ਅੰਤਰਰਾਸ਼ਟਰੀ ਪੁਆਧੀ ਮੰਚ ਦੇ ਪ੍ਰਮੁੱਖ ਆਗੂ ਕਿਸਾਨਾਂ ਦੇ ਹੱਕ ਵਿੱਚ ਭੁੱਖ ਹੜਤਾਲ ’ਤੇ ਬੈਠੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਜੂਨ:
ਸੰਯੁਕਤ ਕਿਸਾਨ ਮੋਰਚੇ ਦੇ ਸਮਰਥਨ ਵਿੱਚ ਅੰਤਰਰਾਸ਼ਟਰੀ ਪੁਆਧੀ ਮੰਚ ਵੱਲੋਂ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੀ ਦਰਸ਼ਨੀ ਡਿਊੜੀ ਦੇ ਬਾਹਰ ਪੁਆਧ ਇਲਾਕੇ (ਮੁਹਾਲੀ) ਦੇ ਸਹਿਯੋਗ ਨਾਲ ਲੜੀਵਾਰ ਭੁੱਖ-ਹੜਤਾਲ ਦਾ ਅੱਜ 6ਵੇਂ ਦਿਨ ਵਿੱਚ ਦਾਖ਼ਲ ਹੋ ਗਈ ਅਤੇ ਅੱਜ ਅੰਤਰਰਾਸ਼ਟਰੀ ਪੁਆਧੀ ਮੰਚ ਦੇ ਪ੍ਰਮੁੱਖ ਆਗੂ ਤੇ ਐਸਜੀਪੀਸੀ ਮੈਂਬਰ ਪਰਮਜੀਤ ਕੌਰ ਲਾਂਡਰਾਂ, ਗੁਰਪ੍ਰੀਤ ਸਿੰਘ ਨਿਆਮੀਆਂ, ਡਾ. ਕਰਮਜੀਤ ਸਿੰਘ ਚਿੱਲਾ, ਮਨਜੀਤ ਸਿੰਘ ਕਜਹੇੜੀ, ਡਾ. ਗੁਰਮੀਤ ਸਿੰਘ ਬਾਸੀਆਂ ਬੈਦਵਾਨ, ਹਰਦੀਪ ਸਿੰਘ ਬਠਲਾਣਾ, ਪਰਮਦੀਪ ਸਿੰਘ ਬੈਦਵਾਨ ਅੱਜ ਛੇਵੇਂ ਦਿਨ ਭੁੱਖ-ਹੜਤਾਲ ’ਤੇ ਬੈਠੇ।
ਇਸ ਮੌਕੇ ਧਰਨਾਕਾਰੀਆਂ ਦਾ ਹੌਸਲਾ ਵਧਾਉਣ ਲਈ ਅਕਾਲੀ ਵਿਧਾਇਕ ਐਨਕੇ ਸ਼ਰਮਾ, ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੇ ਸੀਨੀਅਰ ਮੀਤ ਪ੍ਰਧਾਨ ਮੇਹਰ ਸਿੰਘ ਥੇੜੀ, ਪੇਂਡੂ ਸੰਘਰਸ਼ ਕਮੇਟੀ ਚੰਡੀਗੜ੍ਹ ਦੇ ਪ੍ਰਮੁੱਖ ਆਗੂ ਜੋਗਾ ਸਿੰਘ ਕਜਹੇੜੀ, ਸਾਬਕਾ ਕੌਂਸਲਰ ਪਰਵਿੰਦਰ ਸਿੰਘ ਸੋਹਾਣਾ, ਸੁਰਿੰਦਰ ਸਿੰਘ ਰੋਡਾ, ਸਾਬਕਾ ਇੰਸਪੈਕਟਰ ਮਹਿੰਦਰ ਸਿੰਘ, ਕਿਸਾਨ ਯੂਨੀਅਨ ਦੇ ਆਗੂ ਕ੍ਰਿਪਾਲ ਸਿੰਘ ਸਿਆਊ, ਤਰਲੋਚਨ ਸਿੰਘ ਨੰਡਿਆਲੀ, ਮੁਹਾਲੀ ਬਲਾਕ ਦੇ ਪ੍ਰਧਾਨ ਲਖਵਿੰਦਰ ਸਿੰਘ ਕਰਾਲਾ, ਪੈਰੀਫੇਰੀ ਮਿਲਕਮੈਨ ਯੂਨੀਅਨ ਦੇ ਜਨਰਲ ਸਕੱਤਰ ਬਲਜਿੰਦਰ ਸਿੰਘ ਭਾਗੋਮਾਜਰਾ, ਮਾ. ਹਰਪ੍ਰੀਤ ਸਿੰਘ ਧਰਮਗੜ੍ਹ, ਮਾ. ਭਾਗ ਸਿੰਘ ਕੁਰੜੀ, ਇਕਬਾਲ ਸਿੰਘ ਬੈਰੋਮਾਜਰਾ, ਮਾ. ਸੁਰਜੀਤ ਸਿੰਘ, ਨੌਜਵਾਨ ਆਗੂ ਅਮਨ ਬੈਦਵਾਨ, ਨੰਬਰਦਾਰ ਕਰਮਜੀਤ ਸਿੰਘ, ਯੂਥ ਕਲੱਬ ਸੋਹਾਣਾ ਦੇ ਪ੍ਰਧਾਨ ਗੁਰਦੀਪ ਸਿੰਘ ਗੁਰੀ ਵੀ ਉਚੇਚੇ ਤੌਰ ’ਤੇ ਧਰਨੇ ਵਿੱਚ ਪਹੁੰਚੇ।
ਇਸ ਮੌਕੇ ਬੋਲਦਿਆਂ ਬੀਬੀ ਪਰਮਜੀਤ ਕੌਰ ਲਾਂਡਰਾਂ ਨੇ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਨਹੀਂ ਮੰਨ ਲੈਂਦੀ ਅਤੇ ਤਿੰਨੇ ਕਾਲੇ ਖੇਤੀ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ ਉਦੋਂ ਤੱਕ ਕਿਸਾਨਾਂ ਦੇ ਹੱਕ ਵਿੱਚ ਉਨ੍ਹਾਂ ਦਾ ਇਹ ਭੁੱਖ-ਹੜਤਾਲ ਦਾ ਪ੍ਰੋਗਰਾਮ ਲਗਾਤਾਰ ਜਾਰੀ ਰਹੇਗਾ ਅਤੇ ਆਉਣ ਵਾਲੇ ਦਿਨਾਂ ਇਸ ਨੂੰ ਹੋਰ ਵੀ ਤੇਜ਼ ਕੀਤਾ ਜਾਵੇਗਾ।
ਡਾ. ਗੁਰਮੀਤ ਸਿੰਘ ਬੈਦਵਾਨ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੇ ਸਬਰ ਦੀ ਪ੍ਰੀਖਿਆ ਲੈ ਰਹੀ ਹੈ, ਜੋ ਦੇਸ਼ ਦੇ ਹੁਕਮਰਾਨਾਂ ਨੂੰ ਭਾਰੀ ਪੈ ਸਕਦੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਕਿਸੇ ਵੀ ਹਾਲਤ ਵਿੱਚ ਆਪਣੇ ਫੈਸਲੇ ਤੋਂ ਪਿੱਛੇ ਨਹੀਂ ਹਟਣਗੇ। ਉਨ੍ਹਾਂ ਕਿਹਾ ਕਿ ਕਿਸਾਨ ਆਪਣੀਆਂ ਜਾਨਾਂ ਕੁਰਬਾਨ ਕਰ ਦੇਣਗੇ ਪ੍ਰੰਤੂ ਆਪਣੇ ਹੱਕ ਲਏ ਬਿਨਾਂ ਵਾਪਸ ਘਰਾਂ ਨੂੰ ਨਹੀਂ ਪਰਤਣਗੇ। ਗੁਰਪ੍ਰੀਤ ਸਿੰਘ ਨਿਆਮੀਆਂ, ਡਾ. ਕਰਮਜੀਤ ਸਿੰਘ ਚਿੱਲਾ ਅਤੇ ਹਰਦੀਪ ਸਿੰਘ ਬਠਲਾਣਾ ਨੇ ਕਿਸਾਨੀ ਸੰਘਰਸ਼ ਵਿੱਚ ਪੁਆਧ ਇਲਾਕੇ ਦੇ ਕਿਸਾਨਾਂ ਦੀ ਭੂਮਿਕਾ ਅਹਿਮ ਹੋਵੇਗੀ ਅਤੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਸੰਘਰਸ਼ ਦੇ ਰੂਪ ਵਿੱਚ ਜੋ ਵੀ ਪ੍ਰੋਗਰਾਮ ਉਲੀਕੇ ਜਾਣਗੇ, ਅੰਤਰਰਾਸ਼ਟਰੀ ਪੁਆਧੀ ਮੰਚ ਪੂਰਨ ਸਮਰਥਨ ਕਰੇਗਾ ਅਤੇ ਆਮ ਲੋਕਾਂ ਨੂੰ ਕਿਸਾਨੀ ਸੰਘਰਸ਼ ਦਾ ਹਿੱਸਾ ਬਣਨ ਲਈ ਪਿੰਡਾਂ ਦੀਆਂ ਸੱਥਾਂ ਵਿੱਚ ਜਾਗਰੂਕਤਾ ਦਾ ਹੋਕਾ ਦਿੱਤਾ ਜਾਵੇਗਾ।
ਇਸ ਮੌਕੇ ਰਾਮ ਦੀਆ ਕਨੌੜ, ਭੁਪਿੰਦਰ ਸਿੰਘ ਝੱਜ ਦੁਰਾਲੀ, ਬਾਬਾ ਸਿਕੰਦਰ ਸਿੰਘ ਬੈਦਵਾਨ, ਜਸਵਿੰਦਰ ਸਿੰਘ ਛਿੰਦਾ, ਹਰਜੀਤ ਸਿੰਘ ਬਠਲਾਣਾ, ਡਾ. ਬਲਵਿੰਦਰ ਸਿੰਘ ਗੋਬਿੰਦਗੜ੍ਹ, ਬੀਐਸਐਨਐਲ ਦੇ ਐਸਡੀਓ (ਸੇਵਾਮੁਕਤ) ਜਸਬੀਰ ਸਿੰਘ ਸਹੋਤਾ, ਸਿਮਰਨਜੀਤ ਕੌਰ ਗਿੱਲ, ਬੈਦਵਾਨ ਸਪੋਰਟਸ ਕਲੱਬ ਦੇ ਪ੍ਰਧਾਨ ਦਵਿੰਦਰ ਸਿੰਘ ਬੌਬੀ, ਇਕਬਾਲ ਸਿੰਘ ਥਿੰਦ ਬੈਰੋਂਪੁਰ, ਨੰਬਰਦਾਰ ਹਰਵਿੰਦਰ ਸਿੰਘ, ਰਣਦੀਪ ਸਿੰਘ ਬੈਦਵਾਨ ਨੇ ਵੀ ਧਰਨੇ ਵਿੱਚ ਹਾਜ਼ਰੀ ਭਰੀ।

Load More Related Articles
Load More By Nabaz-e-Punjab
Load More In Agriculture & Forrest

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…