Share on Facebook Share on Twitter Share on Google+ Share on Pinterest Share on Linkedin ਕਾਂਗਰਸੀ ਕੌਂਸਲਰ ਬਲਜੀਤ ਕੌਰ ਦੀ ਅਗਵਾਈ ਹੇਠ ਲੱਗਿਆ ਕੋਵਿਡ ਟੀਕਾਕਰਨ ਕੈਂਪ ਸਿਹਤ ਮੰਤਰੀ ਬਲਬੀਰ ਸਿੱਧੂ ਦੀ ਅਗਵਾਈ ’ਚ ਸਿਹਤ ਸਹੂਲਤਾਂ ਦਾ ਅਨੰਦ ਮਾਣ ਰਹੇ ਨੇ ਲੋਕ: ਜੀਤੀ ਸਿੱਧੂ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਮਈ: ਇੱਥੋਂ ਦੇ ਵਾਰਡ ਨੰਬਰ-7 (ਫੇਜ਼-5) ਤੋਂ ਕਾਂਗਰਸ ਦੀ ਕੌਂਸਲਰ ਬੀਬੀ ਬਲਜੀਤ ਕੌਰ ਦੀ ਅਗਵਾਈ ਹੇਠ ਅੱਜ ਸਰਕਾਰੀ ਸਕੂਲ ਫੇਜ਼-5 ਵਿੱਚ ਕੋਵਿਡ-ਟੀਕਾਕਰਨ ਕੈਂਪ ਲਗਾਇਆ ਗਿਆ। ਜਿਸ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਆਪਣੇ ਕਰ ਕਮਲਾਂ ਨਾਲ ਕੈਂਪ ਦੀ ਸ਼ੁਰੂਆਤ ਕਰਵਾਈ। ਕੈਂਪ ਵਿੱਚ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਵੀ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਕੈਂਪ ਵਿੱਚ ਸਿਵਲ ਹਸਪਤਾਲ ਫੇਜ਼-6 ਤੋਂ ਪਹੁੰਚੇ ਡਾਕਟਰਾਂ ਦੀ ਟੀਮ ਨੇ ਲੋਕਾਂ ਨੂੰ ਮਹਾਮਾਰੀ ਤੋਂ ਬਚਾਅ ਲਈ ਟੀਕਾਕਰਨ ਕੀਤਾ ਗਿਆ। ਇਸ ਮੌਕੇ ਬੋਲਦਿਆਂ ਮੁੱਖ ਮਹਿਮਾਨ ਮੇਅਰ ਜੀਤੀ ਸਿੱਧੂ ਨੇ ਬੀਬੀ ਬਲਜੀਤ ਕੌਰ ਵੱਲੋਂ ਲੋਕਾਂ ਦੇ ਬਚਾਅ ਲਈ ਲਗਵਾਏ ਇਸ ਕੈਪ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੇ ਕੈਂਪ ਵਿੱਚ ਟੀਕਾਕਰਨ ਲਈ ਏਨੀ ਵੱਡੀ ਗਿਣਤੀ ਵਿੱਚ ਪਹੁੰਚੇ ਲੋਕਾਂ ਦੀ ਸ਼ਲਾਘਾ ਵੀ ਕੀਤੀ। ਉਨ੍ਹਾਂ ਕਿਹਾ ਕਿ ਏਨੀ ਵੱਡੀ ਗਿਣਤੀ ਵਿੱਚ ਲੋਕਾਂ ਵੱਲੋਂ ਟੀਕਾ ਲਗਵਾਉਣਾ ਇਸ ਗੱਲ ਦੀ ਹਾਮੀ ਭਰਦਾ ਹੈ ਕਿ ਲੋਕੀ ਆਪਣੀ ਅਤੇ ਹੋਰਨਾਂ ਦੀ ਸਿਹਤ ਲਈ ਕਿੰਨੇ ਚਿੰਤਤ ਅਤੇ ਜਾਗਰੂਕ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਅਗਵਾਈ ਜਿੱਥੇ ਮੁਹਾਲੀ ਵਾਸੀ ਵਿਕਾਸ ਕਾਰਜਾਂ ਪੱਖੋਂ ਸੁਖੀ ਹਨ ਅਤੇ ਉਸੇ ਪ੍ਰਕਾਰ ਲੋਕੀ ਸਿਹਤ ਸਹੂਲਤਾਂ ਦਾ ਵੀ ਪੂਰਾ ਅਨੰਦ ਮਾਣ ਰਹੇ ਹਨ। ਇਸ ਤੋਂ ਪਹਿਲਾਂ ਕੌਂਸਲਰ ਬਲਜੀਤ ਕੌਰ ਨੇ ਕੈਂਪ ਵਿੱਚ ਪਹੁੰਚਣ ’ਤੇ ਮੇਅਰ ਜੀਤੀ ਸਿੱਧੂ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦਾ ਫੁੱਲਾਂ ਦੇ ਬੁੱਕਿਆਂ ਨਾਲ ਜ਼ੋਰਦਾਰ ਸਵਾਗਤ ਕੀਤਾ। ਉਨ੍ਹਾਂ ਦੱਸਿਆ ਕਿ ਅੱਜ ਦੇ ਕੈਂਪ ਵਿੱਚ ਕੁੱਲ 635 ਵਿਅਕਤੀਆਂ ਵੱਲੋਂ ਕਰੋਨਾ ਤੋਂ ਬਚਾਅ ਲਈ ਟੀਕੇ ਲਗਵਾਏ ਗਏ ਹਨ। ਉਨ੍ਹਾਂ ਕੈਂਪ ਵਿੱਚ ਟੀਕਾ ਲਗਵਾਉਣ ਲਈ ਆਏ ਵਿਅਕਤੀਆਂ ਸਮੇਤ ਕੈਂਪ ਨੂੰ ਸਫ਼ਲ ਬਣਾਉਣ ਲਈ ਡਾਕਟਰਾਂ ਦੀ ਟੀਮ ਸਮੇਤ ਹਰ ਪ੍ਰਕਾਰ ਦੇ ਯਤਨ ਕਰਨ ਵਾਲਿਆਂ ਦਾ ਧੰਨਵਾਦ ਵੀ ਕੀਤਾ। ਇਸ ਮੌਕੇ ਕੌਂਸਲਰ ਪ੍ਰਮੋਦ ਮਿੱਤਰਾ, ਬੰਨੀ ਮੁਹਾਲੀ, ਸੰਗੀਤ ਦੀ ਦੁਨੀਆਂ ਦੇ ਬਾਦਸ਼ਾਹ ਸਚਿਨ ਆਹੂਜਾ, ਬੰਟੀ ਬੈਂਸ, ਮਿਸਤਾ ਬਾਜ਼, ਮਾਸ਼ਾ ਅਲੀ ਸਮੇਤ ਮਟੌਰ ਥਾਣਾ ਦੇ ਐਸਐਚਓ ਮਨਫੂਲ ਸਿੰਘ, ਰਮਨ ਥਰੇਜਾ, ਅਜੇ ਦੀਪਕ, ਵਿੱਕੀ, ਗੁਰਮੀਤ ਆਦਿ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ