Share on Facebook Share on Twitter Share on Google+ Share on Pinterest Share on Linkedin ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਵੱਲੋਂ ਹੜਤਾਲ, ਗੇਟ ਰੈਲੀ ਕੀਤੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਜੂਨ: ਇੱਥੋਂ ਦੇ ਫੇਜ਼-6 ਵਿਖੇ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਨੇ ਹੜਤਾਲ ਦੇ ਤੀਜੇ ਦਿਨ ਅੱਜ ਗੇਟ ਰੈਲੀ ਕੀਤੀ ਅਤੇ ਸਰਕਾਰ ਦੇ ਮੁਲਾਜ਼ਮ ਤੇ ਪੈਨਸ਼ਨਰ ਵਿਰੋਧੀ ਵਤੀਰੇ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਰੈਲੀ ਦੀ ਅਗਵਾਈ ਐਕਸ਼ਨ ਕਮੇਟੀ ਯੂਟੀ ਤੇ ਪੰਜਾਬ ਐਂਪਲਾਈਜ਼ ਦੇ ਸੂਬਾ ਪ੍ਰਧਾਨ ਕਰਤਾਰ ਸਿੰਘ ਪਾਲ, ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ, ਖੇਤੀਬਾੜੀ ਡਾਇਰੈਕਟੋਰੇਟ ਦੇ ਪ੍ਰਧਾਨ ਦੀਪਕ ਵਸ਼ਿਸ਼ਟ ਨੇ ਕੀਤੀ। ਗੇਟ ਰੈਲੀ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਆਗੂਆਂ ਨੇ ਕਿਹਾ ਕਿ ਪੰਜਾਬ ਤਨਖ਼ਾਹ ਕਮਿਸ਼ਨ ਵੱਲੋਂ ਮੋਬਾਈਲ ਭੱਤੇ ਦੀਆਂ ਵਧਾਈਆਂ ਦਰਾਂ ਨੂੰ ਨਜ਼ਰ-ਅੰਦਾਜ਼ ਕੀਤਾ ਗਿਆ ਹੈ ਜਦੋਂਕਿ ਮੁਲਾਜ਼ਮਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਦਿਨ ਪ੍ਰਤੀ ਦਿਨ ਇੰਟਰਨੈੱਟ ਦੀਆਂ ਵਧ ਰਹੀਆਂ ਲੋੜਾਂ ਕਾਰਨ ਖ਼ਰਚ ਵਧਿਆ ਹੈ। ਇਸ ਮੌਕੇ ਸਤ ਪ੍ਰਕਾਸ਼ ਸ਼ਰਮਾ, ਭੁਪਿੰਦਰ ਸਿੰਘ ਅਧਰੇੜਾ, ਪ੍ਰੇਮ ਚੰਦ ਸ਼ਰਮਾ, ਜਸਵਿੰਦਰ ਸਿੰਘ, ਗੁਰਦੀਪ ਸਿੰਘ, ਅਵਤਾਰ ਸਿੰਘ, ਭੁਪਿੰਦਰ ਸਿੰਘ ਖੁੱਡਾ ਅਲੀ ਸ਼ੇਰ, ਪ੍ਰਵੀਨ ਕੁਮਾਰੀ, ਕਰਮਜੀਤ ਸਿੰਘ ਅਤੇ ਹੋਰਨਾਂ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਤਨਖ਼ਾਹ ਕਮਿਸ਼ਨ ਵੱਲੋਂ ਸਰਕਾਰ ਨੂੰ ਸੌਂਪੀ ਗਈ ਸਮੁੱਚੀ ਰਿਪੋਰਟ ਨੂੰ ਸੂਬਾ ਸਰਕਾਰ ਤੇ ਵਿੱਤ ਮੰਤਰੀ ਨੇ ਸਾਜ਼ਿਸ਼ੀ ਢੰਗ ਨਾਲ ਜਾਣਬੁੱਝ ਕੇ ਜਨਤਕ ਨਹੀਂ ਕੀਤਾ ਅਤੇ ਵਿੱਤ ਵਿਭਾਗ ਵੱਲੋਂ ਆਪਣੇ ਅਨੁਕੂਲ ਸਿਫ਼ਾਰਸ਼ਾਂ ਨੂੰ ਸਿੱਧੇ ਜਾਂ ਅਸਿੱਧੇ ਢੰਗ ਨਾਲ ਲਾਗੂ ਕਰਨ ਲਈ ਪੰਜਾਬ ਕੈਬਨਿਟ ਵਿੱਚ ਪੇਸ਼ ਕੀਤਾ ਗਿਆ। ਇਸ ਮੌਕੇ ਆਗੂਆਂ ਨੇ 8 ਤੇ 9 ਜੁਲਾਈ ਨੂੰ ਦੋ ਰੋਜ਼ਾ ਮੁਕੰਮਲ ਹੜਤਾਲ ਕਰਨ ਦੇ ਫੈਸਲੇ ਦੀ ਪ੍ਰੋੜ੍ਹਤਾ ਕਰਦਿਆਂ ਕਿਹਾ ਕਿ ਪੰਜਾਬ ਤੇ ਯੂਟੀ ਐਂਪਲਾਈਜ਼ ਤੇ ਪੈਨਸ਼ਨਰਜ਼ ਸਾਂਝੇ ਫਰੰਟ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਆਪਣੀਆਂ ਜਾਇਜ਼ ਮੰਗਾਂ ਦੀ ਪ੍ਰਾਪਤੀ ਲਈ ਬਲਾਕ ਤੇ ਤਹਿਸੀਲ ਪੱਧਰ ਉੱਤੇ ਸੰਘਰਸ਼ ਵਿੱਢਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਮੰਗਾਂ ਪ੍ਰਤੀ ਕੋਈ ਹਾਂ-ਪੱਖੀ ਹੁੰਗਾਰਾ ਨਾ ਦਿੱਤਾ ਤਾਂ 29 ਜੁਲਾਈ ਨੂੰ ਪਟਿਆਲਾ ਵਿੱਚ ਸੂਬਾ ਪੱਧਰੀ ਰੈਲੀ ਕੀਤੀ ਜਾਵੇਗੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ