nabaz-e-punjab.com

ਡੀਐਸਪੀ ਗੁਰਸ਼ੇਰ ਸੰਧੂ ਨੇ ਸਨਅਤਕਾਰਾਂ ਤੇ ਮੋਟਰ ਮਾਰਕੀਟ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

ਮੋਟਰ ਮਾਰਕੀਟ ਦੇ ਸਮੂਹ ਦੁਕਾਨਦਾਰਾਂ ਤੇ ਮਕੈਨਿਕਾਂ ਦੀ ਅੱਜ ਕਰਵਾਈ ਜਾਵੇਗੀ ਵੈਕਸੀਨੇਸ਼ਨ

ਸਰਵਿਸ ਇੰਡਸਟਰੀ ਤੇ ਕਾਲ ਸੈਂਟਰ ਦੇ ਸਟਾਫ਼ ਨੂੰ ਵਰਕ ਫਰੌਮ ਹੋਮ ਕੰਮ ਕਰਨ ਲਈ ਕਿਹਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਮਈ:
ਮੁਹਾਲੀ ਦੇ ਡੀਐਸਪੀ (ਸਿਟੀ-1) ਗੁਰਸ਼ੇਰ ਸਿੰਘ ਸੰਧੂ ਨੇ ਸੋਮਵਾਰ ਨੂੰ ਮੁਹਾਲੀ ਮੋਟਰ ਮਾਰਕੀਟ ਦੇ ਦੁਕਾਨਦਾਰਾਂ ਅਤੇ ਮੁਹਾਲੀ ਇੰਡਸਟਰੀ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਨਾਲ ਪੰਜਾਬ ਸਰਕਾਰ ਵੱਲੋਂ ਲਾਗੂ ਕੀਤੀਆਂ ਗਈਆਂ ਨਵੀਆਂ ਪਾਬੰਦੀਆਂ ਦੇ ਦੌਰਾਨ ਉਨ੍ਹਾਂ ਦਾ ਕੰਮ ਚਲਦਾ ਰਹਿਣ ਦੇਣ ਸਬੰਧੀ ਵਿਚਾਰ ਚਰਚਾ ਕੀਤੀ। ਡੀਐਸਪੀ ਨੇ ਦੱਸਿਆ ਕਿ ਮੋਟਰ ਮਾਰਕੀਟ ਦੇ ਦੁਕਾਨਦਾਰਾਂ ਨਾਲ ਮੀਟਿੰਗ ਦੌਰਾਨ ਇਹ ਫੈਸਲਾ ਲਿਆ ਗਿਆ ਕਿ ਮੋਟਰ ਮਾਰਕੀਟ ਵਿੱਚ ਕੰਮ ਚਲਾਉਣ ਦੀ ਇਜਾਜ਼ਤ ਦਿੱਤੀ ਜਾਵੇਗੀ, ਬਸ਼ਰਤੇ ਉੱਥੇ ਕਰੋਨਾ ਤੋਂ ਬਚਾਅ ਸਬੰਧੀ ਹਦਾਇਤਾਂ ਦੀ ਇੰਨਬਿੰਨ ਪਾਲਣਾ ਯਕੀਨੀ ਬਣਾਈ ਜਾਵੇਗੀ। ਇਸ ਦੌਰਾਨ ਉੱਥੇ ਬਿਲਕੁਲ ਵੀ ਭੀੜ ਨਹੀਂ ਹੋਣ ਦਿੱਤੀ ਜਾਵੇਗੀ ਅਤੇ ਮੋਟਰ ਮਕੈਨਿਕ ਵਾਰੋ ਵਾਰੀ ਸਬੰਧਤ ਵਾਹਨ ਮਾਲਕਾਂ ਨੂੰ ਵਾਹਨਾਂ ਦੀ ਮੁਰੰਮਤ ਲਈ ਫੋਨ ਕਰਕੇ ਬੁਲਾਉਣਗੇ। ਇਸ ਦੇ ਨਾਲ ਹੀ ਭਲਕੇ ਮੰਗਲਵਾਰ ਨੂੰ ਮੋਟਰ ਮਾਰਕੀਟ ਦੇ ਸਮੂਹ ਦੁਕਾਨਦਾਰਾਂ ਅਤੇ ਮਕੈਨਿਕਾਂ ਦੀ ਵੈਕਸੀਨੇਸ਼ਨ ਕਰਵਾਈ ਜਾਵੇਗੀ।
ਡੀਐਸਪੀ ਸੰਧੂ ਨੇ ਦੱਸਿਆ ਕਿ ਮੁਹਾਲੀ ਇੰਡਸਟਰੀ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਉਦਯੋਗਾਂ ਵਿੱਚ ਕੰਮ ਕਰਨ ਵਾਲੇ ਕਰਚਾਰੀਆਂ ਦੇ ਕੋਵਿਡ ਪਾਸ ਬਣਾਉਣ ਬਾਰੇ ਚਰਚਾ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇੰਡਸਟਰੀ ਐਸੋਸੀਏਸ਼ਨ ਵੱਲੋਂ ਪੁਲੀਸ ਨੂੰ ਦੱਸਿਆ ਗਿਆ ਹੈ ਕਿ ਲਗਪਗ 17 ਹਜ਼ਾਰ ਕਾਮਿਆਂ ਅਤੇ ਫੈਕਟਰੀ ਮਾਲਕਾਂ ਦੀ ਵੈਕਸਨੀਨੇਸ਼ਨ ਦਾ ਕੰਮ ਮੁਕੰਮਲ ਕੀਤਾ ਜਾ ਚੁੱਕਾ ਹੈ ਅਤੇ ਸਨਅਤਕਾਰਾਂ ਅਤੇ ਫੈਕਟਰੀ ਕਾਮਿਆਂ ਵੱਲੋਂ ਪੂਰਨ ਰੂਪ ਵਿੱਚ ਕੋਵਿਡ ਨਿਯਮਾਂ ਦੀ ਪਾਲਣਾ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸਨਅਤਕਾਰਾਂ ਨੂੰ ਕਿਹਾ ਗਿਆ ਹੈ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਰਵਿਸ ਇੰਡਸਟਰੀ ਅਤੇ ਕਾਲ ਸੈਂਟਰ ਦੇ ਕਰਮਚਾਰੀ ਵਰਕ ਫਰਾਮ ਹੋਮ ਦੇ ਆਧਾਰ ’ਤੇ ਹੀ ਕੰਮ ਕਰਨਗੇ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…