ਕਿਸਾਨਾਂ ਦੇ ਹੱਕ ਵਿੱਚ ਭੁੱਖ-ਹੜਤਾਲ ’ਤੇ ਬੈਠੇ ਅਧਿਆਪਕ ਆਗੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਜੂਨ:
ਸੰਯੁਕਤ ਕਿਸਾਨ ਮੋਰਚੇ ਦੇ ਸਮਰਥਨ ਵਿੱਚ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਬਾਹਰ ਚੱਲ ਰਹੀ ਲੜੀਵਾਰ ਭੁੱਖ ਹੜਤਾਲ ਅੱਜ 10ਵੇਂ ਦਿਨ ਵਿੱਚ ਦਾਖ਼ਲ ਹੋ ਗਈ। ਅੱਜ ਵਰ੍ਹਦੇ ਮੀਂਹ ਵਿੱਚ ਗੌਰਮਿੰਟ ਟੀਚਰਜ਼ ਯੂਨੀਅਨ (ਜੀਟੀਯੂ) ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਸੁਰਜੀਤ ਸਿੰਘ ਲੈਕਚਰਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੂਟਾ ਸਿੰਘ ਵਾਲਾ, ਸੇਵਾਮੁਕਤ ਲੈਕਚਰਾਰ ਸੁਖਵਿੰਦਰਜੀਤ ਸਿੰਘ, ਪੰਜਾਬੀ ਮਾਸਟਰ ਸਰਦੂਲ ਸਿੰਘ ਤੇ ਬਲਬੀਰ ਸਿੰਘ, ਸਾਇੰਸ ਮਾਸਟਰ ਮਨਜਿੰਦਰਪਾਲ ਸਿੰਘ, ਵੋਕੇਸ਼ਨਲ ਲੈਕਚਰਾਰ ਹਰਪ੍ਰੀਤ ਸਿੰਘ ਧਰਮਗੜ੍ਹ ਇਕ ਦਿਨ ਲਈ ਭੁੱਖ ਹੜਤਾਲ ’ਤੇ ਬੈਠੇ ਅਤੇ ਕਿਸਾਨੀ ਸੰਘਰਸ਼ ਦੀ ਪੂਰਨ ਹਮਾਇਤ ਦਾ ਐਲਾਨ ਕੀਤਾ।
ਇਸ ਮੌਕੇ ਜੀਟੀਯੂ ਦੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਮੁਹਾਲੀ ਨੇ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਕਿਸਾਨ ਵਿਰੋਧੀ ਤਿੰਨ ਖੇਤੀ ਕਾਨੂੰਨਾਂ ਦੀ ਨਿਖੇਧੀ ਕਰਦਿਆਂ ਤਿੰਨੇ ਖੇਤੀ ਕਾਨੂੰਨ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਕਿਸਾਨਾਂ ਨੂੰ ਫਸਲਾਂ ਦਾ ਉਚਿੱਤ ਭਾਅ ਦੇਣ ਲਈ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਹੂਬਹੂ ਲਾਗੂ ਕੀਤੀ ਜਾਵੇ ਅਤੇ ਬਿਜਲੀ ਬਿਲ 2020 ਤੁਰੰਤ ਵਾਪਸ ਲੈਣ ਦੀ ਮੰਗ ਕੀਤੀ। ਅਧਿਆਪਕ ਆਗੂਆਂ ਨੇ ਕਿਹਾ ਕਿ ਖੇਤੀ ਕਾਨੂੰਨਾਂ ਨਾਲ ਸਿਰਫ਼ ਕਿਸਾਨਾਂ ਦਾ ਨੁਕਸਾਨ ਨਹੀਂ ਹੋਣਾ ਸਗੋਂ ਇਹ ਕਾਨੂੰਨ ਸਾਰੇ ਵਰਗਾਂ ਲਈ ਘਾਤਕ ਸਾਬਤ ਹੋਣਗੇ। ਇਸ ਲਈ ਹਰੇਕ ਨਾਗਰਿਕ ਨੂੰ ਕਿਸਾਨੀ ਸੰਘਰਸ਼ ਦਾ ਹਿੱਸਾ ਬਣਨ ਲਈ ਅੱਗੇ ਆਉਣਾ ਚਾਹੀਦਾ ਹੈ।
ਇਸ ਮੌਕੇ ਯੂਥ ਕਲੱਬ ਸੋਹਾਣਾ ਦੇ ਪ੍ਰਧਾਨ ਗੁਰਦੀਪ ਸਿੰਘ ਗੁਰੀ ਬੈਦਵਾਨ, ਕਾਂਗਰਸੀ ਕੌਂਸਲਰ ਸੁੱਚਾ ਸਿੰਘ ਕਲੌੜ, ਮਨਪ੍ਰੀਤ ਸਿੰਘ, ਗੁਰਮਨਜੀਤ ਸਿੰਘ, ਰਵਿੰਦਰ ਪੱਪੀ, ਸ਼ਮਸ਼ੇਰ ਸਿੰਘ, ਖੁਸ਼ਇੰਦਰ ਸਿੰਘ ਬੈਦਵਾਨ, ਅਮਰਜੀਤ ਸਿੰਘ ਕੁੰਭੜਾ ਹਰਜੀਤ ਸਿੰਘ ਸੱਗੂ, ਕਿਸਾਨ ਆਗੂ ਨੰਬਰਦਾਰ ਹਰਵਿੰਦਰ ਸਿੰਘ, ਮਿੰਦਰ ਸਿੰਘ ਸੋਹਾਣਾ, ਅਮਨ ਪੂਨੀਆ ਪਹਿਲਵਾਨ, ਬੰਤ ਸਿੰਘ ਅਤੇ ਦਵਿੰਦਰ ਸਿੰਘ ਬੌਬੀ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Protest

Check Also

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜੂ…