ਐਮਪੀ ਮਨੀਸ਼ ਤਿਵਾੜੀ ਨੇ ਵੱਖ-ਵੱਖ ਪਿੰਡਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਜ਼ਿਲ੍ਰਾ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਮੌਕੇ ’ਤੇ ਹੀ ਹੱਲ ਕੀਤੇ ਕਈ ਮਸਲੇ

ਮਲਕੀਤ ਸਿੰਘ ਸੈਣੀ
ਨਬਜ਼-ਏ-ਪੰਜਾਬ ਬਿਊਰੋ, ਖਰੜ, 16 ਜੂਨ:
ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਵੱਲੋਂ ਅੱਜ ਜ਼ਿਲ੍ਹਾ ਮੁਹਾਲੀ ਦੇ ਖਰੜ ਵਿਧਾਨ ਸਭਾ ਹਲਕੇ ਦੇ ਪਿੰਡ ਤੱਕੀ ਪੁਰ ਵਿਖੇ ਵੱਖ-ਵੱਖ ਪੰਚਾਇਤਾਂ ਦੇ ਸਰਪੰਚਾਂ ਤੇ ਪੰਚਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੇ ਇਲਾਕਿਆਂ ਦੀਆਂ ਸਮੱਸਿਆਵਾਂ ਜਾਣੀਆਂ ਗਈਆਂ ਅਤੇ ਮੌਕੇ ਤੇ ਮੌਜੂਦ ਪ੍ਰਸ਼ਾਸਨਿਕ ਅਧਿਕਾਰੀਆਂ ਤੋਂ ਉਨ੍ਹਾਂ ਦਾ ਹੱਲ ਕਰਵਾਇਆ ਗਿਆ।
ਐਮਪੀ ਮਨੀਸ਼ ਤਿਵਾੜੀ ਨੇ ਕਿਹਾ ਕਿ ਉਨ੍ਹਾਂ ਦਾ ਮੁੱਖ ਉਦੇਸ਼ ਲੋਕ ਸਭਾ ਹਲਕੇ ਦਾ ਸਰਬਪੱਖੀ ਵਿਕਾਸ ਹੈ। ਇਸ ਲੜੀ ਹੇਠ, ਵਿਕਾਸ ਦੇ ਰਾਹ ਵਿੱਚ ਕੋਈ ਵੀ ਅੜਚਨ ਨਹੀਂ ਪੈਣ ਦਿੱਤੀ ਜਾਵੇਗੀ। ਇਸ ਦੌਰਾਨ ਉਨ੍ਹਾਂ ਨੇ ਸਰਪੰਚਾਂ ਅਤੇ ਪੰਚਾਂ ਵੱਲੋਂ ਉਨ੍ਹਾਂ ਦੇ ਇਲਾਕਿਆਂ ਵਿੱਚ ਸੜਕਾਂ, ਗਲੀਆਂ-ਨਾਲੀਆਂ, ਪੀਣ ਯੋਗ ਪਾਣੀ ਦੀ ਵਿਵਸਥਾ, ਬਿਜਲੀ, ਸਿਹਤ ਸੁਵਿਧਾਵਾਂ ਆਦਿ ਬਾਰੇ ਜਾਣਕਾਰੀ ਲਈ ਅਤੇ ਮੌਕੇ ਉਤੇ ਮੌਜੂਦ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਉਨ੍ਹਾਂ ਦਾ ਹੱਲ ਕੱਢਣ ਦੇ ਨਿਰਦੇਸ਼ ਦਿੱਤੇ।
ਇਸ ਮੌਕੇ ਅਮਰਿੰਦਰ ਸਿੰਘ ਕੰਗ, ਪਵਨ ਦੀਵਾਨ ਚੇਅਰਮੈਨ ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ, ਦੀਪਕ ਭਾਰਦਵਾਜ ਤਹਿਸੀਲਦਾਰ ਮਾਜਰੀ, ਜਸਪ੍ਰੀਤ ਕੌਰ ਬੀਡੀਪੀਓ, ਹਰਨੇਕ ਸਿੰਘ ਪੰਚ ਤੱਕੀਪੁਰ, ਗੁਰਵਿੰਦਰ ਸਿੰਘ ਬਿੱਟੂ ਪੜੌਲ, ਦਰਸ਼ਨ ਸਿੰਘ ਨੰਗਲ, ਜਸਵਿੰਦਰ ਕੌਰ ਸਰਪੰਚ ਤੱਕੀ ਪੁਰ, ਬਲਜਿੰਦਰ ਕੌਰ ਪੰਚ ਤਕੀਪੁਰ, ਗਿਆਨੀ ਬਲਜਿੰਦਰ ਸਿੰਘ, ਸੁਰਿੰਦਰ ਸਿੰਘ ਪ੍ਰਧਾਨ, ਅਮਰੀਕ ਸਿੰਘ ਨੰਬਰਦਾਰ, ਸੁੱਖਾ ਸਰਪੰਚ ਸ਼ੇਖਪੁਰਾ ਸੰਦੀਪ ਸਰਪੰਚ ਸੀਸਵਾ, ਕੁਲਵਿੰਦਰ ਸਿੰਘ ਪਲਹੇੜੀ ਸਰਪੰਚ, ਗੁਰਮੇਲ ਸਿੰਘ ਸਰਪੰਚ ਹੁਸ਼ਿਆਰਪੁਰ, ਜਿੰਦਰ ਸਿੰਘ ਸਰਪੰਚ ਭੜੌਜੀਆਂ, ਮਦਨ ਸਿੰਘ ਸਰਪੰਚ ਮਾਣਕਪੁਰ ਸ਼ਰੀਫ, ਲਾਭ ਸਿੰਘ ਸਰਪੰਚ ਰਾਣੀ ਮਾਜਰਾ, ਰੋਮੀ ਸਰਪੰਚ ਢਕੋਰਾ ਕਲਾਂ ਵੀ ਮੌਜੂਦ ਰਹੇ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…