ਕੱਚੇ ਅਧਿਆਪਕਾਂ ਵੱਲੋਂ ਮੁੱਖ ਮੰਤਰੀ ਦੀ ਕੋਠੀ ਵੱਲ ਕੂਚ

ਚੰਡੀਗੜ ਪੁਲੀਸ ਨੇ ਜਲ ਤੋਪਾਂ ਵਰਤੀਆਂ, ਕੱਚੇ ਅਧਿਆਪਕਾਂ ਨੇ ਜਲ ਤੋਪਾਂ ਦਾ ਮੂੰਹ ਦੂਜੇ ਪਾਸੇ ਮੋੜਿਆਂ

ਕੱਚੇ ਅਧਿਆਪਕਾਂ ਦਾ ਧਰਨਾ 14ਵੇਂ ਦਿਨ ’ਚ ਦਾਖ਼ਲ

ਨਬਜ਼-ਏ-ਪੰਜਾਬ, ਮੁਹਾਲੀ, 29 ਜੂਨ:
ਕੱਚੇ ਅਧਿਆਪਕ ਯੂਨੀਅਨ ਪੰਜਾਬ ਅਤੇ ਸਿੱਖਿਆ ਪ੍ਰੋਵਾਈਡਰ ਸਮੇਤ ਹੋਰਨਾਂ ਅਧਿਆਪਕ ਯੂਨੀਅਨਾਂ ਦਾ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਲੜੀਵਾਰ ਧਰਨਾ ਪ੍ਰਦਰਸ਼ਨ ਮੰਗਲਵਾਰ ਨੂੰ 14ਵੇਂ ਦਿਨ ਵਿੱਚ ਦਾਖ਼ਲ ਹੋ ਗਿਆ।ਸਤਿੰਦਰ ਸਿੰਘ ਕੰਗ ਤਰਨਤਾਰਨ, ਕੁਲਬੀਰ ਸਿੰਘ ਅਬੋਹਰ, ਕੁਲਵਿੰਦਰ ਸਿੰਘ ਨਾੜੂ, ਬੇਅੰਤ ਸਿੰਘ ਪਟਿਆਲਾ, ਸਮਰ ਸਿੰਘ ਮਾਨਸਾ ਅਤੇ ਰੋਹਿਤ ਕੁਮਾਰ ਅੰਮ੍ਰਿਤਸਰ ਸਿੱਖਿਆ ਭਵਨ ਦੀ ਛੱਤ ’ਤੇ ਡਟੇ ਹੋਏ ਹਨ।
ਉਧਰ, ਅੱਜ ਜਿਲਾ ਪ੍ਸ਼ਾਸਨ ਨਾਲ ਮੀਟਿੰਗ ਬੇਸਿੱਟਾ ਰਹਿਣ ਕਾਰਨ ਨੱਕੋ ਨੱਕ ਰੋਹ ਵਿੱਚ ਭਰੇ ਕੱਚੇ ਅਧਿਆਪਕਾਂ ਨੇ ਗੁਪਤ ਅੈਕਸ਼ਨ ਕਰਦਿਆਂ ਅਚਾਨਕ ਮੁੱਖ ਮੰਤਰੀ ਦੀ ਕੋਠੀ ਘੇਰਨ ਲਈ ਚੰਡੀਗੜ੍ਹ ਵੱਲ ਕੂਚ ਕਰ ਦਿੱਤਾ। ਹਾਲਾਂਕਿ ਮੁਹਾਲੀ ਪੁਲੀਸ ਨੇ ਵਾਈਪੀਅੈਸ ਚੌਂਕ ਨੇੜੇ ਬੈਰੀਕੇਟ ਲਗਾ ਕੇ ਕੱਚੇ ਅਧਿਆਪਕਾਂ ਨੂੰ ਰੋਕਣ ਦਾ ਯਤਨ ਕੀਤਾ ਲੇਕਿਨ ਉਹ ਪੁਲੀਸ ਰੋਕਾਂ ਤੋੜਦੇ ਹੋਏ ਚੰਡੀਗੜ ਵੱਲ ਅੱਗੇ ਵਧਦੇ ਗਏ ਅਤੇ ਪ੍ਰਦਰਸ਼ਨਕਾਰੀਆਂ ਨੇ ਚੰਡੀਗੜ ਦੇ ਬੈਰੀਕੇਟ ਵੀ ਤੋੜ ਦਿੱਤੇ। ਹਾਲਾਂਕਿ ਯੂਟੀ ਪੁਲੀਸ ਨੇ ਜਲ ਤੋਪਾਂ ਦੀ ਵਰਤੋਂ ਕਰਕੇ ਅਧਿਆਪਕਾਂ ਨੂੰ ਖਦੇੜਨ ਦੀ ਕੋਸ਼ਿਸ਼ ਕੀਤੀ ਗਈ ਪਰੰਤੂ ਅਧਿਆਪਕਾਂ ਨੇ ਪੁਲੀਸ ਵਾਹਨ ਉੱਤੇ ਚੜ੍ਹ ਕੇ ਜਲ ਤੋਪਾਂ ਦਾ ਮੂੰਹ ਦੂਜੇ ਪਾਸੇ ਮੋੜ ਦਿੱਤਾ ਅਤੇ ਨਾਅਰੇਬਾਜ਼ੀ ਕਰਦੇ ਹੋਏ ਅੱਗੇ ਵਧ ਗਏ। ਮਹਿਲਾ ਅਧਿਆਪਕਾਂ ਨੇ ਆਪਣੇ ਬੱਚਿਆਂ ਸਮੇਤ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ।
ਇਸ ਮੌਕੇ ਸੂਬਾ ਕਨਵੀਨਰ ਅਜਮੇਰ ਸਿੰਘ ਅੌਲਖ ਅਤੇ ਗਗਨਦੀਪ ਕੌਰ ਅਬੋਹਰ, ਦਵਿੰਦਰ ਸਿੰਘ ਸੰਧੂ, ਹਰਪ੍ਰੀਤ ਕੌਰ ਅਤੇ ਵੀਰਪਾਲ ਕੌਰ ਸਿਧਾਣਾ ਅਤੇ ਜਸਵੰਤ ਸਿੰਘ ਪੰਨੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੁਕਮਰਾਨਾਂ ਨੂੰ ਰੱਜ ਕੇ ਕੋਸਿਆ। ਉਹਨਾਂ ਅੈਲਾਨ ਕੀਤਾ ਕਿ ਹੁਣ ਉਹ ਝੂਠੇ ਲਾਰਿਆਂ ਵਿੱਚ ਆਉਣ ਵਾਲੇ ਨਹੀਂ ਹਨ ਬਲਕਿ ਆਪਣੀ ਜਾਇਜ਼ ਮੰਗਾਂ ਮੰਨੇ ਜਾਣ ਤੋਂ ਹੀ ਵਾਪਸ ਘਰਾਂ ਨੂੰ ਜਾਣਗੇ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…