ਸ਼ਬਦਾਂ ਦੇ ਵਾਰ ਕਰ ਰਹੇ ਹਨ ਅਤੇ ਜੇ ਇਹ ਨਵਾਂ ਸਿਆਸੀ ਫਰੰਟ ਇਨ੍ਹਾਂ ਦਿੱਗਜ਼ ਟਕਸਾਲੀ ਨੇਤਾਵਾਂ ਦੀ ਅਗਵਾਈ ਵਿਚ ਸਫ਼ਲ ਹੋ ਜਾਂਦਾ ਹੈ ਤਾਂ ਇਹ ਫਰਵਰੀ 2022 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਰਾਜਨੀਤਿਕ ਸਮੀਕਰਨਾਂ ਨੂੰ ਬਦਲ ਸਕਦੇ ਹਨ।
ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਸੁਖਦੇਵ ਸਿੰਘ ਢੀਂਡਸਾ ਨੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਸਣੇ ਸਾਰੇ ਟੀਐਮਸੀ ਵਰਕਰਾਂ ਨੂੰ ਵਧਾਈ ਦਿੱਤੀ, ਜਿਨ੍ਹਾਂ ਨੇ ਰਵਾਇਤੀ ਪਾਰਟੀਆਂ ਖ਼ਿਲਾਫ਼ ਸੂਬਾ ਚੋਣਾਂ ਜਿੱਤੀਆਂ ਅਤੇ ਉਨ੍ਹਾਂ ਕਿਹਾ ਕਿ ਧਰਮ ਅਤੇ ਫਿਰਕਾਪ੍ਰਸਤੀ ਦੀ ਆੜ ਹੇਠ ਰਾਜਨੀਤੀ ਕਰਨ ਵਾਲੇ ਲੋਕਾਂ ਨੂੰ ਸ਼ਰਮਨਾਕ ਹਾਰ ਦਾ ਸਾਹਮਣਾ ਕਰਨਾ ਪਿਆ ਹੈ।
ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਸੁਖਦੇਵ ਸਿੰਘ ਢੀਂਡਸਾ ਨੇ ਸਾਂਝੇ ਤੌਰ ਤੇ ਕਿਹਾ ਕਿ ਹੁਣ ਪੰਜਾਬ ਦੇ ਲੋਕ ਵੀ ਅਜਿਹੀ ਰਾਜਨੀਤਕ ਪਾਰਟੀਆਂ ਨੂੰ ਸਬਕ ਸਿਖਾਉਣ ਲਈ ਤਿਆਰ ਹਨ ਅਤੇ ਇਸ ਤਰ੍ਹਾਂ ਦੀ ਪਾਰਟੀਆਂ ਦਾ ਪੰਜਾਬ ਵਿੱਚ ਦਾਖ਼ਲਾ ਪੂਰੀ ਤਰ੍ਹਾਂ ਨਾਲ ਬੰਦ ਹੈ ਜੋ ਫਿਰਕਾਪ੍ਰਸਤੀ ਆੜ ਘਟੀਆ ਰਾਜਨੀਤੀ ਕਰਦੇ ਹਨ। ਇਸ ਤੋਂ ਇਲਾਵਾ ਜਿਹੜੇ ਲੋਕ 10 ਸਾਲਾਂ ਤੋਂ ਭਾਜਪਾ ਗੱਠਜੋੜ ਵਿੱਚ ਰਹੇ ਹਨ। ਜਿਨ੍ਹਾਂ ਨੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੀਤੀ, ਉਨ੍ਹਾਂ ਨੂੰ ਵੀ ਨੱਥ ਪਾ ਦਿੱਤੀ ਜਾਣੀ ਚਾਹੀਦਾ ਹੈ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…