ਪੰਜਾਬ ਸਰਕਾਰ ਸਾਰੇ ਵਰਗ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ: ਬਲਬੀਰ ਸਿੱਧੂ

ਬਲਬੀਰ ਸਿੱਧੂ ਨੇ ਮੁਸਲਿਮ ਵੈਲਫੇਅਰ ਕਮੇਟੀ ਸਨੇਟਾ ਨੂੰ ਗਰਾਂਟ ਦਾ ਚੈੱਕ ਦਿੱਤਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਮਈ:
ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਮੁਸਲਿਮ ਵੈਲਫੇਅਰ ਕਮੇਟੀ ਸਨੇਟਾ ਨੂੰ ਵਿੱਤੀ ਸਹਾਇਤਾ ਵਜੋਂ 51 ਹਜ਼ਾਰ ਰੁਪਏ ਦੀ ਗਰਾਂਟ ਦਾ ਚੈੱਕ ਦਿੱਤਾ। ਉਨ੍ਹਾਂ ਕਿਹਾ ਕਿ ਇਹ ਕਮੇਟੀ ਮੁਸਲਿਮ ਭਾਈਚਾਰੇ ਦੇ ਲੋਕਾਂ ਦੀ ਭਲਾਈ ਅਤੇ ਹੋਰ ਵਿਕਾਸ ਗਤੀਵਿਧੀਆਂ ਲਈ ਲੰਮੇ ਸਮੇਂ ਤੋਂ ਵਧੀਆ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਾਰੇ ਵਰਗਾਂ ਦੀ ਭਲਾਈ ਅਤੇ ਤਰੱਕੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੁਸਲਿਮ ਭਰਾਵਾਂ ਨੇ ਦੇਸ਼ ਅਤੇ ਸਮਾਜ ਦੀ ਤਰੱਕੀ ਵਿੱਚ ਹਮੇਸ਼ਾ ਵੱਧ-ਚੜ੍ਹ ਕੇ ਯੋਗਦਾਨ ਪਾਇਆ ਹੈ। ਇਸ ਮੌਕੇ ਕੂਮਮਾ ਰੀਕਾਰਡ ਕੰਪਨੀ ਦੇ ਮਾਲਕ ਕਰਮਜੀਤ ਸਿੰਘ ਦਿਉਲ ਨੇ ਕਿਹਾ ਕਿ ਸਿਹਤ ਮੰਤਰੀ ਮੁਹਾਲੀ ਹਲਕੇ ਵਿੱਚ ਹਰ ਵਰਗ ਦਾ ਪੂਰਾ ਖ਼ਿਆਲ ਰੱਖ ਰਹੇ ਹਨ ਅਤੇ ਕਦੇ ਵੀ ਕਮਿਊਨਿਟੀ ਅਤੇ ਸਮਾਜਿਕ ਗਤੀਵਿਧੀਆਂ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ।
ਇਸ ਮੌਕੇ ਮੁਸਲਿਮ ਵੈਲਫੇਅਰ ਕਮੇਟੀ ਦੇ ਪ੍ਰਧਾਨ ਰੌਸ਼ਨ ਅਲੀ ਨੇ ਕਿਹਾ ਕਿ ਸਿਹਤ ਮੰਤਰੀ ਨੇ ਮੁਸਲਮਾਨਾਂ ਦੀ ਭਲਾਈ ਅਤੇ ਹੋਰ ਗਤੀਵਿਧੀਆਂ ਲਈ ਉਨ੍ਹਾਂ ਨੂੰ ਪਹਿਲਾਂ ਵੀ ਮਾਲੀ ਇਮਦਾਦ ਦਿੱਤੀ ਗਈ ਹੈ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ, ਜ਼ਿਲ੍ਹਾ ਕਾਂਗਰਸ ਘੱਟ-ਗਿਣਤੀ ਵਿੰਗ ਦੇ ਚੇਅਰਮੈਨ ਡਾ.ਅਨਵਰ ਹੁਸੈਨ, ਕੈਸ਼ੀਅਰ ਸੱਯਦ ਅਹਿਲਕਾਰ, ਕਾਕਾ ਖਾਨ ਪੰਚ, ਬਿੱਟੂ ਖਾਨ, ਪਲਵਾਨ ਮੁਹੰਮਦ ਸਲੀਮ, ਨਵਾਬ ਅਲੀ ਸਨੇਟਾ, ਕਰਮਜੀਤ ਸਿੰਘ ਦਿਉਲ ਆਦਿ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਸੜਕਾਂ ’ਤੇ ਰੁਲ ਰਿਹੈ ਪੰਜਾਬ ਦਾ ਭਵਿੱਖ ਨੌਜਵਾਨ ਵਰਗ, PSSSB ਬੋਰਡ ਦੇ ਬਾਹਰ ਰੋਸ ਮੁਜ਼ਾਹਰਾ

ਸੜਕਾਂ ’ਤੇ ਰੁਲ ਰਿਹੈ ਪੰਜਾਬ ਦਾ ਭਵਿੱਖ ਨੌਜਵਾਨ ਵਰਗ, PSSSB ਬੋਰਡ ਦੇ ਬਾਹਰ ਰੋਸ ਮੁਜ਼ਾਹਰਾ ਸੀਨੀਅਰ ਸਹਾਇਕ-…