ਸ਼ਹੀਦ ਭਗਤ ਸਿੰਘ ਦੇ ਭਤੀਜੇ ਅਭੈ ਸਿੰਘ ਸੰਧੂ ਨੂੰ ਵੱਖ-ਵੱਖ ਆਗੂਆਂ ਵੱਲੋਂ ਸ਼ਰਧਾਂਜਲੀ ਭੇਟ

ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਹੋਈ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਮਈ:
ਦੇਸ਼ ਤੇ ਕੌਮ ਦੇ ਮਹਾਨ ਸ਼ਹੀਦ ਭਗਤ ਸਿੰਘ ਦੇ ਭਤੀਜੇ ਅਭੈ ਸਿੰਘ ਸੰਧੂ ਜਿਨ੍ਹਾਂ ਦੀ ਬੀਤੀ 14 ਮਈ ਨੂੰ ਕਰੋਨਾ ਨਾਲ ਮੌਤ ਹੋ ਗਈ ਸੀ। ਉਨ੍ਹਾਂ ਨਮਿੱਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਅੱਜ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਹੋਇਆ। ਵੈਰਾਗਮਈ ਕੀਰਤਨ ਤੋਂ ਬਾਅਦ ਸ਼ਰਧਾਂਜਲੀ ਭੇਟ ਕੀਤੀ ਗਈ। ਜਿੱਥੇ ਕਰੋਨਾ ਮਹਾਮਾਰੀ ਦੀਆਂ ਪਾਬੰਦੀਆਂ ਦੇ ਬਾਵਜੂਦ ਵੱਡੀ ਗਿਣਤੀ ਵਿੱਚ ਜੁਟੇ ਲੋਕ ਅਤੇ ਰਾਜਸੀ ਆਗੂ।

ਇਸ ਮੌਕੇ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ, ਸੰਯੁਕਤ ਕਿਸਾਨ ਮੋਰਚਾ ਦੇ ਕੌਮੀ ਆਗੂ ਰਾਕੇਸ਼ ਟਿਕੈਤ, ਪੰਜਾਬ ਮੰਡੀ ਬੋਰਡ ਦੇ ਡਾਇਰੈਕਟਰ ਤੇ ਜੱਟ ਮਹਾਂ ਸਭਾ ਚੰਡੀਗੜ੍ਹ ਦੇ ਪ੍ਰਧਾਨ ਰਜਿੰਦਰ ਸਿੰਘ ਬਡਹੇੜੀ, ਪ੍ਰੋ. ਮੇਹਰ ਸਿੰਘ ਮੱਲ੍ਹੀ, ਕਿਸਾਨ ਆਗੂ ਨਛੱਤਰ ਸਿੰਘ ਬੈਦਵਾਨ, ਸਾਬਕਾ ਪ੍ਰਧਾਨ ਗੁਰਮੀਤ ਸਿੰਘ ਸੋਹਾਣਾ, ਕਾਂਗਰਸ ਆਗੂ ਸਤਵਿੰਦਰ ਸਿੰਘ ਚੈੜੀਆਂ, ਅਕਾਲੀ ਦਲ ਦੇ ਬਲਾਕ ਸਮਿਤੀ ਮੈਂਬਰ ਅਵਤਾਰ ਸਿੰਘ ਮੌਲੀ ਬੈਦਵਾਨ, ਸਾਬਕਾ ਕੌਂਸਲਰ ਕਮਲਜੀਤ ਕੌਰ, ਨੰਬਰਦਾਰ ਹਰਸੰਗਤ ਸਿੰਘ ਸਮੇਤ ਅਭੈ ਸੰਧੂ ਦੀ ਪਤਨੀ ਅਤੇ ਬੇਟੀ ਅਤੇ ਹੋਰ ਨਜ਼ਦੀਕੀ ਰਿਸ਼ਤੇਦਾਰ ਅਤੇ ਹੋਰ ਉੱਘੀਆਂ ਸ਼ਖ਼ਸੀਅਤਾਂ ਨੇ ਹਾਜ਼ਰੀ ਭਰੀ।
ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਅਭੈ ਸੰਧੂ ਪਰਿਵਾਰ ਨਾਲ ਉਨ੍ਹਾਂ ਦੇ ਗੂੜੇ੍ਹ ਸਬੰਧ ਹਨ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਦੀ ਸ਼ਹਾਦਤ ਤੋਂ ਬਾਅਦ ਉਸ (ਟਿਕੈਤ) ਦੀ ਮਾਤਾ ਨੇ ਉਸ ਨੂੰ ਸਮਾਜ ਸੇਵਾ ਲਈ ਪ੍ਰੇਰਦਿਆਂ ਕਿਹਾ ਸੀ ਕਿ ਸ਼ਹੀਦ ਭਗਤ ਸਿੰਘ ਨੂੰ ਇਹੀ ਸੱਚੀ ਸ਼ਰਧਾਂਜਲੀ ਹੋਵੇਗੀ ਕਿ ਉਹ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਰਹਿਣ। ਉਸ ਦਿਨ ਤੋਂ ਬਾਅਦ ਉਸ ਨੇ ਕਦੇ ਪਿੱਛੇ ਮੁੜ ਕੇ ਨਹੀਂ ਦੇਖਿਆ ਅਤੇ ਲੋੜਵੰਦਾਂ ਦੀ ਸੇਵਾ ਵਿੱਚ ਜੁੱਟ ਗਏ। ਹੁਣ ਕਿਸਾਨ ਮੋਰਚੇ ਵਿੱਚ ਹੱਕ ਸੱਚ ਦੀ ਲੜਾਈ ਲਈ ਡਟੇ ਹੋਏ ਹਨ। ਅਭੈ ਸੰਧੂ ਦੇ ਪਰਿਵਾਰ ਵੱਲੋਂ ਪ੍ਰੋ. ਜਗਮੋਹਨ ਸਿੰਘ ਨੇ ਸਾਰਿਆਂ ਦਾ ਧੰਨਵਾਦ ਕੀਤਾ। ਮੰਚ ਸੰਚਾਲਨ ਹਰਬੀਰ ਸਿੰਘ ਢੀਂਡਸਾ ਨੇ ਕੀਤਾ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਿਆ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…