Share on Facebook Share on Twitter Share on Google+ Share on Pinterest Share on Linkedin ਥਾਣਾ ਮੁਖੀ ਦੀ ਅਗਵਾਈ ਹੇਠ ਕੋਵਿਡ ਟੀਕਾਕਰਨ ਕੈਂਪ ਲਗਾਇਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਮਈ: ਇੱਥੋਂ ਦੇ ਫੇਜ਼-3ਬੀ2 ਦੀ ਟ੍ਰੇਡਰਜ ਮਾਰਕੀਟ ਵੈਲਫੇਅਰ ਐਸੋਸੀਏਸ਼ਨ ਵੱਲੋਂ ਮਾਰਕੀਟ ਵਿੱਚ ਥਾਣਾ ਮਟੌਰ ਦੇ ਐਸਐਚਓ ਇੰਸਪੈਕਟਰ ਮਨਫੂਲ ਸਿੰਘ ਦੀ ਅਗਵਾਈ ਹੇਠ ਕੋਵਿਡ ਵੈਕਸੀਨੇਸ਼ਨ ਕੈਂਪ ਲਗਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਾਰਕੀਟ ਐਸੋਸੀਏਸ਼ਨ ਦੇ ਪ੍ਰਧਾਨ ਅਕਬਿੰਦਰ ਸਿੰਘ ਗੋਸਲ ਨੇ ਦੱਸਿਆ ਕਿ ਇਸ ਕੈਂਪ ਵਿੱਚ ਇੰਡਸਟਰੀ ਏਰੀਆ ਫੇਜ਼-7 ਦੇ ਸਰਕਾਰੀ ਈਐਸਆਈ ਜ਼ੋਨਲ ਹਸਪਤਾਲ ਦੀ ਮੈਡੀਕਲ ਟੀਮ ਵੱਲੋਂ ਲਗਪਗ 200 ਤੋਂ ਵੱਧ ਵਿਅਕਤੀਆਂ ਦਾ ਕੋਵਿਡ ਟੀਕਾਕਰਨ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਕੋਵਿਡ ਹਦਾਇਤਾਂ ਦੀ ਪੂਰੀ ਸਖ਼ਤੀ ਨਾਲ ਪਾਲਣਾ ਕਰਵਾਈ ਗਈ। ਇਸ ਮੌਕੇ ਕਾਂਗਰਸ ਪਾਰਟੀ ਦੇ ਕੌਂਸਲਰ ਜਸਪ੍ਰੀਤ ਸਿੰਘ ਗਿੱਲ, ਜਤਿੰਦਰਪਾਲ ਸਿੰਘ ਢੀਂਗਰਾ, ਨਵਦੀਪ ਗੋਇਲ, ਜਸਪਾਲ ਸਿੰਘ ਦਿਓਲ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ