Share on Facebook Share on Twitter Share on Google+ Share on Pinterest Share on Linkedin ਖ਼ਾਲਸਾ ਏਡ ਨੇ ਪੰਜਾਬ ਸਰਕਾਰ ਨੂੰ ਦਾਨ ਕੀਤੇ 100 ਆਕਸੀਜਨ ਕੰਨਸਨਟਰੇਟਰ ਪੰਜਾਬ ਵਿੱਚ ਆਕਸੀਜਨ ਸਿਲੰਡਰਾਂ ਦੀ ਘਾਟ ਬਾਰੇ ਸੂਚਨਾ ਮਿਲਣ ’ਤੇ ਅੱਗੇ ਆਈ ਸਿੱਖ ਸੰਸਥਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਮਈ: ਪੰਜਾਬ ਸਰਕਾਰ ਦੀ ਕੋਵਿਡ-19 ਵਿਰੁੱਧ ਜੰਗ ਵਿੱਚ ਖ਼ਾਲਸਾ ਏਡ ਨੇ ਨੈਸ਼ਨਲ ਹੈਲਥ ਮਿਸ਼ਨ ਪੰਜਾਬ ਨੂੰ 100 ਆਕਸੀਜਨ ਕੰਨਸਨਟਰੇਟਰ ਦਾਨ ਕੀਤੇ ਗਏ ਹਨ। ਇਹ ਕੰਨਸਨਟਰੇਟਰ ਐਨਐਚਐਮ ਦੇ ਪੰਜਾਬ ਮੰਡੀ ਬੋਰਡ ਕੰਪਲੈਕਸ ਦੇ ਸੈਕਟਰ-65 ਮੁਹਾਲੀ ਸਥਿਤ ਬਣਾਏ ਗਏ ਕੋਵਿਡ-19 ਸਟੋਰ ਵਿਖੇ ਅੱਜ ਡਿਲੀਵਰ ਕੀਤੇ ਗਏ ਹਨ। ਇਹ ਜਾਣਕਾਰੀ ਦਿੰਦਿਆਂ ਖ਼ਾਲਸਾ ਏਡ ਦੇ ਵਲੰਟੀਅਰ ਭੁਪਿੰਦਰ ਸਿੰਘ ਨੇ ਦੱਸਿਆ ਕਿ ਇਹ ਕੰਨਸਨਟਰੇਟਰ ਖ਼ੁਦ ਹੀ ਆਕਸੀਜਨ ਜਨਰੇਟ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਮੌਜੂਦਾ ਸਮੇਂ ਜਦੋਂ ਆਕਸੀਜਨ ਸਿਲੰਡਰਾਂ ਦੀ ਵੱਡੀ ਘਾਟ ਮਹਿਸੂਸ ਹੋ ਰਹੀ ਹੈ ਤਾਂ ਸੰਕਟ ਦੇ ਸਮੇਂ ਇਹ ਕੰਨਸਨਟਰੇਟਰ ਮਾਨਵੀ ਜ਼ਿੰਦਗੀਆਂ ਨੂੰ ਬਚਾਉਣ ਦਾ ਕੰਮ ਕਰਨਗੇ। ਕਰੋਨਾ ਮਹਾਮਾਰੀ ਦੀ ਪਹਿਲੀ ਲਹਿਰ ਦੌਰਾਨ ਵੀ ਖ਼ਾਲਸਾ ਏਡ ਸੰਸਥਾ ਨੇ ਲੋੜਵੰਦਾਂ ਦੀ ਮਦਦ ਲਈ ਮੋਹਰੀ ਭੂਮਿਕਾ ਨਿਭਾਈ ਗਈ ਸੀ। ਖ਼ਾਲਸਾ ਏਡ ਬਾਰੇ ਰੋਸ਼ਨੀ ਪਾਉਂਦਿਆਂ ਭੁਪਿੰਦਰ ਸਿੰਘ ਨੇ ਦੱਸਿਆ ਕਿ ਇਹ ਸੰਸਥਾ ਦੁਨੀਆ ਭਰ ਵਿੱਚ ਇਸ ਸੰਕਟ ਦੇ ਸਮੇਂ ਮਨੁੱਖਤਾ ਦੀ ਸੇਵਾ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਐਨਜੀਓ ਦਿੱਲੀ ਵਿੱਚ ਸਰਕਾਰ ਦੀ ਪਹਿਲਾਂ ਹੀ ਮਦਦ ਕਰ ਰਹੀ ਹੈ ਅਤੇ ਪੰਜਾਬ ਵਿੱਚ ਆਕਸੀਜਨ ਸਿਲੰਡਰਾਂ ਦੀ ਘਾਟ ਸਬੰਧੀ ਜਾਣਕਾਰੀ ਮਿਲਣ ’ਤੇ ਖ਼ਾਲਸਾ ਏਡ ਵੱਲੋਂ ਸੂਬਾ ਸਰਕਾਰ ਨੂੰ ਸਹਾਇਤਾ ਦੇਣ ਬਾਰੇ ਸੋਚਦੇ ਹੋਏ ਇਹ ਆਕਸੀਜਨ ਕੰਨਸਨਟਰੇਟਰ ਮੁਹੱਈਆ ਕਰਵਾਏ ਗਏ ਹਨ। ਪੰਜਾਬ ਸਰਕਾਰ ਵੱਲੋਂ ਮੈਡੀਕਲ ਐਮਰਜੈਂਸੀ ਦੀ ਮੌਜੂਦਾ ਸਥਿਤੀ ਸਮੇਂ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਖ਼ਾਲਸਾ ਏਡ ਸਰਕਾਰ ਦੀ ਜਿੱਥੇ ਤੱਕ ਸੰਭਵ ਹੋਇਆ ਮਦਦ ਕਰੇਗੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ