ਕੱਚੇ ਅਧਿਆਪਕਾਂ ਵੱਲੋਂ ਦਿਨ ’ਚ ਲਾਲ ਬੱਤੀ ਚੌਕ ’ਤੇ ਚੱਕਾ ਜਾਮ, ਰਾਤ ਨੂੰ ਕੱਢੀ ਜਾਗੋ

ਪੰਜਾਬ ਸਟੂਡੈਂਟਸ ਯੂਨੀਅਨ ਤੇ ਨੌਜਵਾਨ ਭਾਰਤ ਸਭਾ ਵੱਲੋਂ ਅਧਿਆਪਕਾਂ ਦੇ ਸੰਘਰਸ਼ ਦੀ ਹਮਾਇਤ ਦਾ ਐਲਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਜੂਨ:
ਕੱਚੇ ਅਧਿਆਪਕ ਯੂਨੀਅਨ ਪੰਜਾਬ ਅਤੇ ਸਿੱਖਿਆ ਪ੍ਰੋਵਾਈਡਰ ਸਮੇਤ ਹੋਰਨਾਂ ਅਧਿਆਪਕ ਯੂਨੀਅਨਾਂ ਦਾ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਲੜੀਵਾਰ ਧਰਨਾ ਪ੍ਰਦਰਸ਼ਨ ਸੋਮਵਾਰ ਨੂੰ ਛੇਵੇਂ ਦਿਨ ਵਿੱਚ ਦਾਖ਼ਲ ਹੋ ਗਿਆ। ਅੱਜ ਧਰਨਾਕਾਰੀ ਕੱਚੇ ਅਧਿਆਪਕਾ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਸ਼ਹਿਰ ਵਿੱਚ ਰੋਸ ਮਾਰਚ ਕੀਤਾ ਅਤੇ ਫੇਜ਼-7 ਸਥਿਤ ਲਾਲ ਬੱਤੀ ਪੁਆਇੰਟ ’ਤੇ ਚੱਕਾ ਜਾਮ ਕਰਕੇ ਰੋਸ ਵਿਖਾਵਾ ਕੀਤਾ। ਜਿਸ ਦੀ ਅਗਵਾਈ ਸੂਬਾ ਪ੍ਰਧਾਨ ਅਜਮੇਰ ਸਿੰਘ ਅੌਲਖ, ਦਵਿੰਦਰ ਸਿੰਘ ਸੰਧੂ, ਜੁਝਾਰ ਸਿੰਘ ਅਤੇ ਹਰਪ੍ਰੀਤ ਕੌਰ ਨੇ ਕੀਤੀ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸਰਕਾਰ ਕੱਚੇ ਅਧਿਆਪਕਾਂ ਨੂੰ ਰੈਗੂਲਰ ਨਹੀਂ ਕਰਦੀ। ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ।
ਉਧਰ, ਸਤਿੰਦਰ ਸਿੰਘ ਕੰਗ ਤਰਨਤਾਰਨ, ਕੁਲਬੀਰ ਸਿੰਘ ਅਬੋਹਰ, ਕੁਲਵਿੰਦਰ ਸਿੰਘ ਨਾੜੂ, ਬੇਅੰਤ ਸਿੰਘ ਪਟਿਆਲਾ, ਸਮਰ ਸਿੰਘ ਮਾਨਸਾ ਅਤੇ ਰੋਹਿਤ ਕੁਮਾਰ ਅੰਮ੍ਰਿਤਸਰ ਸਿੱਖਿਆ ਭਵਨ ਦੀ ਛੱਤ ’ਤੇ ਡਟੇ ਹੋਏ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ ਅਤੇ ਹੁਕਮਰਾਨਾਂ ਨੂੰ ਗੂੜੀ ਨੀਂਦ ਤੋਂ ਜਗਾਊਣ ਲਈ ਗੁਪਤ ਐਕਸ਼ਨ ਕੀਤੇ ਜਾਣਗੇ।

ਇਸੇ ਦੌਰਾਨ ਅੱਜ ਰਾਤ ਅੱਠ ਵਜੇ ਮਹਿਲਾ ਅਧਿਆਪਕਾਵਾਂ ਨੇ ਜਾਗੋ ਕੱਢੀ ਅਤੇ ਸ਼ਹਿਰ ਦੀਆਂ ਸੜਕਾਂ ਅਤੇ ਬਾਜ਼ਾਰਾਂ ਵਿੱਚ ਸਿੱਖਿਆ ਸਕੱਤਰ ਵਿਰੁੱਧ ਭੜਾਸ ਕੱਢਦਿਆਂ ਪੰਜਾਬ ਸਰਕਾਰ ਖ਼ਿਲਾਫ਼ ਦਾ ਪਿੱਟ ਸਿਆਪਾ ਕੀਤਾ। ਇਸ ਮੌਕੇ ਅੌਰਤਾਂ ਨੇ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਸਿੱਖਿਆ ਨੀਤੀਆਂ ਦਾ ਛੱਜ ਵੀ ਤੋੜਿਆ।
ਉਧਰ, ਪੰਜਾਬ ਸਟੂਡੈਂਟਸ ਯੂਨੀਅਨ (ਲਲਕਾਰ) ਦੇ ਆਗੂ ਅਮਨਦੀਪ ਕੋਮਲ ਅਤੇ ਨੌਜਵਾਨ ਭਾਰਤ ਸਭਾ ਪੰਜਾਬ ਦੇ ਮਾਨਵਜੋਤ ਨੇ ਧਰਨੇ ਵਿੱਚ ਪਹੁੰਚ ਕੇ ਕੱਚੇ ਅਧਿਆਪਕਾਂ ਦੇ ਸੰਘਰਸ਼ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ।

Load More Related Articles
Load More By Nabaz-e-Punjab
Load More In Protest

Check Also

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜੂ…