Share on Facebook Share on Twitter Share on Google+ Share on Pinterest Share on Linkedin ਹਸਪਤਾਲਾਂ ਵਿੱਚ ਮਰੀਜ਼ਾਂ ਦੀ ਦੇਖਭਾਲ ਲਈ ਨਰਸਾਂ ਦੀਆਂ ਸੇਵਾਵਾਂ ਅਹਿਮ: ਬਲਬੀਰ ਸਿੱਧੂ ਮਨੁੱਖੀ ਸੇਵਾ ਦਾ ਪ੍ਰਤੀਕ ਹਨ ਨਰਸਾਂ ਦੀਆਂ ਸੇਵਾਵਾਂ: ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 12 ਮਈ: ਅੰਤਰਰਾਸ਼ਟਰੀ ਨਰਸ ਦਿਵਸ ਮੌਕੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਸਮੁੱਚੀ ਮਨੁੱਖਤਾ ਮੈਡੀਕਲ ਭਾਈਚਾਰੇ ਦੀ ਸ਼ੁੱਕਰਗੁਜ਼ਾਰ ਹੈ ਕਿ ਉਹ ਕਰੋਨਾ ਮਹਾਮਾਰੀ ਦੇ ਮੁੱਢ ਤੋਂ ਹੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਦਿਨ ਰਾਤ ਮਿਹਨਤ ਕਰ ਰਹੇ ਹਨ। ਸ੍ਰੀ ਸਿੱਧੂ ਨੇ ਦੱਸਿਆ ਕਿ ਹਰ ਸਾਲ 12 ਮਈ ਨੂੰ ਅੰਤਰਰਾਸ਼ਟਰੀ ਨਰਸ ਦਿਵਸ ਵਜੋਂ ਮਨਾਇਆ ਜਾਂਦਾ ਹੈ ਅਤੇ ਇਸ ਦਿਨ ਸਿਹਤ ਸੇਵਾਵਾਂ ਵਿਚ ਨਰਸਾਂ ਦੀ ਮਹੱਤਤਾ ਨੂੰ ਉਜਾਗਰ ਕਰਨਾ ਮਹੱਤਵਪੂਰਨ ਹੋ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਾਲ 2020 ਅਤੇ 2021 ਹਰ ਦੇਸ਼ ਲਈ ਚੁਣੌਤੀ ਭਰਪੂਰ ਸਾਲ ਸਾਬਤ ਹੋਏ ਅਤੇ ਕੋਰੋਨਾ ਵਾਈਰਸ ਦੇ ਫੈਲਾਅ ਦੇ ਡਰ ਤੋਂ ਕੋਈ ਵਾਂਝਾ ਨਹੀਂ ਰਿਹਾ, ਪਰ ਇਸ ਸਿਹਤ ਐਮਰਜੈਂਸੀ ਵਿੱਚ ਮਨੁੱਖਤਾ ਦੀ ਸੇਵਾ ਕਰਨ ਲਈ ਨਰਸਾਂ ਨੂੰ ਸਿਖਲਾਈ ਦੇ ਕੇ ਇਲਾਜ ਸਹੂਲਤਾਂ ਦੇਣ ਲਈ ਤਿਆਰ ਕੀਤਾ ਗਿਆ। ਉਨ੍ਹਾਂ ਕਿਹਾ ਕਿ ਲੇਬਰ ਰੂਮਜ਼ ਤੋਂ ਫਲੂ ਕਾਰਨਰਾਂ, ਐਮਰਜੈਂਸੀ ਵਾਰਡਾਂ ਅਤੇ ਕੋਵਿਡ ਕੇਅਰ ਸੈਂਟਰਾਂ ਵਿੱਚ ਨਰਸਾਂ ਨਿਰਵਿਘਨ ਸਿਹਤ ਸਹੂਲਤਾਂ ਮੁਹੱਈਆ ਕਰਵਾ ਰਹੀਆਂ ਹਨ। ਸਿਹਤ ਮੰਤਰੀ ਨੇ ਕਿਹਾ ਕਿ ਸਿਹਤ ਸਹੂਲਤਾਂ ਵਿੱਚ ਨਰਸਾਂ ਮਰੀਜ਼ਾਂ ਦੀ ਦੇਖਭਾਲ ਵਿਚ ਮਹੱਤਵਪੂਰਨ ਸੇਵਾਵਾਂ ਦੇ ਰਹੀਆਂ ਹਨ, ਉਹ ਆਪਣੇ ਪਰਿਵਾਰਾਂ ਤੋਂ ਵੀ ਦੂਰ ਵੀ ਰਹਿ ਰਹੀਆਂ ਹਨ ਅਤੇ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਨਿਯੰਤਰਿਤ ਕਰਨ ਲਈ ਸਖ਼ਤ ਮਿਹਨਤ ਵੀ ਕਰ ਰਹੀਆਂ ਹਨ। ਸਮੁੱਚੇ ਮੈਡੀਕਲ ਭਾਈਚਾਰੇ ਨੇ ਉਨ੍ਹਾਂ ਨਰਸਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਿਨ੍ਹਾਂ ਨੇ ਇਸ ਬਿਮਾਰੀ ਨਾਲ ਲੜਦਿਆਂ ਆਪਣੀ ਜਾਨ ਗੁਆ ਦਿੱਤੀ। ਦੱਸਣਯੋਗ ਹੈ ਕਿ ਇਹ ਦਿਨ ਫਲੋਰੈਂਸ ਨਾਈਟਇੰਗੇਲ ਦੀ ਯਾਦ ਵਿਚ ਮਨਾਇਆ ਜਾਂਦਾ ਹੈ, ਇਸ ਨਰਸ ਨੇ ਮਨੁੱਖਤਾ ਦੀ ਸੇਵਾ ਲਈ ਕੰਮ ਕੀਤਾ ਅਤੇ ਸਾਲ 1853-1856 ਵਿਚ ਕ੍ਰਾਈਮਿਨ ਯੁੱਧ ਦੌਰਾਨ ਬਹੁਤ ਸਾਰੇ ਸੈਨਿਕਾਂ ਦੀ ਜਾਨ ਬਚਾਈ ਅਤੇ ਸਮਰਪਿਤ ਭਾਵਨਾ ਨਾਲ ਨਿਰਸਵਾਰਥ ਸੇਵਾ ਦਾ ਰਸਤਾ ਦਿਖਾਇਆ। ਸਾਲ 1974 ਵਿਚ ਇੰਟਰਨੈਸ਼ਨਲ ਕੌਂਸਲ ਆਫ਼ ਨਰਸਿੰਗ ਨੇ ਇਸ ਦਿਨ ਨੂੰ ਅੰਤਰਰਾਸ਼ਟਰੀ ਨਰਸਿਜ਼ ਦਿਵਸ ਵਜੋਂ ਮਨਜ਼ੂਰੀ ਦਿੱਤੀ। ਇਸ ਮਹਾਂਮਾਰੀ ਦੇ ਅੌਖੀ ਘੜੀ ਦੌਰਾਨ ਨਰਸਾਂ ਦੀਆਂ ਵੱਡਮੁੱਲੀਆਂ ਸੇਵਾਵਾਂ ਸਾਨੂੰ ਨਿਮਰਤਾ ਅਤੇ ਸਮਰਪਿਤ ਭਾਵਨਾ ਨਾਲ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਪ੍ਰੇਰਿਤ ਕਰਦੀਆਂ ਹਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ