ਜ਼ਿਲ੍ਹਾ ਪੁਲੀਸ ਵੱਲੋਂ 11 ਹਜ਼ਾਰ 750 ਨਸ਼ੀਲੀਆਂ ਗੋਲੀਆਂ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ

ਚੱਪੜਚਿੜੀ ਟੀ-ਪੁਆਇੰਟ ’ਤੇ ਨਾਕਾਬੰਦੀ ਦੌਰਾਨ ਪਾਈ ਮੁਲਜ਼ਮਾਂ ਦੀ ਗ੍ਰਿਫ਼ਤਾਰੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਮਈ:
ਮੁਹਾਲੀ ਪੁਲੀਸ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਵਿਸ਼ੇਸ਼ ਮੁਹਿੰਮ ਦੇ ਤਹਿਤ ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਨੇ ਦੋ ਵਿਅਕਤੀਆਂ ਨੂੰ 11 ਹਜ਼ਾਰ 750 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਐਸਐਸਪੀ ਸਤਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਅਮਿਤ ਕੁਮਾਰ ਉਰਫ਼ ਅਮਿਤ ਕਪੂਰ ਵਾਸੀ ਬਲੌਂਗੀ ਅਤੇ ਉਸਦੇ ਸਾਥੀ ਵਿਜੇ ਕੁਮਾਰ ਉਰਫ਼ ਬੱਬਲੂ ਵਾਸੀ ਫੇਜ਼-5 ਦੇ ਖ਼ਿਲਾਫ਼ ਬਲੌਂਗੀ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੁਲੀਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਅਮਿਤ ਅਤੇ ਉਸਦਾ ਸਾਥੀ ਵਿਜੇ ਆਪਣੇ ਪੱਕੇ ਗਾਹਕਾਂ ਨੂੰ ਨਸ਼ੀਲੀਆਂ ਗੋਲੀਆ ਦੀ ਸਪਲਾਈ ਕਰਦੇ ਹਨ ਅਤੇ ਅੱਜ ਮੁਹਾਲੀ ਤੋਂ ਖਰੜ ਅਤੇ ਕੁਰਾਲੀ ਖੇਤਰ ਵਿੱਚ ਨਸ਼ੀਲੀਆਂ ਗੋਲੀਆਂ ਸਪਲਾਈ ਕਰਨ ਜਾ ਰਹੇ ਹਨ।
ਐਸਐਸਪੀ ਨੇ ਦੱਸਿਆ ਕਿ ਐਸਪੀ (ਡੀ) ਹਰਮਨਦੀਪ ਸਿੰਘ ਹਾਂਸ ਅਤੇ ਡੀਐਸਪੀ (ਡੀ) ਗੁਰਚਰਨ ਸਿੰਘ ਦੀ ਨਿਗਰਾਨੀ ਹੇਠ ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਦੇ ਇੰਚਾਰਜ ਇੰਸਪੈਕਟਰ ਗੁਰਮੇਲ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਅਮਿਤ ਕੁਮਾਰ ਉਰਫ਼ ਅਮਿਤ ਕਪੂਰ ਅਤੇ ਉਸਦੇ ਸਾਥੀ ਵਿਜੇ ਕੁਮਾਰ ਉਰਫ਼ ਬੱਬਲੂ ਨੂੰ ਚੱਪੜਚਿੜੀ ਟੀ-ਪੁਆਇੰਟ ’ਤੇ ਨਾਕਾਬੰਦੀ ਦੌਰਾਨ 11 ਹਜ਼ਾਰ 750 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ।
ਪੁਲੀਸ ਅਨੁਸਾਰ ਅਮਿਤ ਕੁਮਾਰ ਨੇ ਪੁੱਛਗਿੱਛ ਵਿੱਚ ਦੱਸਿਆ ਕੇ ਉਹ ਪਿਛਲੇ 25 ਸਾਲਾਂ ਤੋਂ ਮੁਹਾਲੀ ਵਿੱਚ ਦਵਾਈਆਂ ਬਣਾਉਣ ਵਾਲੀਆ ਵੱਖ-ਵੱਖ ਕੰਪਨੀਆਂ ਵਿੱਚ ਦਵਾਈਆਂ ਸਪਲਾਈ ਕਰਨ ਦਾ ਕੰਮ ਕਰਦਾ ਸੀ ਅਤੇ ਹਰ ਪ੍ਰਕਾਰ ਦੀਆਂ ਨਸ਼ੀਲੀਆਂ ਦਵਾਈਆਂ ਦੀ ਜਾਣਕਾਰੀ ਰੱਖਦਾ ਸੀ। ਉਸ ਨੇ ਆਪਣੇ ਪੱਕੇ ਗਾਹਕ ਲਗਾਏ ਹੋਏ ਸਨ ਜਿਨ੍ਹਾਂ ਨੂੰ ਉਹ ਕਾਫੀ ਸਮੇਂ ਤੋਂ ਨਸ਼ੀਲੀਆਂ ਗੋਲੀਆਂ ਵੇਚਣ ਦਾ ਧੰਦਾ ਕਰਦਾ ਆ ਰਿਹਾ ਹੈ।
ਮੁਲਜ਼ਮ ਵਿਜੇ ਉਰਫ਼ ਬੱਬਲੂ ਨੇ ਪੁੱਛਗਿੱਛ ਵਿੱਚ ਦੱਸਿਆ ਕਿ ਉਹ ਇਲੈਕਟ੍ਰੀਸਨ ਦਾ ਕੰਮ ਕਰਦਾ ਹੈ ਅਤੇ ਆਪਣੇ ਸਾਥੀ ਅਮਿਤ ਕੁਮਾਰ ਨਾਲ ਮਿਲਕੇ ਕਾਫ਼ੀ ਸਮੇਂ ਤੋਂ ਨਸ਼ੀਲੀਆਂ ਗੋਲੀਆ ਵੇਚਣ ਦਾ ਧੰਦਾ ਕਰਦਾ ਆ ਰਿਹਾ ਹੈ। ਮੁਲਜ਼ਮਾਂ ਨੇ ਇਹ ਵੀ ਦੱਸਿਆ ਕਿ ਉਹ ਨਸ਼ੀਲੀਆਂ ਗੋਲੀਆ ਸੈਕਟਰ-29 ਚੰਡੀਗੜ੍ਹ ਤੋਂ ਕਿਸੇ ਵਿਅਕਤੀ ਕੋਲੋਂ ਸਸਤੇ ਰੇਟ ’ਤੇ ਲੈ ਕੇ ਮੁਹਾਲੀ, ਖਰੜ ਅਤੇ ਕੁਰਾਲੀ ਇਲਾਕੇ ਵਿੱਚ ਦੱੁਗਣੇ ਭਾਅ ’ਤੇ ਵੇਚਦੇ ਹਨ। ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਦੋ ਦਿਨ ਪੁਲੀਸ ਰਿਮਾਂਡ ਹਾਸਲ ਕੀਤਾ ਗਿਆ ਹੈ।

Load More Related Articles
Load More By Nabaz-e-Punjab
Load More In Awareness/Campaigns

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…