nabaz-e-punjab.com

ਜਗਰਾਓਂ ਗੋਲੀ ਕਾਂਡ: ਏਐਸਆਈਜ਼ ਹੱਤਿਆ ਮਾਮਲੇ ’ਚ ਗੈਂਗਸਟਰ ਤੇ ਨਸ਼ਾ ਤਸਕਰ ਜੈਪਾਲ ਭੁੱਲਰ ਦੇ ਦੋ ਸਾਥੀ ਗਿ੍ਰਫ਼ਤਾਰ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ, 29 ਮਈ:
ਪੰਜਾਬ ਪੁਲਿਸ ਨੇ 15 ਮਈ ਨੂੰ ਜਗਰਾਉਂ ਦੀ ਅਨਾਜ ਮੰਡੀ ਵਿਖੇ ਸੀਆਈਏ ਦੇ ਸਹਾਇਕ ਸਬ ਇੰਸਪੈਕਟਰਾਂ (ਏਐਸਆਈਜ਼) ਭਗਵਾਨ ਸਿੰਘ ਅਤੇ ਦਲਵਿੰਦਰਜੀਤ ਸਿੰਘ ਦੀ ਗੋਲੀਆਂ ਮਾਰ ਕੇ ਹੱਤਿਆ ਕਰਨ ਦੇ ਮਾਮਲੇ ਵਿੱਚ ਦੋ ਮੁੱਖ ਦੋਸ਼ੀਆਂ ਨੂੰ ਗਿ੍ਰਫਤਾਰ ਕੀਤਾ ਹੈ। ਸ਼ੱਕੀ ਵਿਅਕਤੀਆਂ ਬਲਜਿੰਦਰ ਸਿੰਘ ਉਰਫ ਬੱਬੀ ਜੋ ਕਿ ਪਿੰਡ ਮਾਹਲਾ ਖੁਰਦ, ਮੋਗਾ ਦਾ ਵਸਨੀਕ ਹੈ ਅਤੇ ਦਰਸ਼ਨ ਸਿੰਘ ਜੋ ਕਿ ਜ਼ਿਲਾ ਲੁਧਿਆਣਾ ਦੇ ਪਿੰਡ ਸਹੌਲੀ ਦਾ ਵਸਨੀਕ ਹੈ, ਜਿਨਾਂ ਦੇ ਸਿਰ ’ਤੇ ਦੋ-ਦੋ ਲੱਖ ਰੁਪਏ ਦਾ ਇਨਾਮ ਰੱਖਿਆ ਗਿਆ ਸੀ, ਗੈਂਗਸਟਰ ਅਤੇ ਨਸ਼ਾ ਤਸਕਰ ਜੈਪਾਲ ਭੁੱਲਰ ਦੇ ਸਾਥੀ ਹਨ ਜ਼ਿਨਾਂ ਨੂੰ ਸ਼ੁੱਕਰਵਾਰ ਦੀ ਸ਼ਾਮ ਗਵਾਲੀਅਰ (ਐਮ.ਪੀ) ਦੇ ਡਾਬਰਾ ਤੋਂ ਕਾਬੂ ਕੀਤਾ ਗਿਆ। ਉਨਾਂ ਦਾ ਇਕ ਹੋਰ ਸਾਥੀ ਹਰਚਰਨ ਸਿੰਘ, ਜਿਸ ਨੇ ਉਨਾਂ ਨੂੰ ਕਥਿਤ ਤੌਰ ’ਤੇ ਪਨਾਹ ਦਿੱਤੀ ਸੀ, ਨੂੰ ਵੀ ਗਿ੍ਰਫਤਾਰ ਕਰ ਲਿਆ ਗਿਆ ਹੈ।
ਡੀ.ਜੀ.ਪੀ, ਪੰਜਾਬ ਦਿਨਕਰ ਗੁਪਤਾ ਵੱਲੋਂ ਜਾਂਚ ਦੇ ਵੇਰਵੇ ਦਿੰਦਿਆਂ ਦੱਸਿਆ ਗਿਆ ਕਿ ਸ਼ੱਕੀ ਵਿਅਕਤੀਆਂ ਦੀ ਮੁੱਢਲੀ ਪੁੱਛਗਿੱਛ ਤੋਂ ਪਤਾ ਲੱਗਿਆ ਹੈ ਕਿ ਘਟਨਾ ਵਾਲੇ ਦਿਨ ਜੈਪਾਲ ਅਤੇ ਜੱਸੀ ਨੂੰ ਸੂਬੇ ਤੋਂ ਬਾਹਰ ਸੁਰੱਖਿਅਤ ਕਿਸੇ ਟਿਕਾਣੇ ’ਤੇ ਲਿਜਾਣ ਲਈ ਬਲਜਿੰਦਰ ਜਗਰਾਓਂ ਦੀ ਅਨਾਜ ਮੰਡੀ ਵਿੱਚ ਆਪਣੇ ਕੈਂਟਰ ’ਤੇ ਆਇਆ ਜਿੱਥੇ ਦਰਸ਼ਨ ਉਕਤ ਗੈਂਗਸਟਰ ਅਤੇ ਉਸਦੇ ਸਾਥੀ ਲਈ ਕੁਝ ਕੱਪੜੇ ਲੈ ਕੇ ਆਇਆ। ਸ੍ਰੀ ਗੁਪਤਾ ਨੇ ਦੱਸਿਆ ਕਿ ਸੀ.ਆਈ.ਏ. ਦੇੇ ਦੋ ਏਐਸਆਈਜ਼ ਜੋ ਉਸ ਵੇਲੇ ਡਿਊਟੀ ’ਤੇ ਸਨ, ਨੂੰ ਕੈਂਟਰ ਗੱਡੀ ਵਿੱਚ ਨਸ਼ੀਲੇ ਪਦਾਰਥ ਵੇਖ ਕੇ ਸ਼ੱਕ ਹੋਇਆ ਅਤੇ ਉਨਾਂ ਨੇ ਡਰਾਇਵਰ ਨੂੰ ਰੋਕਣ ਦੀ ਕੋਸ਼ਿਸ਼ ਕੀਤੀ।
ਉਨਾਂ ਅੱਗੇ ਦੱਸਿਆ ਕਿ ਜਦੋਂ ਦੋਸ਼ੀਆਂ ਨੂੰ ਪੁਲਿਸ ਨੇ ਘੇਰਾ ਪਾ ਲਿਆ ਤਾਂ ਦਰਸ਼ਨ ਨੇ ਆਪਣੀ 0.32 ਪਿਸਤੌਲ ਤੋਂ ਏਐਸਆਈਜ਼ ’ਤੇ ਗੋਲੀਆਂ ਚਲਾ ਦਿੱਤੀਆਂ ਅਤੇ ਬਾਅਦ ਵਿਚ ਜੈਪਾਲ ਅਤੇ ਜੱਸੀ ਨਾਲ ਆਈ-10 ਹੰਡਈ ਕਾਰ ਵਿਚ ਮੌਕੇ ’ਤੋਂ ਫਰਾਰ ਹੋ ਗਿਆ। ਬੱਬੀ ਕੈਂਟਰ ਗੱਡੀ ਵਿੱਚ ਘਟਨਾ ਸਥਾਨ ਤੋਂ ਫਰਾਰ ਹੋ ਗਿਆ ਅਤੇ ਅੱਗੇ ਕੁਝ ਦੂਰੀ ’ਤੇ ਜਾ ਕੇ ਆਪਣੇ ਸਾਥੀਆਂ ਨਾਲ ਰਲ ਗਿਆ ਅਤੇ ਫਿਰ ਸਾਰੇ ਦੋਸ਼ੀ ਹਰਿਆਣਾ ਅਤੇ ਰਾਜਸਥਾਨ ਵੱਲ ਨੂੰ ਨਿਕਲ ਗਏ।
ਡੀ.ਜੀਪੀ. ਨੇ ਦੱਸਿਆ ਕਿ ਪੜਤਾਲ ਦੌਰਾਨ ਖੁਫੀਆ ਜਾਣਕਾਰੀ ਮਿਲੀ ਸੀ ਕਿ ਸ਼ੱਕੀ ਵਿਅਕਤੀ ਮੱਧ ਪ੍ਰਦੇਸ ਦੇ ਗਵਾਲੀਅਰ ਅਤੇ ਆਸ-ਪਾਸ ਦੇ ਇਲਾਕੇ ਵਿੱਚ ਲੁਕੇ ਹੋ ਸਕਦੇ ਹਨ। ਇੰਸਪੈਕਟਰ ਪੁਸਪਿੰਦਰ ਸਿੰਘ ਦੀ ਅਗਵਾਈ ਹੇਠ ਸੰਗਠਿਤ ਅਪਰਾਧ ਰੋਕੂ ਇਕਾਈ (ਓ.ਸੀ.ਸੀ.ਯੂ.) ਦੀ ਇੱਕ ਟੀਮ ਨੂੰ ਅਗਲੇਰੀ ਜਾਂਚ-ਪੜਤਾਲ ਲਈ ਤੁਰੰਤ ਮੱਧ ਪ੍ਰਦੇਸ਼ ਭੇਜਿਆ ਗਿਆ। ਉਨਾਂ ਦੱਸਿਆ ਕਿ ਕੁਝ ਦਿਨਾਂ ਦੀ ਮੁਸ਼ੱਕਤ ਤੋਂ ਬਾਅਦ, ਓ.ਸੀ.ਸੀ.ਯੂ ਦੀ ਟੀਮ ਸੱਕੀ ਵਿਅਕਤੀਆਂ ਦਾ ਪਤਾ ਲਗਾਉਣ ਵਿੱਚ ਸਫ਼ਲ ਰਹੀ ਅਤੇ ਉਨਾਂ ਨੂੰ ਬੀਤੀ ਸ਼ਾਮ ਗਵਾਲੀਅਰ ਨੇੜੇ ਡਾਬਰਾ ਰੇਲਵੇ ਸਟੇਸ਼ਨ ਦੇ ਪਲੇਟਫਾਰਮ ਤੋਂ ਗਿ੍ਰਫਤਾਰ ਕਰ ਲਿਆ ਗਿਆ। ਸ੍ਰੀ ਗੁਪਤਾ ਨੇ ਦੱਸਿਆ ਕਿ ਸ਼ੱਕੀ ਵਿਅਕਤੀ ਰੇਲਗੱਡੀ ਵਿੱਚ ਮਹਾਰਾਸ਼ਟਰ ਜਾਣ ਦੀ ਯੋਜਨਾ ਬਣਾ ਰਹੇ ਸਨ।
ਗੁਪਤਾ ਨੇ ਕਿਹਾ ਕਿ ਗਿ੍ਰਫਤਾਰ ਕੀਤੇ ਗਏ ਦੋਵੇਂ ਵਿਅਕਤੀਆਂ ਦਾ ਪੁਰਾਣਾ ਅਪਰਾਧਕ ਰਿਕਾਰਡ ਹੈ ਅਤੇ ਦੋਵਾਂ ਨੂੰ ਪਹਿਲਾਂ ਵੀ ਦੋ ਵੱਖ-ਵੱਖ ਕਤਲ ਦੇ ਮਾਮਲਿਆਂ ਵਿੱਚ ਦੋਸੀ ਠਹਿਰਾਇਆ ਗਿਆ ਸੀ। ਦਰਅਸਲ ਉਹ ਜੇਲ ਵਿੱਚ ਸਜ਼ਾ ਭੁਗਤਣ ਦੌਰਾਨ ਇੱਕ ਦੂਜੇ ਦੇ ਸੰਪਰਕ ਵਿੱਚ ਆਏ ਸਨ। ਜਦੋਂ ਕਿ ਦਰਸ਼ਨ ਨੂੰ ਆਪਣੀ ਸਜ਼ਾ ਦੌਰਾਨ ਛੋਟ ਮਿਲ ਗਈ ਸੀ ਓਥੇ ਹੀ ਬਲਜਿੰਦਰ ਸਿੰਘ ਨੂੰ ਸੈਸ਼ਨ ਕੋਰਟ, ਮੋਗਾ ਦੁਆਰਾ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਹਾਈ ਕੋਰਟ ਤੋਂ ਜ਼ਮਾਨਤ ਮਿਲ ਗਈ ਸੀ। ਦਰਸਨ ਦੇ ਖਿਲਾਫ ਕਥਿਤ ਤੌਰ ’ਤੇ ਦੋ ਹੋਰ ਅਪਰਾਧਿਕ ਮਾਮਲੇ ਦਰਜ ਹਨ ਅਤੇ ਹਾਲ ਹੀ ਵਿਚ ਉਹ ਅਫੀਮ ਦੀ ਤਸਕਰੀ ਵਿਚ ਵੀ ਸਾਮਲ ਪਾਇਆ ਗਿਆ ਸੀ।
ਡੀਜੀਪੀ ਨੇ ਕਿਹਾ ਕਿ ਜੈਪਾਲ ਭੁੱਲਰ ਉਨਾਂ ਕੁਝ ਗੈਂਗਸਟਰਾਂ ਵਿੱਚੋਂ ਇੱਕ ਹੈ, ਜੋ ਹੁਣ ਤੱਕ ਗਿ੍ਰਫ਼ਤਾਰੀ ਤੋਂ ਬਚੇ ਹੋਏ ਹਨ। ਹਾਲਾਂਕਿ ਉਸ ਦੇ ਕਰੀਬੀ ਸਾਥੀ ਗੈਵੀ ਜਿਸਦੇ ਉਹ ਜ਼ਿਆਦਾ ਸਮੇਂ ਤੱਕ ਨਾਲ ਰਿਹਾ, ਨੂੰ ਪਿਛਲੇ ਮਹੀਨੇ ਪੰਜਾਬ ਪੁਲਿਸ ਨੇ ਜਮਸੇਦਪੁਰ ਤੋਂ ਗਿ੍ਰਫਤਾਰ ਕਰ ਲਿਆ ਸੀ। ਗੈਵੀ ਜਲੰਧਰ ਜ਼ਿਲੇ ਵਿੱਚ 11 ਕਿਲੋ ਹੈਰੋਇਨ ਦੀ ਬਰਾਮਦਗੀ ਦੇੇ ਮਾਮਲੇ ਵਿੱਚ ਲੋੜੀਂਦਾ ਸੀ।
ਜੈਪਾਲ ਅਤੇ ਗੈਵੀ ਦੋਵਾਂ ਦੇ ਪਾਕਿਸਤਾਨ ਅਤੇ ਜੰਮੂ ਅਧਾਰਤ ਨਸਾ ਤਸਕਰਾਂ ਨਾਲ ਨਜ਼ਦੀਕੀ ਸਬੰਧ ਹਨ। ਉਨਾਂ ਦਾ ਇਕ ਹੋਰ ਸਾਥੀ ਜਸਪ੍ਰੀਤ ਉਰਫ ਜੱਸੀ, ਜੋ ਜਗਰਾਉਂ ਗੋਲੀਬਾਰੀ ਤੋਂ ਬਾਅਦ ਫਰਾਰ ਹੈ, ਨੂੰ ਪਹਿਲਾਂ ਮੁਹਾਲੀ ਵਿੱਚ ਹੈਰੋਇਨ ਦੀ ਤਸਕਰੀ ਦੇ ਇੱਕ ਕੇਸ ਵਿੱਚ ਗਿ੍ਰਫਤਾਰ ਕੀਤਾ ਗਿਆ ਸੀ ਅਤੇ ਉਹ ਅਗਵਾ ਕਰਨ ਦੇ ਕੇਸ ਵਿੱਚ ਵੀ ਲੋੜੀਂਦਾ ਹੈ।
ਡੀ.ਜੀ.ਪੀ. ਨੇ ਅੱਗੇ ਦੱਸਿਆ ਕਿ ਫਰਾਰ ਸ਼ੱਕੀ ਵਿਅਕਤੀਆਂ ਦੀ ਭਾਲ ਵੱਡੇ ਪੱਧਰ ’ਤੇ ਜਾਰੀ ਹੈ ਅਤੇ ਉਨਾਂ ਨੂੰ ਵਿਸਵਾਸ ਹੈ ਕਿ ਉਨਾਂ ਨੂੰ ਵੀ ਜਲਦ ਹੀ ਗਿ੍ਰਫ਼ਤਾਰ ਕਰ ਲਿਆ ਜਾਵੇਗਾ। ਉਨਾਂ ਦੁਹਰਾਇਆ ਕਿ ਦੋ ਬਹਾਦਰ ਏਐਸਆਈਜ਼ ਦੀ ਕੁਰਬਾਨੀ ਵਿਅਰਥ ਨਹੀਂ ਜਾਵੇਗੀ ਅਤੇ ਪੁਲਿਸ ਫੋਰਸ ਸਾਰੇ ਦੋਸ਼ੀਆਂ ਨੂੰ ਫੜਨ ਲਈ ਵਚਨਬੱਧ ਹੈ। ਉਨਾਂ ਕਿਹਾ ਕਿ ਜੈਪਾਲ ਭੁੱਲਰ ਅਤੇ ਜਸਪ੍ਰੀਤ ਉਰਫ਼ ਜੱਸੀ ਬਾਬਾ ਦੀ ਗਿ੍ਰਫਤਾਰੀ ਲਈ ਕ੍ਰਮਵਾਰ 10 ਲੱਖ ਅਤੇ ਪੰਜ ਲੱਖ ਰੁਪਏ ਦਾ ਇਨਾਮ ਰੱਖਿਆ ਗਿਆ

Load More Related Articles
Load More By Nabaz-e-Punjab
Load More In Awareness/Campaigns

Check Also

ਪਾਵਰਕੌਮ ਟੈਕਨੀਕਲ ਸਰਵਿਸਿਜ਼ ਯੂਨੀਅਨ ਵੱਲੋਂ ਮੁਲਾਜ਼ਮ ਮੰਗਾਂ ਸਬੰਧੀ ਕਨਵੈਂਨਸ਼ਨ

ਪਾਵਰਕੌਮ ਟੈਕਨੀਕਲ ਸਰਵਿਸਿਜ਼ ਯੂਨੀਅਨ ਵੱਲੋਂ ਮੁਲਾਜ਼ਮ ਮੰਗਾਂ ਸਬੰਧੀ ਕਨਵੈਂਨਸ਼ਨ ਨਬਜ਼-ਏ-ਪੰਜਾਬ, ਮੁਹਾਲੀ, 5 ਅਕ…