Share on Facebook Share on Twitter Share on Google+ Share on Pinterest Share on Linkedin ਡਾ. ਬੀ.ਆਰ. ਅੰਬੇਦਕਰ ਮੈਡੀਕਲ ਕਾਲਜ ਲਈ ਜ਼ਮੀਨ ਦੀ ਲੀਜ਼ ਡੀਡ ’ਤੇ ਹੋਏ ਦਸਖ਼ਤ ਪਿੰਡ ਬਹਿਲੋਲਪੁਰ ਅਤੇ ਜੁਝਾਰ ਨਗਰ ਪੰਚਾਇਤਾਂ ਨੇ ਦਿੱਤਾ 10.4 ਏਕੜ ਜ਼ਮੀਨ ਦਾ ਕਬਜ਼ਾ ਅਤਿ-ਆਧੁਨਿਕ ਬਹੁ ਮੰਜ਼ਲਾ ਇਮਾਰਤ ਦੀ ਕੀਤੀ ਜਾਵੇਗੀ ਉਸਾਰੀ: ਓਪੀ ਸੋਨੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਜੂਨ: ਇੱਥੋਂ ਦੇ ਨਜ਼ਦੀਕੀ ਪਿੰਡ ਬਹਿਲੋਲਪੁਰ ਅਤੇ ਜੁਝਾਰ ਨਗਰ ਦੀਆਂ ਗਰਾਮ ਪੰਚਾਇਤਾਂ ਨੇ ਲੀਜ਼ ਡੀਡ ’ਤੇ ਦਸਖ਼ਤ ਹੋਣ ਉਪਰੰਤ ਅੱਜ ਡਾ. ਬੀ.ਆਰ. ਅੰਬੇਦਕਰ ਮੈਡੀਕਲ ਕਾਲਜ ਮੁਹਾਲੀ ਦੀ ਇਮਾਰਤ ਦੀ ਉਸਾਰੀ ਲਈ 10.4 ਏਕੜ ਜ਼ਮੀਨ ਦਾ ਕਬਜ਼ਾ ਪੰਜਾਬ ਸਰਕਾਰ ਨੂੰ ਸੌਂਪ ਦਿੱਤਾ ਹੈ। ਇਹ ਜਾਣਕਾਰੀ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਓਪੀ. ਸੋਨੀ ਨੇ ਦਿੱਤੀ। ਕਾਫ਼ੀ ਸਮੇਂ ਤੋਂ ਲੰਬਿਤ ਪਏ ਜ਼ਮੀਨ ਕਬਜ਼ੇ ਦੀ ਪ੍ਰਕਿਰਿਆ ਪੂਰੀ ਹੋਣ ਨਾਲ ਹੁਣ ਡਾ. ਬੀ.ਆਰ. ਅੰਬੇਦਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਸ ਜਲਦੀ ਸ਼ੁਰੂ ਹੋਣ ਦੀ ਆਸ ਬੱਝ ਗਈ ਹੈ। ਇਸ ਦਿਸ਼ਾ ਵਿੱਚ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਜ਼ਿਲ੍ਹਾ ਪ੍ਰਸ਼ਾਸਨ ਮੁਹਾਲੀ ਵੱਲੋਂ ਭਰਪੂਰ ਉਪਰਾਲੇ ਕੀਤੇ ਗਏ ਹਨ। ਇਸ ਖੇਤਰ ਵਿੱਚ ਇਕ ਅਕਾਦਮਿਕ ਬਲਾਕ, 4 ਲੈਕਚਰ ਥੀਏਟਰ, ਲੈਬਾਂ, ਲੜਕੇ ਅਤੇ ਲੜਕੀਆਂ ਲਈ ਹੋਸਟਲ, ਫੈਕਲਟੀ ਨਿਵਾਸ ਬਲਾਕ, ਇਕ ਲਾਇਬ੍ਰੇਰੀ, ਇਕ ਕਮਿਊਨਿਟੀ ਸੈਂਟਰ, ਇਨਡੋਰ ਪਲੇਅ ਏਰੀਆ, ਵੱਡਾ ਖੇਡ ਦਾ ਮੈਦਾਨ, ਇਕ ਆਡੀਟੋਰੀਅਮ, ਇਕ ਕੈਫੇਟੇਰੀਆ ਅਤੇ ਇਕ ਅਜਾਇਬ ਘਰ ਜਿਸ ਵਿਚ ਮਨੁੱਖੀ ਸਰੀਰ ਵਿਗਿਆਨ/ਸਿਹਤ ਸਿੱਖਿਆ ਦਾ ਪ੍ਰਦਰਸ਼ਨ ਕੀਤਾ ਜਾਵੇਗਾ।ਅਜਾਇਬ ਘਰ ਨੂੰ ਲੋਕਾਂ ਲਈ ਵੀ ਖੋਲ੍ਹਣ ਦੀ ਤਜਵੀਜ਼ ਹੈ। ਇਸ ਕਾਲਜ ਕੈਂਪਸ ਵਿੱਚ ਇਕ ਬਹੁ-ਪੱਧਰੀ ਪਾਰਕਿੰਗ ਅਤੇ ਸਬਸਟੇਸ਼ਨ ਵਾਲੀ ਇਕ ਏਕੀਕ੍ਰਿਤ ਸੇਵਾਵਾਂ ਵਾਲੀ ਇਮਾਰਤ, ਯੂਜੀ ਟੈਂਕ, ਪੰਪ ਰੂਮ, ਐਚਵੀਏਸੀ ਪਲਾਂਟ ਵੀ ਸ਼ਾਮਲ ਹੋਣਗੇ। ਇਮਾਰਤ ਵਿੱਚ ਰੋਸ਼ਨੀ ਅਤੇ ਹਵਾਦਾਰੀ ਲਈ ਸਿਖਰ ਤੱਕ ਪੌੜੀਆਂ, ਲਿਫਟਾਂ ਅਤੇ ਹੋਰ ਸਹਾਇਕ ਸਹੂਲਤਾਂ ਵਾਲਾ ਸੈਂਟਰਲ ਐਟ੍ਰੀਅਮ ਉਪਲਬਧ ਹੋਵੇਗਾ। ਕਾਲਜ ਕੈਂਪਸ ਪਹੁੰਚ ਸੜਕਾਂ ਦੇ ਜ਼ਰੀਏ ਹਸਪਤਾਲ ਦੀ ਇਮਾਰਤ ਨਾਲ ਜੋੜਿਆ ਜਾਵੇਗਾ। ਇਹ ਨਿਰਮਾਣ ਰਾਸ਼ਟਰੀ ਮੈਡੀਕਲ ਕਮਿਸ਼ਨ ਦੁਆਰਾ ਨਿਰਧਾਰਤ ਜ਼ਰੂਰਤਾਂ ਦੇ ਨਾਲ ਨਾਲ ਰਾਸ਼ਟਰੀ ਬਿਲਡਿੰਗ ਕੋਡ ਅਨੁਸਾਰ ਕੀਤਾ ਜਾਵੇਗਾ। ਇਸ ਕੈਂਪਸ ਦੀ ਚਾਰ ਦੀਵਾਰੀ ਦਾ ਨਿਰਮਾਣ ਜਲਦ ਹੀ ਸ਼ੁਰੂ ਕਰ ਦਿੱਤਾ ਜਾਵੇਗਾ। ਇਸ ਦੌਰਾਨ ਮੈਡੀਕਲ ਕਾਲਜ ਨਾਲ ਜੁੜੇ ਹਸਪਤਾਲ ਵਿੱਚ ਹੋਰ ਬੁਨਿਆਦੀ ਢਾਂਚੇ ਦਾ ਵਾਧਾ ਕੀਤਾ ਜਾਵੇਗਾ। ਡਾ. ਬੀ.ਆਰ. ਅੰਬੇਦਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਸ ਵਿੱਚ ਆਰਥੋਪੀਡਿਕਸ, ਪੀਡਿਆਟਰਿਕਸ, ਓਫਥਾਲਮੋਲੋਜੀ, ਈਐਨਟੀ, ਡਰਮਾ, ਜਨਰਲ ਸਰਜਰੀ, ਆਮ ਮੈਡੀਸਿਨ, ਬਲੱਡ ਬੈਂਕ, ਮੁਰਦਾਘਰ, ਚਿਲਰ ਪਲਾਂਟ, ਆਈਸੀਯੂ, 7 ਅਪਰੇਸ਼ਨ ਥੀਏਟਰ, ਫੈਕਲਟੀ ਰੂਮਜ਼ ਅਤੇ ਪ੍ਰਬੰਧਕੀ ਦਫਤਰਾਂ ਲਈ ਨਵੇਂ ਬਲਾਕ ਦੇ ਨਾਲ ਨਾਲ ਵੱਖ-ਵੱਖ ਬਲਾਕਾਂ ਨੂੰ ਆਪਸ ਵਿੱਚ ਜੋੜਨ ਵਾਲੇ ਪੈਦਲ ਤੁਰਨ ਵਾਲਿਆਂ ਲਈ ਕਵਰਡ ਰਾਸਤੇ ਤਿਆਰ ਕੀਤੇ ਜਾਣਗੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ