Share on Facebook Share on Twitter Share on Google+ Share on Pinterest Share on Linkedin ਸੀਵਰੇਜ ਪਾਉਣ ਕਾਰਨ ਪੁੱਟੀ ਮੁੱਖ ਸੜਕ ਦੀ ਮੁੜ ਉਸਾਰੀ ਦਾ ਕੰਮ ਸ਼ੁਰੂ, ਮੇਅਰ ਨੇ ਲਿਆ ਜਾਇਜ਼ਾ ਸੜਕ ਨਿਰਮਾਣ ਦੇ 10 ਕਰੋੜੀ ਪ੍ਰਾਜੈਕਟ ਨੂੰ ਦੋ ਮਹੀਨਿਆਂ ਵਿੱਚ ਮੁਕੰਮਲ ਕਰਨ ਦੇ ਆਦੇਸ਼ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਜੂਨ: ਇੱਥੋਂ ਦੇ ਸੈਕਟਰ-58 ਤੋਂ ਬਾਵਾ ਵਾਈਟ ਹਾਊਸ ਫੇਜ਼-11 ਤੱਕ ਸੀਵਰੇਜ ਦੀ ਨਵੀਂ ਪਾਈਪਲਾਈਨ ਪਾਉਣ ਕਾਰਨ ਪੁੱਟੀ ਮੁਹਾਲੀ ਦੀ ਮੁੱਖ ਸੜਕ ਦੀ ਮੁੜ ਉਸਾਰੀ ਦਾ ਕੰਮ ਅੱਜ ਫੇਜ਼-11 ਤੋਂ ਸ਼ੁਰੂ ਕੀਤਾ ਗਿਆ। ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਮੌਕੇ ’ਤੇ ਪਹੁੰਚ ਕੇ ਸੜਕ ਦੇ ਉਸਾਰੀ ਕੰਮ ਦਾ ਜਾਇਜ਼ਾ ਲਿਆ ਅਤੇ ਠੇਕੇਦਾਰ ਨੂੰ ਹਦਾਇਤ ਕੀਤੀ ਕਿ ਇਹ 10 ਕਰੋੜੀ ਪ੍ਰਾਜੈਕਟ ਦੋ ਮਹੀਨਿਆਂ ਦੇ ਅੰਦਰ ਅੰਦਰ ਮੁਕੰਮਲ ਕੀਤਾ ਜਾਵੇ ਤਾਂ ਜੋ ਬਰਸਾਤ ਦੇ ਦਿਨਾਂ ਵਿੱਚ ਸ਼ਹਿਰ ਵਾਸੀਆਂ ਨੂੰ ਆਵਾਜਾਈ ਸਬੰਧੀ ਕੋਈ ਮੁਸ਼ਕਲ ਪੇਸ਼ ਨਾ ਆਵੇ। ਇਸ ਮੌਕੇ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ ਅਤੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਵੀ ਮੌਜੂਦ ਸਨ। ਇਸ ਮੌਕੇ ਮੇਅਰ ਜੀਤੀ ਸਿੱਧੂ ਨੇ ਕਿਹਾ ਕਿ ਇਸ ਅਤਿ-ਮਹੱਤਵਪੂਰਨ ਪ੍ਰਾਜੈਕਟ ਦੇ ਨੇਪਰੇ ਚੜ੍ਹਨ ਨਾਲ ਲੋਕਾਂ ਨੂੰ ਸੀਵਰੇਜ ਜਾਮ ਦੀ ਸਮੱਸਿਆ ਤੋਂ ਪੱਕਾ ਛੁਟਕਾਰਾ ਮਿਲ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਹਿਰ ਦੀ ਚਾਰ ਦਹਾਕੇ ਪੁਰਾਣੀ ਤਕਨੀਕ ਨਾਲ ਪਾਈ ਸੀਵਰੇਜ ਲਾਈਨ ਥਾਂ-ਥਾਂ ਤੋਂ ਲੀਕੇਜ ਹੁੰਦੀ ਰਹਿੰਦੀ ਸੀ ਅਤੇ ਬਰਸਾਤ ਦੇ ਮੌਸਮ ਵਿੱਚ ਸੀਵਰੇਜ ਦਾ ਪਾਣੀ ਓਵਰਫਲੋ ਕੇ ਬਾਹਰ ਆ ਜਾਂਦਾ ਸੀ। ਜਿਸ ਕਾਰਨ ਸ਼ਹਿਰ ਵਾਸੀਆਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ ਪਰ ਹੁਣ ਅਗਲੇ ਕਰੀਬ 100 ਸਾਲ ਲੋਕਾਂ ਨੂੰ ਸੀਵਰੇਜ ਦੀ ਸਮੱਸਿਆ ਨਹੀਂ ਆਵੇਗੀ। ਮੇਅਰ ਨੇ ਕਿਹਾ ਕਿ ਸੀਵਰੇਜ ਲਾਈਨ ਦਾ ਇਹ ਪ੍ਰਾਜੈਕਟ ਅਮਿਰੁਤ ਸਕੀਮ ਅਧੀਨ ਪਾਸ ਕਰਵਾਇਆ ਗਿਆ ਹੈ। ਜਿਸ ਵਿੱਚ ਨਗਰ ਨਿਗਮ ਦਾ 20 ਫੀਸਦੀ ਖ਼ਰਚਾ ਹੈ ਜਦੋਂਕਿ 30 ਫੀਸਦੀ ਪੰਜਾਬ ਸਰਕਾਰ ਅਤੇ 50 ਫੀਸਦੀ ਕੇਂਦਰ ਸਰਕਾਰ ਖਰਚਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਨਿੱਜੀ ਦਿਲਚਸਪੀ ਸਦਕਾ ਹੀ ਇਹ ਪ੍ਰਾਜੈਕਟ ਸੰਭਵ ਹੋ ਸਕਿਆ ਹੈ। ਮੇਅਰ ਜੀਤੀ ਸਿੱਧੂ ਨੇ ਕਿਹਾ ਕਿ ਸਿਹਤ ਮੰਤਰੀ ਵੱਲੋਂ ਨਗਰ ਨਿਗਮ ਨੂੰ ਭਰੋਸਾ ਦਿਵਾਇਆ ਗਿਆ ਹੈ ਕਿ ਕਿਸੇ ਵੀ ਹਾਲਤ ਵਿੱਚ ਵਿਕਾਸ ਕਾਰਜਾਂ ਵਿੱਚ ਖੜੋਤ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਭਾਵੇਂ ਕਰੋਨਾ ਦੀ ਮਹਾਮਾਰੀ ਕਾਰਨ ਸਮੱਸਿਆਵਾਂ ਖੜ੍ਹੀਆਂ ਹੋਈਆਂ ਤਾਂ ਹਨ ਪਰ ਵਿਕਾਸ ਲਈ ਨਾ ਤਾਂ ਫੰਡਾਂ ਦੀ ਕਮੀ ਆਉਣ ਦਿੱਤੀ ਜਾਵੇਗੀ ਅਤੇ ਨਾ ਹੀ ਵਿਕਾਸ ਦੀ ਗਤੀ ਨੂੰ ਕੋਈ ਪ੍ਰਭਾਵ ਪੈਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁਹਾਲੀ ਦੇ ਸਮੂਹ ਵਿਕਾਸ ਪ੍ਰਾਜੈਕਟਾਂ ਦੀ ਉਹ ਖ਼ੁਦ ਨਜ਼ਰਸਾਨੀ ਕਰ ਰਹੇ ਹਨ ਅਤੇ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਪੂਰੀ ਪਾਰਦਰਸ਼ਤਾ ਨਾਲ ਵਿਕਾਸ ਕੰਮ ਕੀਤੇ ਜਾਣ ਅਤੇ ਕੁਆਲਿਟੀ ਨਾਲ ਕਿਸੇ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾਵੇਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ