Share on Facebook Share on Twitter Share on Google+ Share on Pinterest Share on Linkedin ਜ਼ਿਲ੍ਹਾ ਪ੍ਰਸ਼ਾਸਨ ਤੇ ਰੈੱਡ ਕਰਾਸ ਸੁਸਾਇਟੀ ਵੱਲੋਂ ਸਾਂਝੇ ਤੌਰ ’ਤੇ ਆਕਸੀਜਨ ਕੰਸਨਟ੍ਰੇਟਰ ਬੈਂਕ ਦੀ ਸਥਾਪਨਾ ਕਿਰਾਏ ’ਤੇ ਆਕਸੀਜਨ ਕੰਸਨਟ੍ਰੇਟਰ ਲਈ 0172-2219526, 94174-95806 ’ਤੇ ਕੀਤਾ ਜਾ ਸਕਦੈ ਸੰਪਰਕ ਡਾਕਟਰ ਦੀ ਪਰਚੀ, ਸਵੈ ਘੋਸ਼ਣਾ ਪੱਤਰ ਤੇ ਅੰਡਰਟੇਕਿੰਗ ਦੇ ਕੇ ਪ੍ਰਾਪਤ ਕੀਤਾ ਜਾ ਸਕਦਾ ਹੈ ਆਕਸੀਜਨ ਕੰਸਨਟ੍ਰੇਟਰ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਮਈ: ਕੋਵਿਡ-19 ਦੀ ਬੀਮਾਰੀ ਦੇ ਕੇਸਾਂ ਵਿੱਚ ਵਾਧਾ ਹੋਣਾ ਸ਼ੁਰੂ ਹੋ ਗਿਆ ਹੈ। ਇਸ ਬਿਮਾਰੀ ਤੋਂ ਪ੍ਰਭਾਵਿਤ ਮਰੀਜ਼ਾਂ ਨੂੰ ਮੈਡੀਕਲ ਆਕਸੀਜਨ ਦੀ ਜ਼ਰੂਰਤ ਪੈਂਦੀ ਹੈ। ਕੋਵਿਡ ਤੋਂ ਪ੍ਰਭਾਵਿਤ ਮਰੀਜ਼ਾਂ ਨੂੰ ਆਕਸੀਜਨ ਮੁਹੱਈਆ ਕਰਵਾਉਣ ਲਈ ਅਤੇ ਆਮ ਜਨਤਾ ਦੇ ਹਿੱਤ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਅਤੇ ਰੈੱਡ ਕਰਾਸ ਸੁਸਾਇਟੀ ਵੱਲੋਂ ਸਾਂਝਾ ਉਪਰਾਲਾ ਕਰਦੇ ਹੋਏ ਆਕਸੀਜਨ ਕੰਸਨਟ੍ਰੇਟਰ ਬੈਂਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੈਕਟਰ-76 ਦੀ ਬਿਲਡਿੰਗ ਦੇ ਕਮਰਾ ਨੰਬਰ 308 ਦੂਜੀ ਮੰਜ਼ਲ ਵਿਖੇ ਸਥਾਪਨਾ ਕੀਤੀ ਗਈ ਹੈ। ਇਹ ਜਾਣਕਾਰੀ ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦਿੱਤੀ। ਉਨ੍ਹਾਂ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਬੈਂਕ ਦੇ ਨੋਡਲ ਅਫ਼ਸਰ ਦੀਪਾਂਕਰ ਗਰਗ (ਸਿਖਲਾਈ ਅਧੀਨ) ਹੋਣਗੇ ਅਤੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਬਣਦਾ ਸਹਿਯੋਗ ਦੇਣ। ਉਨ੍ਹਾਂ ਕਿਹਾ ਇਹ ਨੋਡਲ ਅਫ਼ਸਰ ਸੀ.ਐਸ.ਆਰ ਤਹਿਤ ਜਿਹੜੇ ਵੀ ਆਕਸੀਜਨ ਕੰਸਨਟ੍ਰੇਟਰ ਇਸ ਜ਼ਿਲ੍ਹੇ ਵਿੱਚ ਪ੍ਰਾਪਤ ਹੋਏ ਹਨ, ਉਨ੍ਹਾਂ ਦਾ ਸਾਰਾ ਰਿਕਾਰਡ ਰੱਖਣਗੇ। ਉਨ੍ਹਾਂ ਕਿਹਾ ਕੋਵਿਡ ਤੋਂ ਪ੍ਰਭਾਵਿਤ ਵਿਅਕਤੀ ਜੋ ਕਿ ਇਲਾਜ ਉਪਰੰਤ ਘਰ ਵਿੱਚ ਇਕਾਂਤਵਾਸ ਕੀਤੇ ਗਏ ਹਨ, ਉਨ੍ਹਾਂ ਦੇ ਵਰਤੋਂ ਲਈ ਕਿਰਾਏ ਤੇ ਆਕਸੀਜਨ ਕੰਸਨਟ੍ਰੇਟਰ ਨੂੰ ਪ੍ਰਾਪਤ ਕਰਨ ਲਈ 0172-2219526 ਅਤੇ ਮੋਹਨ ਲਾਲ ਸਿੰਗਲਾ, ਸੀਨੀਅਰ ਸਹਾਇਕ, ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਮੋਬਾਈਲ ਨੰਬਰ 94174-95806 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਆਕਸੀਜਨ ਕੰਸਨਟ੍ਰੇਟਰ ਵਾਪਸ ਮੋੜੇ ਜਾਣ ਦੇ ਅਧਾਰ ਤੇ 15 ਦਿਨਾਂ ਲਈ ਦਿੱਤਾ ਜਾਵੇਗਾ। ਇਸ ਮਸ਼ੀਨ ਨੂੰ ਪ੍ਰਾਪਤ ਕਰਨ ਲਈ 5 ਹਜ਼ਾਰ ਰੁਪਏ ਦੀ ਮੋੜਨਯੋਗ ਸਕਿਉਰਿਟੀ ਜ਼ਿਲ੍ਹਾ ਰੈੱਡ ਕਰਾਸ ਪਾਸ ਕੈਸ਼/ਆਨਲਾਈਨ/ ਬੈਂਕ ਟਰਾਂਸਫ਼ਰ ਜਮ੍ਹਾ ਕਰਵਾਉਣੀ ਹੋਵੇਗੀ। ਮਰੀਜ਼ ਦੇ ਵਾਰਸ ਵੱਲੋਂ ਇਲਾਜ ਉਪਰੰਤ ਡਾਕਟਰ ਦੁਆਰਾ ਜਾਰੀ ਕੀਤੀ ਗਈ ਪ੍ਰੀਸਕੀਪਸ਼ਨ ਸਲਿੱਪ ਜਿਸ ਵਿੱਚ ਕੰਸਨਟ੍ਰੇਟਰ ਦੀ ਲੋੜ ਸਬੰਧੀ ਲਿਖਿਆ ਗਿਆ ਹੋਵੇ ਦੀ ਕਾਪੀ ਸਮੇਤ ਸਵੈ ਘੋਸ਼ਣਾ (ਪਲੇਨ ਪੇਪਰ ਤੇ) ਦੇਣਾ ਹੋਵੇਗਾ। ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਆਪਣੇ ਦੋ ਕਰਮਚਾਰੀਆਂ ਦੀ ਡਿਊਟੀ ਲਗਾਉਣਗੇ ਅਤੇ ਇਹ ਕਰਮਚਾਰੀ ਇਸ ਮਸ਼ੀਨ ਨੂੰ ਪ੍ਰਾਪਤ ਕਰਨ ਵਾਲੇ ਵਿਅਕਤੀ ਨੂੰ ਚਲਾਉਣ ਦੀ ਟਰੇਨਿੰਗ ਦੇਣਗੇ ਅਤੇ ਟਰੇਨਿੰਗ ਦੇਣ ਉਪਰੰਤ ਮਸ਼ੀਨ ਪ੍ਰਾਪਤ ਕਰਨ ਵਾਲੇ ਤੋਂ ਅੰਡਰਟੇਕਿੰਗ ਪ੍ਰਾਪਤ ਕਰਨਗੇ ਕਿ ਉਸ ਨੇ ਇਸ ਮਸ਼ੀਨ ਨੂੰ ਚਲਾਉਣ ਦੀ ਪੂਰੀ ਜਾਣਕਾਰੀ ਪ੍ਰਾਪਤ ਕਰ ਲਈ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ