ਜ਼ਿਲ੍ਹਾ ਪੁਲੀਸ ਵੱਲੋਂ 110 ਗਰਾਮ ਹੈਰੋਇਨ ਸਮੇਤ ਮੁਲਜ਼ਮ ਗ੍ਰਿਫ਼ਤਾਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਮਈ:
ਮੁਹਾਲੀ ਪੁਲੀਸ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਵਿਸ਼ੇਸ਼ ਮੁਹਿੰਮ ਦੇ ਤਹਿਤ ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਨੇ ਲਵਪ੍ਰੀਤ ਸਿੰਘ ਉਰਫ਼ ਲਵ ਵਾਸੀ ਪਿੰਡ ਮੱਖੂ ਮਾਜਰਾ, ਜ਼ਿਲ੍ਹਾ ਕਰਨਾਲ (ਹਰਿਆਣਾ) ਨੂੰ 110 ਗਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਮੁਲਜ਼ਮ ਦੇ ਖ਼ਿਲਾਫ਼ ਬਲੌਂਗੀ ਥਾਣੇ ਵਿੱਚ ਐਨਡੀਪੀਐਸ ਐਕਟ ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਐਸਐਸਪੀ ਸਤਿੰਦਰ ਸਿੰਘ ਨੇ ਦੱਸਿਆ ਕਿ ਐਸਪੀ (ਡੀ) ਹਰਮਨਦੀਪ ਸਿੰਘ ਹਾਂਸ ਅਤੇ ਡੀਐਸਪੀ (ਡੀ) ਗੁਰਚਰਨ ਸਿੰਘ ਦੀ ਨਿਗਰਾਨੀ ਹੇਠ ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਦੇ ਇੰਚਾਰਜ ਇੰਸਪੈਕਟਰ ਗੁਰਮੇਲ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਨਸ਼ਾ ਤਸਕਰ ਲਵਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਮੁਲਜ਼ਮ ਕੋਲੋਂ 110 ਗਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ।
ਐਸਐਸਪੀ ਨੇ ਦੱਸਿਆ ਕਿ ਪੁਲੀਸ ਨੂੰ ਇਤਲਾਹ ਮਿਲੀ ਸੀ ਕਿ ਲਵਪ੍ਰੀਤ ਸਿੰਘ ਹੈਰੋਇਨ ਸਪਲਾਈ ਕਰਨ ਲਈ ਬਲੌਂਗੀ ਅਤੇ ਮੁਹਾਲੀ ਵਿੱਚ ਆ ਰਿਹਾ ਹੈ। ਸੂਚਨਾ ਮਿਲਣ ’ਤੇ ਸੀਆਈਏ ਸਟਾਫ਼ ਮੁਹਾਲੀ ਦੀ ਟੀਮ ਨੇ ਬਲੌਂਗੀ ਵਿੱਚ ਲਵਪ੍ਰੀਤ ਸਿੰਘ ਉਰਫ਼ ਲਵ ਨੂੰ ਕਾਬੂ ਕੀਤਾ ਗਿਆ ਅਤੇ ਤਲਾਸ਼ੀ ਲੈਣ ’ਤੇ ਉਸ ਕੋਲੋਂ 110 ਗਰਾਮ ਹੈਰੋਇਨ ਬਰਾਮਦ ਕੀਤੀ ਗਈ। ਮੁੱਢਲੀ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਕਿ ਮੁਲਜ਼ਮ ਆਪਣੇ ਗਾਹਕਾਂ ਨੂੰ ਬਲੌਂਗੀ, ਖਰੜ ਅਤੇ ਮੁਹਾਲੀ ਦੇ ਇਲਾਕੇ ਵਿੱਚ ਹੈਰੋਇਨ ਦੀ ਸਪਲਾਈ ਕਰਨ ਲਈ ਆਉਂਦਾ ਸੀ। ਉਹ ਕਾਫ਼ੀ ਲੰਮੇ ਸਮੇਂ ਤੋਂ ਮੋਗਾ ਤੋਂ ਘੱਟ ਕੀਮਤ ’ਤੇ ਹੈਰੋਇਨ ਲਿਆ ਕੇ ਅੱਗੇ ਮਹਿੰਗੇ ਭਾਅ ਵਿੱਚ ਵੇਚਣ ਦਾ ਧੰਦਾ ਕਰਦਾ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਤਿੰਨ ਦਿਨ ਦਾ ਪੁਲੀਸ ਰਿਮਾਂਡ ਹਾਸਲ ਕੀਤਾ ਗਿਆ ਹੈ ਅਤੇ ਪੁਲੀਸ ਰਿਮਾਂਡ ਦੌਰਾਨ ਪੁੱਛਗਿੱਛ ਵਿੱਚ ਨਸ਼ਾ ਤਸਕਰੀ ਮਾਮਲੇ ਵਿੱਚ ਹੋਰ ਅਹਿਮ ਜਾਣਕਾਰੀ ਮਿਲਣ ਦੀ ਸੰਭਾਵਨਾ ਹੈ।

Load More Related Articles
Load More By Nabaz-e-Punjab
Load More In Police

Check Also

50 ਗਰਾਮ ਹੈਰੋਇਨ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ, ਇਨੋਵਾ ਗੱਡੀ ਵੀ ਕੀਤੀ ਜ਼ਬਤ

50 ਗਰਾਮ ਹੈਰੋਇਨ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ, ਇਨੋਵਾ ਗੱਡੀ ਵੀ ਕੀਤੀ ਜ਼ਬਤ ਨਬਜ਼-ਏ-ਪੰਜਾਬ, ਮੁਹਾਲੀ, 14 ਦਸੰਬ…