Share on Facebook Share on Twitter Share on Google+ Share on Pinterest Share on Linkedin ਹੈਲਪਿੰਗ ਹੈਪਲੈਸ ਦੇ ਉਦਮ ਸਦਕਾ ਸਾਉਦੀ ਅਰਬ ਤੋਂ ਆਪਣੇ ਘਰ ਪਰਤਿਆ ਨੌਜਵਾਨ ਕਰੋਨਾ ਕਾਰਨ ਵਿਦੇਸ਼ਾਂ ਵਿੱਚ ਫਸੇ ਨੌਜਵਾਨਾਂ ਨੂੰ ਵਾਪਸ ਲਿਆਉਣ ਵਿੱਚ ਲੱਗ ਰਿਹਾ ਹੈ ਜ਼ਿਆਦਾ ਸਮਾਂ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਜੂਨ: ਸਮਾਜ ਸੇਵੀ ਸੰਸਥਾ ਹੈਲਪਿੰਗ ਹੈਪਲੈਸ ਦੇ ਉਦਮ ਸਦਕਾ ਸਾਉਦੀ ਅਰਬ ਵਿੱਚ ਫਸਿਆ ਇੱਕ ਨੌਜਵਾਨ ਸ਼ਿਵ ਕੁਮਾਰ ਵਾਸੀ ਪਿੰਡ ਦੱਬਤ (ਹਿਮਾਚਲ) ਸਹੀ ਸਲਾਮਤ ਆਪਣੇ ਘਰ ਵਾਪਸ ਪਰਤ ਆਇਆ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਯੋਜਨਾ ਕਮੇਟੀ ਮੁਹਾਲੀ ਦੀ ਸਾਬਕਾ ਚੇਅਰਪਰਸਨ ਤੇ ਹੈਲਪਿੰਗ ਹੈਪਲੈਸ ਦੀ ਪ੍ਰਧਾਨ ਅਮਨਜੋਤ ਕੌਰ ਰਾਮੂਵਾਲੀਆ ਨੇ ਦੱਸਿਆ ਕਿ ਉਨ੍ਹਾਂ ਦੀ ਸੰਸਥਾ ਪਿਛਲੇ ਲੰਮੇ ਸਮੇਂ ਤੋਂ ਵਿਦੇਸ਼ਾਂ ਵਿੱਚ ਫਸੇ ਨੌਜਵਾਨਾਂ ਨੂੰ ਵਾਪਸ ਲੈ ਕਿ ਆਉਣ ਲਈ ਯਤਨਸ਼ੀਲ ਹੈ। ਉਨ੍ਹਾਂ ਦੱਸਿਆ ਕਿ ਸ਼ਿਵ ਕੁਮਾਰ ਸਾਉਦੀ ਅਰਬ ਵਿੱਚ ਕੰਮ ਦੀ ਭਾਲ ਵਿੱਚ ਗਿਆ ਸੀ। ਕੁੱਝ ਸਮਾਂ ਪਹਿਲਾਂ ਉਸ ਦੀ ਪਤਨੀ ਕਾਫ਼ੀ ਜ਼ਿਆਦਾ ਬਿਮਾਰ ਹੋ ਗਈ ਸੀ। ਜਿਸ ਕਾਰਨ ਉਸ ਨੇ ਸਾਉਦੀ ਸ਼ੇਖ ਤੋਂ ਛੁੱਟੀ ਦੀ ਮੰਗ ਕੀਤੀ ਗਈ ਪ੍ਰੰਤੂ ਸ਼ੇਖ ਨੇ ਉਸ ਨੂੰ ਛੁੱਟੀ ਦੇਣ ਦੀ ਥਾਂ ਉਲਟਾ ਤੰਗ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਅਤੇ ਪੈਸੇ ਦੇਣੇ ਵੀ ਬੰਦ ਕਰ ਦਿੱਤੇ। ਬੀਬੀ ਰਾਮੂਵਾਲੀਆ ਨੇ ਦੱਸਿਆ ਕਿ ਸ਼ਿਵ ਕੁਮਾਰ ਦੇ ਪਿਤਾ ਨੇ ਅਪਰੈਲ ਵਿੱਚ ਉਨ੍ਹਾਂ ਨਾਲ ਤਾਲਮੇਲ ਕਰਕੇ ਸਾਰੀ ਗੱਲ ਦੱਸੀ ਅਤੇ ਸ਼ਿਵ ਕੁਮਾਰ ਨੂੰ ਵਾਪਸ ਲਿਆਉਣ ਲਈ ਮਦਦ ਦੀ ਗੁਹਾਰ ਲਗਾਈ। ਇਸ ਤੋਂ ਬਾਅਦ ਉਨ੍ਹਾਂ ਨੇ ਆਪਣੀ ਟੀਮ ਦੀ ਮਦਦ ਨਾਲ ਸ਼ਿਵ ਕੁਮਾਰ ਨੂੰ ਵਾਪਸ ਲਿਆਉਣ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਅਤੇ ਭਾਰਤੀ ਦੂਤਾਵਾਸ ਨਾਲ ਸੰਪਰਕ ਕੀਤਾ ਗਿਆ। ਇਸ ਤਰ੍ਹਾਂ ਹੁਣ ਸ਼ਿਵ ਕੁਮਾਰ ਆਪਣੇ ਘਰ ਪਹੁੰਚ ਗਿਆ। ਬੀਬੀ ਰਾਮੂਵਾਲੀਆ ਨੇ ਕਿਹਾ ਕਿ ਕਰੋਨਾ ਮਹਾਮਾਰੀ ਦੇ ਚੱਲਦਿਆਂ ਹਵਾਈ ਜਹਾਜ਼ਾਂ ਦੀਆ ਉਡਾਣਾਂ ਵਿੱਚ ਦੇਰੀ ਕਾਰਨ ਪੀੜਤ ਨੌਜਵਾਨ ਨੂੰ ਵਾਪਸ ਲਿਆਉਣ ਲਈ ਵੱਧ ਸਮਾਂ ਲੱਗ ਗਿਆ। ਉਨ੍ਹਾਂ ਕਿਹਾ ਕਿ ਸ਼ਿਵ ਕੁਮਾਰ ਦੀ ਬਾਕੀ ਰਹਿੰਦੀ ਤਨਖ਼ਾਹ ਰਿਲੀਜ਼ ਕਰਵਾਉਣ ਲਈ ਵੀ ਪੈਰਵਾਈ ਕੀਤੀ ਜਾਵੇਗੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ