Share on Facebook Share on Twitter Share on Google+ Share on Pinterest Share on Linkedin ਅਕਾਲੀ ਦਲ ਮੁਹਾਲੀ (ਸ਼ਹਿਰੀ) ਦੇ ਅਹੁਦੇਦਾਰਾਂ ਤੇ ਸਰਕਲ ਪ੍ਰਧਾਨਾਂ ਦਾ ਐਲਾਨ ਟਕਸਾਲੀ ਆਗੂ ਜਥੇਦਾਰ ਤਸਿੰਬਲੀ ਨੂੰ ਸਰਪ੍ਰਸਤ ਤੇ ਸਰਬਜੀਤ ਸਿੰਘ ਪਾਰਸ ਨੂੰ ਸਕੱਤਰ ਜਨਰਲ ਦੀ ਜ਼ਿੰਮੇਵਾਰੀ ਸੌਂਪੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਮਈ: ਸ਼੍ਰੋਮਣੀ ਅਕਾਲੀ ਦਲ ਮੁਹਾਲੀ (ਸ਼ਹਿਰੀ) ਦੇ ਪ੍ਰਧਾਨ ਕੰਵਲਜੀਤ ਸਿੰਘ ਰੂਬੀ ਅਤੇ ਸੀਨੀਅਰ ਆਗੂ ਸਿਮਰਨਜੀਤ ਸਿੰਘ ਚੰਦੂਮਾਜਰਾ ਨੇ ਅੱਜ ਇੱਥੇ ਪਾਰਟੀ ਦੇ ਬਾਕੀ ਅਹੁਦੇਦਾਰਾਂ ਅਤੇ ਸਰਕਲ ਪ੍ਰਧਾਨਾਂ ਦੇ ਨਾਵਾਂ ਦੀ ਘੋਸ਼ਣਾ ਕੀਤੀ ਗਈ। ਉਨ੍ਹਾਂ ਦੱਸਿਆ ਕਿ ਟਕਸਾਲੀ ਅਕਾਲੀ ਆਗੂ ਜਥੇਦਾਰ ਕਰਤਾਰ ਸਿੰਘ ਤਸਿੰਬਲੀ ਅਤੇ ਉੱਘੇ ਕਾਰੋਬਾਰੀ ਪਰਦੀਪ ਸਿੰਘ ਭਾਰਜ ਨੂੰ ਸਰਪ੍ਰਸਤ, ਸਰਬਜੀਤ ਸਿੰਘ ਪਾਰਸ ਨੂੰ ਸ਼੍ਰੋਮਣੀ ਅਕਾਲੀ ਦਲ ਮੁਹਾਲੀ (ਸ਼ਹਿਰੀ) ਦਾ ਸਕੱਤਰ ਜਨਰਲ ਅਤੇ ਅਕਾਲੀ ਨੇਤਾ ਜਸਪਾਲ ਸਿੰਘ ਨੂੰ ਸਕੱਤਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਸੂਚੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਜਾਰੀ ਕੀਤੀ ਗਈ ਹੈ। ਸ੍ਰੀ ਰੂਬੀ ਨੇ ਦੱਸਿਆ ਕਿ ਹਰਪਾਲ ਸਿੰਘ ਬਰਾੜ ਨੂੰ ਸਰਕਲ 1, ਬਹਾਦਰ ਸਿੰਘ ਬੈਨੀਪਾਲ ਨੂੰ ਸਰਕਲ 2, ਹਰਮਨਦੀਪ ਸਿੰਘ ਸੰਧੂ ਨੂੰ ਸਰਕਲ 3, ਮਨਜਿੰਦਰ ਸਿੰਘ ਬਰਾੜ ਨੂੰ ਸਰਕਲ 4, ਸਾਬਕਾ ਸਰਪੰਚ ਗੁਰਮੀਤ ਸਿੰਘ ਸ਼ਾਮਪੁਰ ਨੂੰ ਸਰਕਲ 5, ਚਰਨਜੀਤ ਸਿੰਘ ਨੂੰ ਸਰਕਲ 6, ਸਾਬਕਾ ਕੌਂਸਲਰ ਪਰਮਿੰਦਰ ਸਿੰਘ ਤਸਿੰਬਲੀ ਨੂੰ ਸਰਕਲ 7, ਗੁਰਪ੍ਰੀਤ ਸਿੰਘ ਸੰਧੂ ਨੂੰ ਸਰਕਲ 8 ਅਤੇ ਜਗਦੀਸ਼ ਸਿੰਘ ਨੂੰ ਸਰਕਲ 9 ਦਾ ਪ੍ਰਧਾਨ ਥਾਪਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਬਾਕੀ ਰਹਿੰਦੇ ਅਹੁਦੇਦਾਰਾਂ ਦਾ ਐਲਾਨ ਅਗਲੀ ਸੂਚੀ ਕੀਤਾ ਜਾਵੇਗਾ। ਇਸ ਤੋਂ ਇਲਾਵਾ ਅਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਰਕਲ ਪੱਧਰ ’ਤੇ ਸਬ ਕਮੇਟੀਆਂ ਦਾ ਗਠਨ ਕੀਤਾ ਜਾਵੇਗਾ ਤਾਂ ਕਿ ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਨੂੰ ਵਧੇਰੇ ਮਜ਼ਬੂਤ ਕੀਤਾ ਜਾ ਸਕੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ