Share on Facebook Share on Twitter Share on Google+ Share on Pinterest Share on Linkedin ਬਜ਼ੁਰਗ ਅੌਰਤ ਨੂੰ ਕੋਵਿਡ ਵੈਕਸੀਨ ਦੀ ਦੂਜੀ ਡੋਜ਼ ਬਦਲ ਕੇ ਲਗਾਉਣ ਦਾ ਡੀਸੀ ਨੇ ਲਿਆ ਗੰਭੀਰ ਨੋਟਿਸ ਅਸਿਸਟੈਂਟ ਕਮਿਸ਼ਨਰ ਦੀਪਾਂਕਰ ਗਰਗ ਨੂੰ ਮਾਮਲੇ ਦੀ ਜਾਂਚ ਕਰਨ ਦੇ ਆਦੇਸ਼ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਮਈ: ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਇੱਥੋਂ ਦੀ ਇੱਕ ਬਜ਼ੁਰਗ ਅੌਰਤ ਨੂੰ ਕੋਵਿਡ ਵੈਕਸੀਨੇਸ਼ਨ ਤਹਿਤ ਦੂਜੀ ਡੋਜ਼ ਪਹਿਲਾਂ ਨਾਲੋਂ ਵੱਖਰੀ ਦਵਾਈ ਦੀ ਲਗਾਏ ਜਾਣ ਦਾ ਗੰਭੀਰ ਨੋਟਿਸ ਲਿਆ ਹੈ। ਇਸ ਸਬੰਧੀ ਉਨ੍ਹਾਂ ਨੇ ਅਸਿਸਟੈਂਟ ਕਮਿਸ਼ਨਰ (ਅੰਡਰ ਟਰੇਨਿੰਗ) ਦੀਪਾਂਕਰ ਗਰਗ ਨੂੰ ਸਮੁੱਚੇ ਮਾਮਲੇ ਦੀ ਪੜਤਾਲ ਕਰਨ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਅਜਿਹੀ ਅਣਗਿਹਲੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਸ੍ਰੀ ਗਿਰੀਸ਼ ਦਿਆਲਨ ਨੇ ਮੈਡੀਕਲ ਸਟਾਫ਼ ਅਤੇ ਸਿਹਤ ਵਿਭਾਗ ਦੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਇਹ ਗੱਲ ਯਕੀਨੀ ਬਣਾਈ ਜਾਵੇ ਕਿ ਜਿਸ ਵਿਅਕਤੀ ਨੂੰ ਪਹਿਲਾਂ ਜਿਹੜੀ ਵੈਕਸੀਨ ਦੀ ਡੋਜ਼ ਦਿੱਤੀ ਗਈ ਹੈ, ਉਸੇ ਵੈਕਸੀਨ ਦੀ ਹੀ ਦੂਜੀ ਡੋਜ਼ ਦਿੱਤੀ ਜਾਵੇ। ਨਾਲ ਹੀ ਉਨ੍ਹਾਂ ਨਿਰਦੇਸ਼ ਵੀ ਦਿੱਤੇ ਹਨ ਕਿ ਜਿਸ ਵਿਅਕਤੀ ਨੂੰ ਕੋਵਿਡ ਵੈਕਸੀਨ ਦੀ ਪਹਿਲੀ ਡੋਜ਼ ਲਗਾਈ ਜਾਂਦੀ ਹੈ। ਉਸ ਵੈਕਸੀਨ ਦੀ ਜਾਣਕਾਰੀ ਸਬੰਧਤ ਵਿਅਕਤੀ ਨੂੰ ਜ਼ਰੂਰ ਦਿੱਤੀ ਜਾਵੇ ਤਾਂ ਜੋ ਭਵਿੱਖ ਵਿੱਚ ਦੁਬਾਰਾ ਅਜਿਹੀ ਗਲਤੀ ਨਾ ਹੋ ਸਕੇ। ਡੀਸੀ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜਿੱਥੇ ਉਹ ਅੱਗੇ ਵੱਧ ਕੇ ਕੋਵਿਡ ਵੈਕਸੀਨੇਸ਼ਨ ਜ਼ਰੂਰ ਕਰਵਾਉਣ, ਉੱਥੇ ਇਸ ਦੀ ਗੱਲ ਦੀ ਜਾਣਕਾਰੀ ਸਬੰਧਤ ਸਟਾਫ਼ ਤੋਂ ਜ਼ਰੂਰ ਲੈਣ ਕਿ ਉਨ੍ਹਾਂ ਨੂੰ ਕਿਹੜੀ ਵੈਕਸੀਨ ਲਗਾਈ ਗਈ ਹੈ ਅਤੇ ਦੂਜੀ ਡੋਜ਼ ਲਗਵਾਉਣ ਵੇਲੇ ਖ਼ੁਦ ਵੀ ਇਸ ਗੱਲ ਦਾ ਧਿਆਨ ਰੱਖਿਆ ਜਾਵੇ ਕਿ ਉਨ੍ਹਾਂ ਨੂੰ ਦੂਜੀ ਡੋਜ਼ ਵੀ ਉਸੇ ਵੈਕਸੀਨ ਦੀ ਹੀ ਲੱਗੇ ਜਿਹੜੀ ਪਹਿਲਾਂ ਲੱਗੀ ਸੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ