ਡੀਸੀ ਦਫ਼ਤਰ ਦੇ ਮੁਲਾਜ਼ਮ ਸੀਟਾਂ ’ਤੇ ਪਰਤੇ ਪਰ ਗੇਟ ਰੈਲੀ ਕਰਕੇ ਪ੍ਰਗਟਾਇਆ ਰੋਸ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਜੂਨ:
ਸਮੂਹ ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਨੇ ਭਾਵੇਂ ਮਾਲ ਮੰਤਰੀ ਨਾਲ ਮੀਟਿੰਗ ਤੋਂ ਬਾਅਦ ਦੋ ਦਿਨਾਂ ਲਈ ਹੜਤਾਲ ਮੁਲਤਵੀ ਕਰਕੇ ਆਪਣੀਆਂ ਸੀਟਾਂ ’ਤੇ ਪਰਤ ਆਏ ਹਨ ਪ੍ਰੰਤੂ ਇਸ ਤੋਂ ਪਹਿਲਾਂ ਅੱਜ ਦਫ਼ਤਰੀ ਸਟਾਫ਼ ਨੇ ਗੇਟ ਰੈਲੀ ਕਰਕੇ ਨਾਅਰੇਬਾਜ਼ੀ ਕੀਤੀ। ਡੀਸੀ ਦਫ਼ਤਰ ਦੇ ਕਰਮਚਾਰੀ ਬੀਤੀ 24 ਮਈ ਤੋਂ ਸਮੂਹਿਕ ਛੁੱਟੀ ਲੈ ਕੇ ਲੜੀਵਾਰ ਕਲਮਛੋੜ ਹੜਤਾਲ ’ਤੇ ਚੱਲ ਰਹੇ ਸੀ। ਅੱਜ ਇੱਥੇ ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਗੁਰਮੁੱਖ ਸਿੰਘ ਰੁੜਕਾ ਨੇ ਦੱਸਿਆ ਕਿ ਮੀਟਿੰਗ ਵਿੱਚ ਮਾਲ ਮੰਤਰੀ ਵੱਲੋਂ ਯੂਨੀਅਨ ਆਗੂਆਂ ਨੂੰ ਧਿਆਨ ਨਾਲ ਸੁਣਿਆ ਅਤੇ ਦਫ਼ਤਰੀ ਮੁਲਾਜ਼ਮਾਂ ਦੀਆਂ ਮੰਗਾਂ ’ਤੇ ਗੰਭੀਰਤਾ ਨਾਲ ਵਿਚਾਰ ਚਰਚਾ ਕਰਨ ਉਪਰੰਤ ਇਹ ਭਰੋਸਾ ਦਿੱਤਾ ਕਿ ਜ਼ਿਲ੍ਹਾ ਪੱਧਰ ’ਤੇ ਸੁਪਰਡੈਂਟ ਗਰੇਡ-।, ਸੁਪਰਡੈਂਟ ਗਰੇਡ ਦੋ ਅਤੇ ਸੀਨੀਅਰ ਸਹਾਇਕਾਂ ਤੋਂ ਇਲਾਵਾ ਹੋਰ ਵੀ ਪਦ-ਉੱਨਤੀ ਰਾਹੀਂ ਭਰੀਆਂ ਜਾਣ ਵਾਲੀਆਂ ਅਸਾਮੀਆਂ ’ਤੇ 31 ਦਸੰਬਰ ਤੱਕ ਖਾਲੀ ਹੋਣ ਵਾਲੀਆਂ ਅਸਾਮੀਆਂ ਨੂੰ ਵਿੱਚ ਲੈ ਕੇ ਹਫ਼ਤੇ ਦੇ ਅੰਦਰ ਪਦ-ਉੱਨਤੀਆਂ ਕਰ ਦਿੱਤੀਆਂ ਜਾਣਗੀਆਂ। ਪੁਨਰਗਠਨ ਕਰਨ ਦੌਰਾਨ ਬਹਾਲ ਕੀਤੀਆਂ ਗਈਆਂ ਹਰ ਕੈਟਾਗਰੀ ਦੀਆਂ ਅਸਾਮੀਆਂ ਦੀ ਵੰਡ ਵੀ ਕਰਕੇ ਡੀਡੀਓ ਪਾਵਰਾਂ ਜਾਰੀ ਕਰ ਦਿੱਤੀਆਂ ਜਾਣਗੀਆਂ। ਪੁਨਰਗਠਨ ਸਮੇਂ ਰਚਨਾ ਹੋਣ ਤੋਂ ਰਹਿ ਗਈਆਂ ਅਸਾਮੀਆਂ ਦਾ ਕੇਸ ਮੁੜ ਵਿਚਾਰ ਕੇ ਸਰਕਾਰ ਨੂੰ ਭੇਜਿਆ ਜਾਵੇਗਾ। ਜਿਸ ਵਿੱਚ ਸਟੈਨੋ ਕਾਡਰ ਲਈ ਪ੍ਰਮੋਸ਼ਨ ਚੈਨਲ ਬਹਾਲ ਕਰਨ ਜਾਂ ਵਧਾਉਣ ਦਾ ਫ਼ੈਸਲਾ ਕੀਤਾ ਗਿਆ ਹੈ।
ਮਾਲ ਮੰਤਰੀ ਨੇ ਭਰੋਸਾ ਦਿੱਤਾ ਕਿ ਕਲਰਕਾਂ ਦੀਆਂ ਖਾਲੀ ਅਸਾਮੀਆਂ ਭਰਨ ਲਈ ਛੇਤੀ ਹੀ ਐਸਐਸ ਬੋਰਡ ਨੂੰ ਲਿਖਿਆ ਜਾਵੇਗਾ। ਇਸ ਤੋਂ ਇਲਾਵਾ ਮੰਗ ਪੱਤਰ ਵਿੱਚ ਸ਼ਾਮਲ ਜਾਇਜ਼ ਮੰਗਾਂ ’ਤੇ ਇੱਕ ਹਫ਼ਤੇ ਅੰਦਰ ਪੂਰੀਆਂ ਕਰ ਦੇਣ ਦਾ ਭਰੋਸਾ ਦਿੰਦਿਆਂ ਸਰਕਾਰ ਤਰਫ਼ੋਂ ਅਪੀਲ ਕੀਤੀ ਦਫ਼ਤਰਾਂ ਵਿੱਚ ਲੋਕ ਸੇਵਾਵਾਂ ਬਹਾਲ ਕੀਤੀਆਂ ਜਾਣ। ਇਸ ਉਪਰੰਤ ਸੂਬਾ ਪੱਧਰੀ ਵਰਚੂਅਲ ਮੀਟਿੰਗ ਕਰਕੇ ਸਰਬਸੰਮਤੀ ਨਾਲ ਦੋ ਦਿਨ ਲਈ ਹੜਤਾਲ ਮੁਲਤਵੀ ਕਰਨ ਦਾ ਫੈਸਲਾ ਲਿਆ ਗਿਆ ਪ੍ਰੰਤੂ ਇਨ੍ਹਾਂ ਦੋਵੇਂ ਦਿਨ ਜ਼ਿਲ੍ਹਾ ਪੱਧਰ ’ਤੇ ਗੇਟ ਰੈਲੀਆਂ ਕੀਤੀਆਂ ਕਰਕੇ ਰੋਸ ਪ੍ਰਦਰਸ਼ਨ ਜਾਰੀ ਰਹਿਣਗੇ ਅਤੇ ਜ਼ਰੂਰੀ ਲੋਕ ਸੇਵਾਵਾਂ ਦੇ ਅਤੇ ਮੁਲਾਜ਼ਮ ਹਿੱਤ ਨਾਲ ਜੁੜੇ ਕੰਮ ਕੀਤੇ ਜਾਣਗੇ।
ਉਨ੍ਹਾਂ ਦੱਸਿਆ ਕਿ 12 ਜੂਨ ਨੂੰ ਵਰਚੂਅਲ ਰੀਵਿਊ ਮੀਟਿੰਗ ਕੀਤੀ ਜਾਵੇਗੀ। ਇਹ ਵੀ ਫੈਸਲਾ ਲਿਆ ਗਿਆ ਕਿ ਯੂਨੀਅਨ ਦੇ 70ਵੇਂ ਸਥਾਪਨਾ ਦਿਵਸ ਮੌਕੇ 23 ਜੂਨ ਨੂੰ ਲੁਧਿਆਣਾ ਵਿੱਚ ਸੂਬਾ ਪੱਧਰੀ ਕਨਵੈਨਸ਼ਨ ਕੀਤੀ ਜਾਵੇਗੀ। ਇਸ ਮੌਕੇ ਚੇਅਰਮੈਨ ਵਿਜੈ ਪ੍ਰਭਾਕਰ, ਸੀਨੀਅਰ ਮੀਤ ਪ੍ਰਧਾਨ ਪਰਦੀਪ ਕੁਮਾਰ, ਵਿੱਤ ਸਕੱਤਰ ਹਰਪ੍ਰੀਤ ਸਿੰਘ, ਰਮਨਦੀਪ ਸਿੰਘ, ਮਨੋਜ ਕੁਮਾਰ, ਹਰਜਿੰਦਰ ਕੌਰ, ਸੋਨਿਕਾ ਮਹਿਤਾ ਸਮੇਤ ਹੋਰ ਅਹੁਦੇਦਾਰ ਅਤੇ ਕਰਮਚਾਰੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…